ਬਠਿੰਡਾ (ਵਰਮਾ)- ਜ਼ਿਲ੍ਹੇ ਦੇ ਪਿੰਡ ਦਿਉਨ ਵਿਖੇ ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਇੱਕ ਦੁੱਧ ਵਿਕ੍ਰੇਤਾ ਨੂੰ ਕੁਚਲਣ ਤੋਂ ਬਾਅਦ ਪਿੰਡ ਵਾਸੀਆਂ ਨੇ ਹਾਈਵੇਅ ਜਾਮ ਕਰਕੇ ਰੋਸ-ਪ੍ਰਦਰਸ਼ਨ ਕੀਤਾ। ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਕਾਰ, ਜਿਸ ਨੂੰ ਪੰਜਾਬ ਪੁਲਸ ਦਾ ਮੁਲਾਜ਼ਮ ਚਲਾ ਰਿਹਾ ਸੀ। ਪਿੰਡ ਦਿਉਨ ਦੇ ਬੱਸ ਸਟੈਂਡ ਤੋਂ ਲੰਘ ਰਹੇ ਦੁੱਧ ਵਿਕ੍ਰੇਤਾ ਬੂਟਾ ਸਿੰਘ ਦੀ ਕਾਰ ਨਾਲ ਟੱਕਰ ਦੌਰਾਨ ਮੌਕੇ ’ਤੇ ਹੀ ਮੌਤ ਹੋ ਗਈ। ਕਾਰ ’ਚੋਂ ਸ਼ਰਾਬ ਦੀ ਬੋਤਲ ਦੇ ਨਾਲ-ਨਾਲ ਸੋਡੇ ਅਤੇ ਚਿਪਸ ਦੇ ਪੈਕਟ ਵੀ ਬਰਾਮਦ ਹੋਏ ਹਨ। ਸ਼ੱਕ ਹੈ ਕਿ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ। ਟੱਕਰ ਤੋਂ ਬਾਅਦ ਉਕਤ ਪੁਲਸ ਮੁਲਾਜ਼ਮ ਨੇ ਆਪਣੇ ਸਾਥੀਆਂ ਨੂੰ ਬੁਲਾਇਆ, ਜੋ ਉਸ ਨੂੰ ਉੱਥੋਂ ਲੈ ਗਏ।
ਇਹ ਵੀ ਪੜ੍ਹੋ- 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਟਾਹਲੀ ਨਾਲ ਲਟਕਦੀ ਮਿਲੀ ਲਾਸ਼, ਪਰਿਵਾਰ 'ਚ ਪਿਆ ਚੀਕ-ਚਿਹਾੜਾ
ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਸ ਵਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਬੰਦ ਨਹੀਂ ਕੀਤਾ ਜਾਂਦਾ ਅਤੇ ਉਸ ਦੇ ਸਹਾਇਕ ਪੁਲਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ।
ਇਹ ਵੀ ਪੜ੍ਹੋ- 20 ਸਾਲ ਦੀ ਕੁੜੀ ਨੂੰ ਵਰਗਲਾ ਕੇ ਲੈ ਗਿਆ 60 ਸਾਲਾ ਬਜ਼ੁਰਗ
ਕਾਂਗਰਸ ਦੇ ਦਲਿਤ ਆਗੂ ਕਿਰਨਜੀਤ ਸਿੰਘ ਗਹਿਰੀ ਚੇਅਰਮੈਨ ਮਹਾਪੰਚਾਇਤ ਨੇ ਮ੍ਰਿਤਕ ਬੂਟਾ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮ੍ਰਿਤਕ ਦਾ ਪੁੱਤਰ ਕਸ਼ਮੀਰ ਸਿੰਘ ਫੌਜ ਵਿੱਚ ਰਹਿ ਕੇ ਦੇਸ਼ ਦੀ ਰੱਖਿਆ ਕਰ ਰਿਹਾ ਹੈ ਅਤੇ ਪੁਲਸ ਕੋਲ ਕੇਸ ਦਰਜ ਕਰਨ ਦਾ ਸਮਾਂ ਨਹੀਂ ਹੈ। ਥਾਣਾ ਇੰਚਾਰਜ ਸਦਰ ਨੇ ਮੌਕੇ ’ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀ ਮੰਗ ’ਤੇ ਅੜੇ ਰਹੇ। ਆਖ਼ਿਰਕਾਰ ਪੁਲਸ ਨੇ ਕਾਰ ਚਾਲਕ ਚਰਨਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਤਾਂ ਪਿੰਡ ਵਾਸੀ ਸ਼ਾਂਤ ਹੋਏ ਅਤੇ ਧਰਨਾ ਖ਼ਤਮ ਕਰ ਦਿੱਤਾ।
ਇਹ ਵੀ ਪੜ੍ਹੋ- ਸੇਵਾਮੁਕਤ ਸਬ-ਇੰਸਪੈਕਟਰ ਦੇ ਘਰ ਵਿਛੇ ਸੱਥਰ, ਪਤਨੀ ਨੂੰ ਇਸ ਹਾਲ 'ਚ ਵੇਖ ਰਹਿ ਗਿਆ ਹੱਕਾ-ਬੱਕਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਤਲੁਜ ਦਰਿਆ ’ਚ ਡੁੱਬ ਰਹੇ ਦੋਸਤ ਨੂੰ ਦੇਖ ਉੱਡੇ ਹੋਸ਼, ਜਾਨ ਗੁਆ ਯਾਰੀ ਨਿਭਾਅ ਗਿਆ ਨੌਜਵਾਨ
NEXT STORY