ਬਟਾਲਾ (ਸਾਹਿਲ)- ਬੀਤੇ ਦਿਨ ਏ. ਐੱਸ. ਆਈ. ਅਜਾਇਬ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਮੂਲਿਆਂਵਾਲ ਭੇਤਭਰੀ ਹਾਲਾਤ ’ਚ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ। ਜਿਸ ਦੌਰਾਨ ਏ. ਐੱਸ. ਆਈ. ਦਾ ਇਲਾਜ ਅੰਮ੍ਰਿਤਸਰ ਦੇ ਇਕ ਹਸਪਤਾਲ ’ਚ ਚੱਲ ਰਿਹਾ ਸੀ, ਜਿਥੇ ਬੀਤੇ ਦਿਨ ਉਕਤ ਥਾਣੇਦਾਰ ਜ਼ਖਮਾਂ ਦੀ ਤਾਬ ਨਾ ਸਹਿੰਦਾ ਹੋਇਆ ਇਲਾਜ ਦੌਰਾਨ ਦਮ ਤੋੜ ਗਿਆ। ਜਿਸ ਸਬੰਧੀ ਪੁਲਸ ਨੇ ਥਾਣਾ ਸਦਰ ਵਿਚ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਮ੍ਰਿਤਕਦੇਹ ਦਾ ਪਿੰਡ ਮੂਲਿਆਂਵਾਲ ਦੇ ਸ਼ਮਸ਼ਾਨਘਾਟ ਵਿਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਮੰਨਣ ਵਿਖੇ ਅਣਪਛਾਤਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ, ਸੰਗਤਾਂ ’ਚ ਭਾਰੀ ਰੋਸ
ਇਸ ਦੌਰਾਨ ਪੰਜਾਬ ਪੁਲਸ ਦੀ ਟੁਕੜੀ ਵਲੋਂ ਹਥਿਆਰ ਉਲਟੇ ਕਰ ਕੇ ਸਲਾਮੀ ਵੀ ਦਿੱਤੀ ਗਈ। ਸਵ. ਏ. ਐੱਸ. ਆਈ ਅਜਾਇਬ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦੇਣ ਵਾਲਿਆਂ ਵਿਚ ਥਾਣਾ ਸਦਰ ਦੇ ਐੱਸ. ਐੱਚ. ਓ. ਸੁਰਿੰਦਰ ਸਿੰਘ, ਪੀ. ਸੀ. ਆਰ. ਵਿੰਗ ਦੇ ਇੰਚਾਰਜ ਓਂਕਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮ, ਪਿੰਡ ਵਾਸੀ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
ਜ਼ਿਕਰਯੋਗ ਹੈ ਕਿ ਪੀ.ਸੀ.ਆਰ ਵਿੰਗ 'ਚ ਡਿਊਟੀ 'ਤੇ ਤੈਨਾਤ ASI ਅਜਾਇਬ ਸਿੰਘ ਕੁਝ ਸਮੇਂ ਲਈ ਘਰ ਗਿਆ ਤਾਂ ਅਚਾਨਕ ਉਸਦੀ ਆਪਣੀ ਹੀ ਰਿਵਾਲਵਰ ਤੋਂ ਫਾਇਰ ਹੋ ਗਿਆ, ਜਿਸ ਦੇ ਸਿੱਟੇ ਵਜੋਂ ਉਸ ਦੇ ਗੋਲੀ ਲੱਗ ਗਈ ਅਤੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਪਰਿਵਾਰ ਵਲੋਂ ਅਜਾਇਬ ਸਿੰਘ ਨੂੰ ਬਟਾਲਾ ਹਸਪਤਾਲ 'ਚ ਇਲਾਜ ਲਈ ਲਿਜਾਇਆ ਗਿਆ, ਜਿੱਥੇ ASI ਦੀ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਦੇ ਹਸਪਤਾਲ 'ਚ ਇਲਾਜ ਲਈ ਰੈਫ਼ਰ ਕੀਤਾ ਗਿਆ ਸੀ, ਜਿੱਥੇ ASI ਨੇ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਬੀਤੇ ਦਿਨ ਇਲਾਜ ਦੌਰਾਨ ਦਮ ਤੋੜ ਦਿੱਤਾ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਧਰਨਾ ਦੇਣ ਦੀ ਕੌਸ਼ਿਸ਼ ਨੂੰ ਪੁਲਸ ਨੇ ਕੀਤਾ ਨਾਕਾਮ, ਇਕ ਹਿਰਾਸਤ ’ਚ
NEXT STORY