ਅੰਮ੍ਰਿਤਸਰ : ਜੰਡਿਆਲਾ ਗੁਰੂ ਵਿਚ ਹੋਏ ਐਨਕਾਊਂਟਰ ਦੌਰਾਨ ਪੁਲਸ ਨੇ ਨਾਮੀ ਗੈਂਗਸਟਰ ਨੂੰ ਢੇਰ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਅੰਮ੍ਰਿਤਪਾਲ ਉਰਫ ਅਮਰੀ ਪੁਲਸ ਨੂੰ ਨਹਿਰ ਕਿਨਾਰੇ ਲਕੋਈ ਗਈ ਪਿਸਤੌਲ ਰਿਕਵਰ ਕਰਵਾਉਣ ਲਈ ਲੈ ਕੇ ਆਇਆ ਸੀ, ਇਸ ਦੌਰਾਨ ਗੈਂਗਸਟਰ ਨੇ ਹੱਥਕੜੀ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਆਪਣੇ ਹਥਿਆਰ ਨਾਲ ਪੁਲਸ ’ਤੇ ਗੋਲੀ ਚਲਾ ਦਿੱਤੀ, ਇਸ ਦੌਰਾਨ ਜਵਾਬੀ ਕਾਰਵਾਈ ਕਰਦੇ ਹੋਏ ਪੁਲਸ ਨੇ ਗੈਂਗਸਟਰ ਨੂੰ ਢੇਰ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਗੈਂਗਸਟਰ ਅਮਰੀ 4 ਲੋਕਾਂ ਦੇ ਕਤਲ ਕੇਸ ਵਿਚ ਲੋੜੀਂਦਾ ਸੀ। ਇਸ ਤੋਂ ਇਲਾਵਾ ਇਹ ਵੀ ਪਤਾ ਲੱਗਾ ਹੈ ਕਿ ਹੈਰੋਇਨ ਤਸਕਰੀ ਦੇ ਮਾਮਲਿਆਂ ਵਿਚ ਵੀ ਗੈਂਗਸਟਰ ਅਮਰੀ ਸਰਗਰਮ ਸੀ।
ਇਹ ਵੀ ਪੜ੍ਹੋ : ਜੇਲ੍ਹ ’ਚ ਹੋਈਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਇੰਟਰਵਿਊਆਂ ਨੂੰ ਲੈ ਕੇ ਵੱਡਾ ਖੁਲਾਸਾ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸਤਿੰਦਰ ਸਿੰਘ ਨੇ ਦੱਸਿਆ ਕਿ ਗੈਂਗਸਟਰ ਅਮਰੀ ਨੂੰ ਪੁਲਸ ਨੇ ਕੱਲ੍ਹ ਹੀ ਗ੍ਰਿਫ਼ਤਾਰ ਕੀਤਾ ਸੀ, ਅਤੇ ਜਾਂਚ ਦੌਰਾਨ ਗੈਂਗਸਟਰ ਨੇ ਦੱਸਿਆ ਕਿ ਉਸ ਨੇ ਦੋ ਕਿੱਲੋ ਹੈਰੋਇਨ ਨਹਿਰ ਦੇ ਕੰਢੇ ਲੁਕਾ ਕੇ ਰੱਖੀ ਹੋਈ ਹੈ। ਇਸ ’ਤੇ ਪੁਲਸ ਅੱਜ ਉਸ ਨੂੰ ਹੈਰੋਇਨ ਦੀ ਰਿਕਵਰੀ ਕਰਵਾਉਣ ਲਈ ਲੈ ਕੇ ਆਈ ਸੀ। ਜਦੋਂ ਗੈਂਗਸਟਰ ਨੂੰ ਪੁਲਸ ਲੈ ਕੇ ਆਈ ਤਾਂ ਇਸ ਨੇ ਉਥੇ ਲੁਕੋ ਕੇ ਰੱਖੇ ਪਿਸਟਲ ਨਾਲ ਪੁਲਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ’ਤੇ ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਕਾਰਵਾਈ ਦੌਰਾਨ ਗੈਂਗਸਟਰ ਅਮਰੀ ਮਾਰਿਆ ਗਿਆ ਜਦਕਿ ਪੁਲਸ ਦਾ ਇਕ ਮੁਲਾਜ਼ਮ ਲੱਤ ਵਿਚ ਗੋਲ਼ੀ ਲੱਗਣ ਕਾਰਣ ਜ਼ਖਮੀ ਹੋ ਗਿਆ। ਐੱਸ. ਐੱਸ. ਪੀ. ਨੇ ਇਹ ਵੀ ਦੱਸਿਆ ਕਿ ਇਕ ਪੁਲਸ ਮੁਲਾਜ਼ਮ ਦੀ ਪੱਗ ’ਤੇ ਗੋਲ਼ੀ ਲੱਗੀ ਹੈ ਜੋ ਕਿ ਪੰਗ ਵਿਚੋਂ ਆਰ ਪਾਰ ਹੋ ਗਈ ਅਤੇ ਚੰਗੀ ਕਿਸਮਤ ਨਾਲ ਮੁਲਾਜ਼ਮ ਦਾ ਬਚਾਅ ਹੋ ਗਿਆ। ਐੱਸ. ਐੱਸ. ਪੀ. ਨੇ ਦੱਸਿਆ ਕਿ ਗੈਂਗਸਟਰ ਦੀ ਨਿਸ਼ਾਨਦੇਹੀ ’ਤੇ ਪੁਲਸ ਨੇ ਦੋ ਕਿੱਲੋ ਹੈਰੋਇਨ ਬਰਾਮਦ ਕਰ ਲਈ ਹੈ ਜਦਕਿ ਗੈਂਗਸਟਰ ਦਾ ਇੰਪੋਰਟੈਂਟ ਪਿਸਟਲ ਵੀ ਪੁਲਸ ਨੇ ਬਰਾਮਦ ਕਰ ਲਿਆ ਹੈ। ਇਸੇ ਨਾਲ ਉਸ ਨੇ ਪੁਲਸ ’ਤੇ ਗੋਲ਼ੀਆਂ ਚਲਾਈਆਂ ਸਨ। ਗੈਂਗਸਟਰ ਅਮਰੀ 4 ਲੋਕਾਂ ਦੇ ਕਤਲ ਕੇਸ ਵਿਚ ਲੋੜੀਂਦਾ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਹਿਮ ਖ਼ਬਰ : ਪੰਜਾਬ ’ਚ ਪਹਿਲੀ ਵਾਰ ਸਰਕਾਰੀ ਹਸਪਤਾਲ ’ਚ ਲੇਜ਼ਰ ਨਾਲ ਬਵਾਸੀਰ ਦਾ ਆਪ੍ਰੇਸ਼ਨ
NEXT STORY