ਖੰਨਾ, (ਸੁਨੀਲ)- ਕੁਝ ਦਿਨ ਪਹਿਲਾਂ ਸੜਕ ਹਾਦਸੇ ’ਚ ਇਕ ਜ਼ਖਮੀ ਹੋਏ ਵਿਅਕਤੀ ਦੀ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ।ਇਸ ’ਤੇ ਪੁਲਸ ਨੇ ਸ਼ਿਕਾਇਤਕਰਤਾ ਜਗਦੇਵ ਸਿੰਘ ਪੁੱਤਰ ਜੈਪਾਲ ਵਾਸੀ ਸ਼ਾਮਗੜ੍ਹ ਸਮਰਾਲਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਕਥਿਤ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ 16 ਅਗਸਤ ਨੂੰ ਰਾਤ 8 ਵਜੇ ਜੈਪਾਲ ਪੁੱਤਰ ਚਰਨਦਾਸ ਅਾਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ, ਜਿਵੇਂ ਹੀ ਉਹ ਸਮਰਾਲਾ ਰੋਡ ’ਤੇ ਮਾਡਲ ਟਾਊਨ ਨੇੜੇ ਪੁੱਜਾ, ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਲਾਪ੍ਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਸ ਨੂੰ ਟੱਕਰ ਮਾਰ ਦਿੱਤੀ ਸੀ। ਇਸ ਸਬੰਧੀ ਜਾਂਚ ਅਧਿਕਾਰੀ ਸਬ-ਇਸਪੈਕਟਰ ਸ਼ਾਮ ਲਾਲ ਨੇ ਕਿਹਾ ਕਿ ਦੋਸ਼ੀ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਪਤਨੀ ਤੋਂ ਦੁਖੀ ਨੌਜਵਾਨ ਨੇ ਲਿਆ ਫਾਹ
NEXT STORY