ਖਡੂਰ ਸਾਹਿਬ, (ਕੁਲਾਰ)- ਮਾਰਕੀਟ ਕਮੇਟੀ ਖਡੂਰ ਸਾਹਿਬ ਅਧੀਨ ਆÀੁਂਦੀਆਂ ਦਾਣਾ ਮੰਡੀਆਂ ਫਤਿਆਬਾਦ, ਗੋਇੰਦਵਾਲ ਸਾਹਿਬ ਤੇ ਖਡੂਰ ਸਾਹਿਬ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਏ. ਡੀ. ਸੀ. ਜਨਰਲ ਹਰਚਰਨ ਸਿੰਘ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਹਰਚਰਨ ਸਿੰਘ ਪੀ. ਸੀ. ਐੱਸ. ਨੇ ਮਾਰਕੀਟ ਕਮੇਟੀ ਦੇ ਸੈਕਟਰੀ ਹਰਬਰਿੰਦਰ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਦੀ ਜਿਣਸ ਮੰਡੀਆਂ ਵਿਚ ਪੁੱਜਣ ਤੋਂ ਪਹਿਲਾਂ ਸਾਰੇ ਪ੍ਰਬੰਧ ਮਕੁੰਮਲ ਹੋਣੇ ਚਾਹੀਦੇ ਹਨ ਅਤੇ ਕਿਸਾਨਾਂ ਲਈ ਪਾਣੀ ਅਤੇ ਛਾਂ ਦਾ ਖਾਸ ਕਰ ਕੇ ਪ੍ਰਬੰਧ ਹੋਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਆੜ੍ਹਤੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਆੜ੍ਹਤੀ ਕਿਸਾਨਾਂ ਦੀ ਜਿਣਸ ਵੱਧ ਤੋਲਦਾ ਫੜਿਆ ਗਿਆ ਤਾਂ ਮੌਕੇ ਉਪਰ ਹੀ ਲਾਇਸੈਂਸ ਰੱਦ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਉਹ ਆਪਣੀ ਜਿਣਸ ਰਾਤ ਸਮੇਂ ਨਾ ਕਟਾਉਣ ਅਤੇ ਸੁੱਕੀ ਜਿਣਸ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਬੈਠਣ ਦੀ ਲੋੜ ਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾ ਨੂੰ ਉਨ੍ਹਾਂ ਦੀ ਜਿਣਸ ਦੇ ਪੈਸੇ 24 ਘੰਟਿਆਂ ਦੇ ਅੰਦਰ-ਅੰਦਰ ਮਿਲਣਗੇ। ਇਸ ਮੌਕੇ ਤਹਿਸੀਲਦਾਰ ਸੀਮਾ ਸਿੰਘ, ਨਾਇਬ ਤਹਿਸੀਲਦਾਰ ਹਰਵਿੰਦਰ ਸਿੰਘ ਗਿੱਲ, ਹਰਬਰਿੰਦਰ ਸਿੰਘ ਸੈਕਟਰੀ ਮਾਰਕੀਟ ਕਮੇਟੀ ਖਡੂਰ ਸਾਹਿਬ, ਡੀ. ਐੱਸ. ਪੀ. ਸਤਪਾਲ ਸਿੰਘ, ਗੁਰਦਿਆਲ ਸਿੰਘ ਮੰਡੀ ਸੁਪਰਵਾਈਜ਼ਰ, ਜੀਤ ਸਿੰਘ ਮੰਡੀ ਸੁਪਰਵਾਈਜ਼ਰ ਆਦਿ ਹਾਜ਼ਰ ਸਨ।
ਹਰਗੋਬਿੰਦ ਨਗਰ ਇਲਾਕੇ 'ਚ ਨਾਜਾਇਜ਼ ਕਬਜ਼ੇ ਕਰਕੇ ਬੈਠੇ ਦੁਕਾਨਦਾਰ
NEXT STORY