ਲੁਧਿਆਣਾ (ਪੰਕਜ) : ਥਾਣਾ ਡਾਬਾ ਅਧੀਨ ਪੈਂਦੇ ਇਲਾਕੇ ’ਚ 6 ਸਾਲ ਦੀ ਮਾਸੂਮ ਬੱਚੀ ਨੂੰ ਅਗਵਾ ਕਰ ਕੇ ਲੈ ਜਾਣ ਵਾਲੇ ਮੁਲਜ਼ਮ ਨੂੰ ਕਮਿਸ਼ਨਰੇਟ ਪੁਲਸ ਨੇ 48 ਘੰਟਿਆਂ ਵਿਚ ਗ੍ਰਿਫਤਾਰ ਕਰ ਕੇ ਬੱਚੀ ਨੂੰ ਬਰਾਮਦ ਕਰ ਲਿਆ ਹੈ, ਜਿਸ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਪੱਤਰਕਾਰ ਸੰਮੇਲਨ ’ਚ ਡੀ.ਸੀ.ਪੀ. (ਲਾਅ ਐਂਡ ਆਰਡਰ) ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤਾਂ ਦੀ ਮਾਂ ਰੀਤੂ ਦੇਵੀ ਪਤਨੀ ਪਿੰਟੂ ਗਿਰੀ ਨਿਵਾਸੀ ਸੁਖਦੇਵ ਨਗਰ ਡਾਬਾ ਨੇ ਦੋਸ਼ ਲਗਾਇਆ ਸੀ ਕਿ ਸੰਤੋਸ਼ ਚੌਧਰੀ ਪੁੱਤਰ ਗਨੋਰੀ, ਜੋ ਕਿ ਉਨ੍ਹਾਂ ਦੇ ਨੇੜੇ ਹੀ ਰਹਿੰਦਾ ਹੈ, ਉਸ ਦੀ 6 ਸਾਲ ਦੀ ਬੇਟੀ ਨੂੰ ਅਗਵਾ ਕਰ ਕੇ ਲੈ ਗਿਆ ਹੈ। ਇਸ ਸਬੰਧੀ ਪੁਲਸ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਇਕ ਪੁਲਸ ਟੀਮ ਨੂੰ ਬਿਹਾਰ ਲਈ ਰਵਾਨਾ ਕਰ ਦਿੱਤਾ ਸੀ, ਜਿਸ ਨੇ ਮੁਲਜ਼ਮ ਨੂੰ ਯੂ. ਪੀ. ਦੇ ਮੁਰਾਦਾਬਾਦ ਰੇਲਵੇ ਸਟੇਸ਼ਨ ਤੋਂ ਕਾਬੂ ਕਰ ਲਿਆ ਅਤੇ ਉਸ ਦੇ ਕਬਜ਼ੇ ਤੋਂ ਅਗਵਾ ਕੀਤੀ ਬੱਚੀ ਨੂੰ ਵੀ ਸੁਰੱਖਿਅਤ ਬਰਾਮਦ ਕਰ ਲਿਆ।
ਇਹ ਵੀ ਪੜ੍ਹੋ : ਹੁਣ ਅੱਧੀ ਰਾਤ ਤਕ ਵਿਕੇਗੀ ਸ਼ਰਾਬ! ਨਵੇਂ ਹੁਕਮ ਜਾਰੀ
ਡੀ.ਸੀ.ਪੀ. ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਅਗਵਾ ਅਤੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ, ਜਦਕਿ ਬੱਚੀ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਏ.ਡੀ.ਸੀ.ਪੀ. ਕਰਨਵੀਰ ਸਿੰਘ, ਏ.ਸੀ.ਪੀ. ਸਤਵਿੰਦਰ ਸਿੰਘ ਵਿਰਕ ਅਤੇ ਥਾਣਾ ਇੰਚਾਰਜ ਗੁਰਦਿਆਲ ਸਿੰਘ ਵੀ ਹਾਜ਼ਰ ਸਨ।
ਇਸ ਲਈ ਕੀਤਾ ਬੱਚੀ ਨੂੰ ਅਗਵਾ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਮੁਲਜ਼ਮ ਸੰਤੋਸ਼ ਅਕਸਰ ਪਿੰਟੂ ਗਿਰੀ, ਜੋ ਕਿ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਅਤੇ ਤਿੰਨ ਬੱਚਿਆਂ ਦਾ ਬਾਪ ਹੈ, ਦੇ ਘਰ ਆਉਂਦਾ-ਜਾਂਦਾ ਸੀ। ਉਹ ਉਸ ਦੀ ਪਤਨੀ ਰੀਤੂ ’ਤੇ ਬੁਰੀ ਨਜ਼ਰ ਰੱਖਦਾ ਸੀ। ਮੁਲਜ਼ਮ ਚਾਹੁੰਦਾ ਸੀ ਕਿ ਰੀਤੂ ਆਪਣੇ ਪਤੀ ਪਿੰਟੂ ਨੂੰ ਛੱਡ ਕੇ ਉਸਦੇ ਨਾਲ ਰਹੇ, ਇਸ ਇਰਾਦੇ ਨਾਲ ਉਸ ਨੇ ਮਾਸੂਮ ਨੂੰ ਅਗਵਾ ਕੀਤਾ ਸੀ ਅਤੇ ਆਪਣੇ ਨਾਲ ਲੈ ਕੇ ਵਾਪਸ ਪਿੰਡ ਜਾ ਰਿਹਾ ਸੀ। ਪੁਲਸ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ : ਪਹਿਲੇ ਦਿਨ 4,200 ਤੋਂ ਵੱਧ ਸ਼ਰਧਾਲੂਆਂ ਨੇ ਕਰਵਾਈ ਰਜਿਸਟ੍ਰੇਸ਼ਨ, ਜਾਣੋ ਕਦੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ 'ਚ ਵੱਡਾ ਫ਼ੇਰਬਦਲ! ਕਈ ਜ਼ਿਲ੍ਹਿਆਂ ਦੇ SPs ਸਣੇ PCS ਅਫ਼ਸਰ ਬਦਲੇ
NEXT STORY