ਸੁਲਤਾਨਪੁਰ ਲੋਧੀ,(ਧੀਰ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਦੀ ਸੁਲਤਾਨਪੁਰ ਲੋਧੀ ਇਕਾਈ 1 ਤੇ 2 ਵਲੋਂ ਜੁਆਇੰਟ ਫੋਰਮ ਦੇ ਸੱਦੇ ’ਤੇ ਪ੍ਰਧਾਨ ਬਲਬੀਰ ਸਿੰਘ ਤੇ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਇਕ ਗੇਟ ਰੈਲੀ ਕੀਤੀ ਗਈ। ਗੇਟ ਰੈਲੀ ’ਚ ਮੁਲਾਜ਼ਮਾਂ ਵਲੋਂ ਮੈਨੇਜਮੈਂਟ ਖਿਲਾਫ ਨਾਅਰੇਬਾਜ਼ੀ ਕਰਦਿਆਂ ਜਮ ਕੇ ਭਡ਼ਾਸ ਕੱਢੀ ਗਈ ਤੇ ਰੈਲੀ ਨੂੰ ਸੰਬੋਧਨ ਕਰਦਿਆਂ ਜ਼ੋਨਲ ਮੀਤ ਪ੍ਰਧਾਨ ਚਰਨਜੀਤ ਸ਼ਰਮਾ ਨੇ ਮੁਲਾਜ਼ਮਾਂ ਦੀਆਂ ਮੰਨੀਅਾਂ ਮੰਗਾਂ ਨੂੰ ਲਾਗੂ ਕਰਨ ਤੋਂ ਪਾਸਾ ਵੱਟਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਬੋਰਡ ਦੀ ਮੈਨੇਜਮੈਂਟ ਹਰ ਵਾਰ ਪੰਜਾਬ ਸਰਕਾਰ ਨਾਲ ਗੱਲਬਾਤ ਕਰਵਾਉਣ ਦੀ ਟਾਲ-ਮਟੋਲ ਨੀਤੀ ਅਪਣਾ ਰਹੀ ਹੈ ਜੋ ਕਿ ਕਿਸੇ ਵੀ ਸੂਰਤ ’ਚ ਠੀਕ ਨਹੀ ਹੈ। ਡੀ. ਏ. ਦੀਆਂ ਕਿਸ਼ਤਾਂ ਬਕਾਇਆ ਹਨ ਤੇ ਪੇ ਕਮਿਸ਼ਨ ਦੀ ਰਿਪੋਰਟ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ 29 ਅਗਸਤ ਨੂੰ ਪਟਿਆਲਾ ਵਿਖੇ ਸਮੂਹ ਜਥੇਬੰਦੀ ਵਲੋਂ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ’ਚ ਵੱਡੀ ਗਿਣਤੀ ’ਚ ਮੁਲਾਜ਼ਮਾਂ ਨੂੰ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਸੀ. ਆਰ. ਏ. 28/ਬੀ ਅਧੀਨ ਕੰਟਰੈਕਟ ਲਾਈਨਮੈਨਾਂ ਨੂੰ ਅਕਤੂਬਰ 2018 ਤੋਂ ਰੈਗੂਲਰ ਕਰਨ ਤੇ ਪੂਰੀ ਤਨਖਾਹ ਦੇਣ ਦੀ ਵੀ ਮੰਗ ਕੀਤੀ। ਮਹਿਕਮੇ ’ਚ ਕੰਮ ਕਰਦੇ ਸੀ. ਐੱਚ. ਬੀ. ਨੂੰ ਪੱਕਾ ਕੀਤਾ ਜਾਵੇ ਨਹੀ ਤਾਂ 29 ਅਗਸਤ 2018 ਨੂੰ ਧਰਨੇ ਤੋਂ ਬਾਅਦ ਅਗਲੇ ਸੰਘਰਸ਼ ਦੀ ਰੂਪ-ਰੇਖਾ ਨੂੰ ਉਲੀਕਿਆ ਜਾਵੇਗਾ। ਉਨ੍ਹਾਂ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਨੂੰ ਇੱਕਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਤਾਂ ਜੋ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਕੁੰਭਕਰਨੀ ਨੀਂਦ ਤੋਂ ਜਗਾਇਆ ਜਾਵੇ ਤਾਂ ਜੋ ਸਾਰੀਆਂ ਹੱਕੀ ਤੇ ਜਾਇਜ਼ ਮੰਗਾਂ ਲਾਗੂ ਕੀਤੀਅਾਂ ਜਾਣ। ਉਨ੍ਹਾਂ ਮੁਲਾਜ਼ਮਾਂ ਉੱਪਰ 200 ਰੁਪਏ ਨਾ਼ਜਾਇਜ਼ ਮਹੀਨਾ ਪ੍ਰੋਫੈਸ਼ਨਲ ਟੈਕਸ ਨੂੰ ਬੰਦ ਕਰ ਕੇ ਬਕਾਇਆ ਵਾਪਸ ਦੇਣ ਦੀ ਵੀ ਮੰਗ ਕੀਤੀ।
ਇਸ ਗੇਟ ਰੈਲੀ ’ਚ ਸੈਕਟਰੀ ਹਰਜੀਤ ਸਿੰਘ, ਮੀਤ ਪ੍ਰਧਾਨ ਸੁਖਦੇਵ ਸਿੰਘ, ਕੈਸ਼ੀਅਰ ਹਰਦੀਪ ਸਿੰਘ, ਐੱਸ. ਡੀ. ਓ. ਬਲਵਿੰਦਰ ਸਿੰਘ, ਜਗਜੀਤ ਸਿੰਘ, ਸੁਰਿੰਦਰ ਸਿੰਘ ਸੀ. ਸੀ., ਜਗਤਾਰ ਸਿੰਘ, ਜਰਨੈਲ ਸਿੰਘ ਡਵੀਜ਼ਨ ਪ੍ਰਧਾਨ, ਦਰਸ਼ਨ ਸਿੰਘ ਜੇ. ਈ., ਗੁਰਦੀਪ ਸਿੰਘ, ਸ਼ਿਵਰਾਜ ਸਿੰਘ, ਕੈਸ਼ੀਅਰ ਬਲਦੇਵ ਸਿੰਘ, ਸੁਰਿੰਦਰ ਸਿੰਘ, ਰਾਕੇਸ਼ ਕੁਮਾਰ ਜੇ. ਈ., ਗੁਰਪ੍ਰੀਤ ਸਿੰਘ ਤੇ ਹੋਰਨਾਂ ਨੂੰ ਵੀ ਸੰਬੋਧਨ ਕੀਤਾ।
ਦਿਮਾਗੀ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਜੀਵਨ-ਲੀਲਾ ਸਮਾਪਤ
NEXT STORY