ਲੁਧਿਆਣਾ : ਲੁਧਿਆਣਾ ਰੇਲਵੇ ਸਟੇਸ਼ਨ ਤੋਂ ਚੋਰੀ ਹੋਇਆ ਬੱਚਾ ਜੀ. ਆਰ. ਪੀ. ਪੁਲਸ ਨੇ 19 ਘੰਟਿਆਂ 'ਚ ਬਰਾਮਦ ਕਰ ਲਿਆ। ਐੱਸ. ਪੀ. ਬਲਰਾਮ ਰਾਣਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚਾ ਚੋਰੀ ਕਰਨ ਵਾਲੇ ਪਤੀ-ਪਤਨੀ ਨੂੰ ਕਪੂਰਥਲਾ ਨੇੜਿਓਂ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਗਰਾਓਂ ਦੇ ਸਕੂਲ 'ਚ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ, ਸੁਣਨਾ ਹੋਇਆ ਬੰਦ, CCTV ਦਿਖਾਉਣ ਤੋਂ ਕੀਤਾ ਇਨਕਾਰ
ਐੱਸ. ਪੀ. ਨੇ ਦੱਸਿਆ ਕਿ ਬੀਤੇ ਦਿਨ 3 ਮਹੀਨਿਆਂ ਦਾ ਬੱਚਾ ਚੋਰੀ ਹੋਣ ਦੇ ਮਾਮਲੇ ਦੀ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਤੁਰੰਤ ਹੀ ਟੀਮਾਂ ਦਾ ਗਠਨ ਕੀਤਾ ਅਤੇ ਬੱਸ ਅੱਡੇ ਸਮੇਤ ਜਲੰਧਰ ਬਾਈਪਾਸ ਤੋਂ ਇਲਾਵਾ ਵੱਖ-ਵੱਖ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਵੀ ਲਈ ਗਈ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਪੰਜਾਬ 'ਚ ਵੱਡੀ ਵਾਰਦਾਤ : ਛੱਤ 'ਤੇ ਚੜ੍ਹ 2 ਭਰਾਵਾਂ ਨੂੰ ਗੋਲੀਆਂ ਨਾਲ ਭੁੰਨਿਆ, ਕੀਤੀ ਖ਼ੁਦਕੁਸ਼ੀ
ਇਸ ਤੋਂ ਇਲਾਵਾ ਬੱਸ ਡਿਪੂ ਦੇ ਪ੍ਰਬੰਧਕਾਂ ਦਾ ਵੀ ਸਹਿਯੋਗ ਮਿਲਿਆ। ਇਸ ਦੌਰਾਨ ਬੱਚਾ ਚੋਰੀ ਕਰਨ ਵਾਲੇ ਪਤੀ-ਪਤਨੀ ਨੂੰ ਕਪੂਰਥਲਾ ਨੇੜਿਓਂ ਕਾਬੂ ਕੀਤਾ ਗਿਆ। ਦੱਸਣਯੋਗ ਹੈ ਕਿ ਬੱਚਾ ਚੋਰੀ ਹੋਣ ਮਗਰੋਂ ਮਾਂ ਰੋ-ਰੋ ਕੇ ਬੇਹਾਲ ਹੋ ਗਈ ਸੀ। ਉਹ ਵਾਰ-ਵਾਰ ਇਹੀ ਕਹਿ ਰਹੀ ਸੀ ਕਿ ਮੇਰਾ ਬਾਬੂ ਭੁੱਖਾ ਹੋਵੇਗਾ, ਉਸ ਨੂੰ ਲੈ ਆਓ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਦਰੰਗ ਫਿਜ਼ਾ ’ਤੇ ਪ੍ਰਦੂਸ਼ਣ ਦਾ ਬੋਲਬਾਲਾ! ਬੇਕਾਬੂ ਧੂੰਆਂ, ਕਾਨੂੰਨ ਵਿਵਸਥਾ ਬੇਵੱਸ
NEXT STORY