ਅੰਮ੍ਰਿਤਸਰ, (ਰਮਨ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਐਂਟੀ-ਥੈਪਟ ਥਾਣਾ ਇੰਚਾਰਜ ਹਰਭਜਨ ਸਿੰਘ ਨੇ ਬਿਜਲੀ ਚੋਰੀ ਕਰਨ ਵਾਲੇ ਕਸ਼ਮੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਉਕਤ ਦੋਸ਼ੀ ਵੱਲੋਂ ਦਸੰਬਰ 2017 'ਚ ਬਿਜਲੀ ਚੋਰੀ ਕੀਤੀ ਜਾ ਰਹੀ ਸੀ, ਜਿਸ ਨੂੰ ਇਨਫੋਰਸਮੈਂਟ ਦੇ ਐਕਸੀਅਨ ਕੁਲਵਿੰਦਰ ਸਿੰਘ ਨੇ ਮੌਕੇ 'ਤੇ ਫੜਿਆ ਸੀ ਤੇ ਉਸ ਨੂੰ 96 ਹਜ਼ਾਰ 394 ਰੁਪਏ ਜੁਰਮਾਨਾ ਤੇ 9 ਹਜ਼ਾਰ ਕੰਪਾਊਂਡਿੰਗ ਫੀਸ ਲਾਈ ਸੀ, ਜੋ ਕਿ ਉਕਤ ਮੁਲਜ਼ਮ ਨੇ ਜਮ੍ਹਾ ਨਹੀਂ ਕਰਵਾਈ, ਜਿਸ ਕਾਰਨ ਉਸ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ।
50 ਗ੍ਰਾਮ ਨਸ਼ੀਲੇ ਪਦਾਰਥ ਸਣੇ 1 ਕਾਬੂ
NEXT STORY