ਲਾਂਬੜਾ,(ਵਰਿੰਦਰ)- ਥਾਣਾ ਲਾਂਬੜਾ ਦੇ ਅਧੀਨ ਆਉਂਦੇ ਨਜ਼ਦੀਕੀ ਪਿੰਡ ਹੁਸੈਨਪੁਰ ਵਿਖੇ ਇਕ ਬਜ਼ੁਰਗ ਵਿਅਕਤੀ ਵਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲੈਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਹਰਦਿਆਲ ਸਿੰਘ (65) ਪੁੱਤਰ ਜੁਗਿੰਦਰ ਸਿੰਘ ਵਾਸੀ ਪਿੰਡ ਹੁਸੈਨਪੁਰ ਨੇ ਬੀਤੀ ਰਾਤ ਸਮੇਂ ਘਰ ਵਿਚ ਹੀ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ।
ਕੁਝ ਸਮੇਂ ਬਾਅਦ ਜਦ ਉਸ ਦੀ ਸਿਹਤ ਜ਼ਿਆਦਾ ਵਿਗੜੀ ਤਾਂ ਘਰ ਵਾਲਿਆਂ ਨੂੰ ਇਸ ਸਬੰਧੀ ਪਤਾ ਲੱਗਾ। ਪਰਿਵਾਰ ਵਾਲੇ ਹਰਦਿਆਲ ਸਿੰਘ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ਲੈ ਗਏ, ਜਿਥੇ ਕਰੀਬ 1.30 ਵਜੇ ਇਲਾਜ ਦੌਰਾਨ ਹਰਦਿਆਲ ਸਿੰਘ ਨੇ ਦਮ ਤੋੜ ਦਿੱਤਾ। ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਗੁਰਦੇਵ ਕੌਰ ਨੇ ਪੁਲਸ ਨੂੰ ਬਿਆਨ ਦਿੱਤਾ ਹੈ ਕਿ ਉਸ ਦਾ ਪਤੀ ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਕਾਫੀ ਪ੍ਰੇਸ਼ਾਨ ਸੀ। ਪੁਲਸ ਨੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਦੀ ਕਾਰਵਾਈ ਕੀਤੀ ਹੈ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ।
ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਪਾਲੀਥੀਨ ਦੀ ਵਰਤੋਂ
NEXT STORY