ਤਰਨਤਾਰਨ(ਰਮਨ)-ਬੀਤੇ ਦਿਨੀਂ ਦੋ ਘਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਵੱਡੀ ਮਾਤਰਾ ਵਿਚ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਤਿੰਨ ਮੈਂਬਰੀ ਗਿਰੋਹ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਲੱਖਾਂ ਰੁਪਏ ਦਾ ਸੋਨੇ ਦੇ ਗਹਿਣੇ ਅਤੇ ਕੀਮਤੀ ਘਡ਼ੀਆਂ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਵੱਲੋਂ ਤਿੰਨਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਹਾਸਲ ਕੀਤੇ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- SGPC ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਨਿੰਦਾ ਮਤਾ ਪਾਸ, ਕਿਹਾ- ਦਰਜ ਹੋਵੇ ਮਾਮਲਾ
ਐੱਸ. ਐੱਸ. ਪੀ. ਦਫਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸ੍ਰੀ ਗੋਇੰਦਵਾਲ ਸਾਹਿਬ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਬੀਤੀ ਦੋ ਜੁਲਾਈ ਨੂੰ ਪਿੰਡ ਰਾਣੀਵਲਾਹ ਵਿਖੇ ਨਿਰਵੈਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਰਾਣੀਵਲਾਹ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਕ ਕੇਸ ਦਰਜ ਕਰਵਾਇਆ ਗਿਆ ਸੀ ਕਿ ਉਸਦੇ ਘਰੋਂ ਅਣਪਛਾਤੇ ਵਿਅਕਤੀਆਂ ਵੱਲੋਂ ਅਲਮਾਰੀ ਅੰਦਰ ਪਏ ਸੋਨੇ ਦੇ ਗਹਿਣੇ ਨਕਦੀ ਮੋਬਾਈਲ ਫੋਨ ਅਤੇ ਹੋਰ ਵਸਤੂਆਂ ਚੋਰੀ ਕਰ ਲਈਆਂ ਗਈਆਂ ਹਨ, ਉਸੇ ਦਿਨ ਜਗਤਾਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਰਾਣੀਵਲਾਹ ਦੇ ਘਰੋਂ ਵੀ ਮੋਬਾਈਲ, ਘੜੀਆਂ ਅਤੇ ਹੋਰ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਸਬੰਧੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ। ਡੀ. ਐੱਸ. ਪੀ. ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੇ ਸਬ ਇੰਸਪੈਕਟਰ ਨਰੇਸ਼ ਕੁਮਾਰ ਦੀ ਟੀਮ ਵੱਲੋਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਕ ਮੁੱਖਬਰ ਖਾਸ ਵੱਲੋਂ ਦਿੱਤੀ ਗਈ ਇਤਲਾਹ ਤਹਿਤ ਰਾਜਨ ਪੁੱਤਰ ਬਲਵਿੰਦਰ ਸਿੰਘ, ਧਰਮਿੰਦਰ ਸਿੰਘ ਉਰਫ ਟੋਨੀ ਪੁੱਤਰ ਸੰਤੋਖ ਸਿੰਘ ਅਤੇ ਗਗਨਦੀਪ ਸਿੰਘ ਉਰਫ ਗੁਰਜੰਟ ਸਿੰਘ ਪੁੱਤਰ ਸੱਜਣ ਸਿੰਘ ਵਾਸੀਆਨ ਪਿੰਡ ਰਾਣੀਵਲਾਹ ਨੂੰ ਗ੍ਰਿਫ਼ਤਾਰ ਕਰਦੇ ਹੋਏ ਕੀਤੀ ਗਈ ਪੁੱਛਗਿਛ ਵਿਚ ਇਹ ਗੱਲ ਸਾਹਮਣੇ ਆਈ ਕਿ ਇਨ੍ਹਾਂ ਵੱਲੋਂ ਪਿੰਡ ਰਾਣੀਵਲਾਹ ਵਿਖੇ ਦੋ ਚੋਰੀਆਂ ਨੂੰ ਅੰਜ਼ਾਮ ਦਿੱਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਪਾਸੋਂ ਕੀਤੀ ਗਈ ਬਰੀਕੀ ਨਾਲ ਪੁੱਛਗਿੱਛ ਦੌਰਾਨ ਇਨ੍ਹਾਂ ਪਾਸੋਂ ਸੋਨੇ ਦਾ ਇਕ ਗਜਰਾ, ਇਕ ਕੜਾ ,ਇਕ ਜੋੜਾ ਵੱਡੇ ਕਾਂਟੇ, ਇਕ ਜੋੜਾ ਛੋਟੀਆਂ ਵਾਲੀਆਂ, ਤਿੰਨ ਮੁੰਦਰੀਆਂ, ਇਕ ਜੋੜਾ ਛੋਟੇ ਕਾਂਟੇ, ਇਕ ਜੋੜਾ ਛੋਟੀਆਂ ਵਾਲੀਆਂ, ਇਕ ਕੋਕਾ, 9 ਮੋਬਾਈਲ ਫੋਨ, ਹੇਅਰ ਡਰਾਈਅਰ ਵਾਲੀਆਂ 4 ਮਸ਼ੀਨਾਂ, ਇਕ ਲੇਡੀਜ਼ ਪਰਸ ਅਤੇ 5 ਘੜੀਆਂ ਬਰਾਮਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਸੰਸਦ 'ਚ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤਸਵੀਰ ਲੈ ਕੇ ਜਾਣ 'ਤੇ ਐੱਸ. ਜੀ. ਪੀ. ਸੀ. ਸਖ਼ਤ
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਥਾਣਾ ਚੋਹਲਾ ਸਾਹਿਬ ਦੇ ਮੁਖੀ ਸਬ ਇੰਸਪੈਕਟਰ ਰਾਜ ਕੁਮਾਰ, ਸਬ ਇੰਸਪੈਕਟਰ ਨਰੇਸ਼ ਕੁਮਾਰ ਤੋਂ ਇਲਾਵਾ ਹੋਰ ਕਰਮਚਾਰੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਰਤਾਨੀਆ ’ਚ 4 ਸਿੱਖਾਂ ਤੇ ਪੰਜ ਸਿੱਖ ਬੀਬੀਆਂ ਦਾ ਚੋਣ ਜਿੱਤਣਾ ਕੌਮ ਲਈ ਮਾਣਮੱਤੀ ਪ੍ਰਾਪਤੀ: ਗਿਆਨੀ ਰਘਬੀਰ ਸਿੰਘ
NEXT STORY