ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)— ਕਾਰ ਵੱਲੋਂ ਟੱਕਰ ਮਾਰ ਦੇਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਕਾਰ ਡਰਾਈਵਰ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਲੌਂਗੋਵਾਲ ਦੇ ਪੁਲਸ ਕਰਮਚਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਮਨਜਿੰਦਰ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਬਹਾਦਰਪੁਰ ਨੇ ਬਿਆਨ ਦਰਜ ਕਰਵਾਏ ਕਿ ਉਸ ਦੇ ਪਿਤਾ ਹਰਪਾਲ ਸਿੰਘ ਬਹਾਦਰਪੁਰ ਦੀ ਅਨਾਜ ਮੰਡੀ ਤੋਂ ਮੇਨ ਰੋਡ ਵੱਲ ਆ ਰਹੇ ਸਨ ਕਿ ਪਿੱਛਿਓਂ ਆ ਰਹੀ ਇਕ ਕਾਰ ਨੇ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ। ਮੱਥਾ ਸੜਕ 'ਤੇ ਟਕਰਾਉਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਬਾਅਦ 'ਚ ਜਦੋਂ ਕਾਰ ਡਰਾਈਵਰ ਸਬੰਧੀ ਜਾਣਕਾਰੀ ਲਈ ਗਈ ਤਾਂ ਡਰਾਈਵਰ ਦੀ ਪਛਾਣ ਅਵਤਾਰ ਸਿੰਘ ਉਰਫ ਤਾਰੀ ਪੁੱਤਰ ਰਾਜਿੰਦਰ ਸਿੰਘ ਵਾਸੀ ਪਾਤੜਾਂ ਵਜੋਂ ਹੋਈ।
ਆਸਿਫਾ ਦੀ ਆਤਮਿਕ ਸ਼ਾਂਤੀ ਲਈ ਕੱਢਿਆ ਕੈਂਡਲ ਮਾਰਚ
NEXT STORY