ਹੁਸ਼ਿਆਰਪੁਰ (ਮਿਸ਼ਰਾ)— ਜਲੰਧਰ ਰੋਡ 'ਤੇ ਬੀਤੀ ਸ਼ਾਮ ਸਿਵਲ ਹਸਪਤਾਲ ਦੇ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਵਿਅਕਤੀ ਨੇ ਆਪਣੇ 'ਤੇ ਪੈਟਰੋਲ ਪਾ ਕੇ ਖੁਦ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਸ਼ਹਿਰ 'ਚ ਕਰਫਿਊ ਲੱਗਣ ਕਾਰਨ ਉਸ ਸਮੇਂ ਆਵਾਜਾਈ ਘੱਟ ਸੀ ਪਰ ਅੱਗ ਦੀਆਂ ਲਪਟਾਂ ਨਾਲ ਘਿਰੇ ਵਿਅਕਤੀ ਦੀਆਂ ਚੀਕਾਂ ਸੁਣ ਕੇ ਲੋਕ ਮੌਕੇ 'ਤੇ ਪਹੁੰਚੇ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: ਹਿਜਬੁਲ ਦਾ ਪੰਜਾਬ ਕਮਾਂਡਰ 'ਇਕਬਾਲ' ਸੁਰੱਖਿਆ ਏਜੰਸੀਆਂ ਦੇ ਰਾਡਾਰ 'ਤੇ
ਅੱਗ ਬੁਝਦੇ ਹੀ ਜ਼ਖਮੀ ਖੁਦ ਹੀ ਸਿਵਲ ਹਸਪਤਾਲ ਪਹੁੰਚ ਗਿਆ। ਇਸ ਦੌਰਾਨ ਸੂਚਨਾ ਮਿਲਦੇ ਹੀ ਥਾਣਾ ਮਾਡਲ ਟਾਊਨ ਦੀ ਪੁਲਸ ਵੀ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ 'ਚ ਜੁਟ ਗਈ। ਪੁਲਸ ਮੁਤਾਬਕ ਅੱਗ ਨਾਲ ਬੁਰੀ ਤਰ੍ਹਾਂ ਝੁਲਸੇ ਵਿਅਕਤੀ ਦੀ ਪਛਾਣ ਕਰਮਚੰਦ ਵਾਸੀ ਮਾਨਾ ਪਿੰਡ ਦੇ ਤੌਰ 'ਤੇ ਹੋਈ ਹੈ। ਦੂਜੇ ਪਾਸੇ ਕਰਮਚੰਦ ਦਾ ਇਲਾਜ ਕਰ ਰਹੇ ਮੈਡੀਕਲ ਸਟਾਫ ਮੁਤਾਬਕ ਕਰਮਚੰਦ 60 ਫੀਸਦੀ ਤੋਂ ਵੱਧ ਝੁਲਸ ਗਿਆ ਹੈ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਵੱਲੋਂ ਮਨੋਜ ਆਹੂਜਾ ਸੀ.ਬੀ.ਐੱਸ.ਈ. ਦੇ ਨਵੇਂ ਚੇਅਰਮੈਨ ਨਿਯੁਕਤ
ਪੁਲਸ ਕਰ ਰਹੀ ਮਾਮਲੇ ਦੀ ਜਾਂਚ
ਸੰਪਰਕ ਕਰਨ 'ਤੇ ਥਾਣਾ ਮਾਡਲ ਟਾਊਨ ਦੇ ਐੱਸ. ਐੱਚ. ਓ. ਇੰਸਪੈਕਟਰ ਬਲਵਿੰਦਰ ਸਿੰਘ ਜੌੜਾ ਨੇ ਦੇਰ ਸ਼ਾਮ ਦੱਸਿਆ ਕਿ ਸਰੀਰ 'ਚ ਅੱਗ ਲੱਗਣ ਤੋਂ ਬਾਅਦ ਕਰਮਚੰਦ ਖੁਦ ਹੀ ਇਲਾਜ ਲਈ ਹਸਪਤਾਲ ਪਹੁੰਚਿਆ ਹੈ। ਪੁਲਸ ਨੇ ਉਸ ਦੇ ਕੋਲੋਂ ਕੁਝ ਕਾਗਜ਼ਾਤ ਬਰਾਮਦ ਕੀਤੇ ਹਨ, ਜਿਸ ਦੀ ਪੁਲਸ ਜਾਂਚ ਕਰ ਰਹੀ ਹੈ। ਕਰਮਚੰਦ ਨੇ ਆਪਣੇ ਸਰੀਰ ਨੂੰ ਅੱਗ ਦੇ ਹਵਾਲੇ ਕੀਤਾ ਹੈ। ਫਿਲਹਾਲ ਕਰਮਚੰਦ ਅਜੇ ਬਿਆਨ ਦੇਣ ਦੀ ਸਥਿਤੀ 'ਚ ਨਹੀਂ ਹੈ।
ਇਹ ਵੀ ਪੜ੍ਹੋ: ਕੁੱਝ ਹੀ ਘੰਟਿਆਂ 'ਚ ਉਜੜਿਆ ਪਰਿਵਾਰ, ਪਤਨੀ ਤੋਂ ਬਾਅਦ ਪਤੀ ਨੇ ਵੀ ਕੀਤੀ ਖੁਦਕੁਸ਼ੀ
ਬਿਨਾਂ ਮਾਸਕ ਘੁੰਮ ਰਹੇ 4 ਵਿਅਕਤੀਆਂ ’ਤੇ ਕੇਸ ਦਰਜ
NEXT STORY