ਪੱਟੀ, (ਪਾਠਕ)- ਅੱਜ ਵੇਰਕਾ ਚੌਕ ਪੱਟੀ ਵਿਖੇ ਪਿੰਡ ਬਾਹਮਣੀਵਾਲਾ ਦੇ ਵਾਸੀਆਂ ਵੱਲੋਂ ਇਕ ਪ੍ਰਾਈਵੇਟ ਹਸਪਤਾਲ ਵਿਰੁੱਧ ਨੌਜਵਾਨ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਧਰਨਾ ਦਿੱਤਾ ਗਿਆ। ਲੋਕ ਮੰਗ ਕਰ ਰਹੇ ਹਨ ਕਿ ਹਸਪਤਾਲ ਦੇ ਡਾਕਟਰਾਂ 'ਤੇ ਹੱਤਿਆ ਦਾ ਕੇਸ ਦਰਜ ਕੀਤਾ ਜਾਵੇ। ਗੁਰਦਿਆਲ ਸਿੰਘ ਵਾਸੀ ਹਰੀਕੇ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਬਾਹਮਣੀਵਾਲਾ ਦਾ ਸ਼ਨੀਵਾਰ ਨੂੰ ਸੰਧੂ ਹਸਪਤਾਲ ਪੱਟੀ ਵਿਖੇ ਪੱਥਰੀ ਦਾ ਆਪ੍ਰੇਸ਼ਨ ਕੀਤਾ ਗਿਆ ਪਰ ਆਪ੍ਰੇਸ਼ਨ ਠੀਕ ਨਾ ਹੋਣ ਕਰ ਕੇ ਉਸ ਨੂੰ ਕੇ. ਡੀ. ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਿਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ।
ਜਦੋਂ ਪੁਲਸ ਅਧਿਕਾਰੀਆਂ ਨਾਲ ਇਸ ਸਬੰਧੀ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਹੋਣ ਉਪਰੰਤ ਜੋ ਵੀ ਮੈਡੀਕਲ ਰਿਪੋਰਟ ਆਵੇਗੀ, ਉਸ ਅਨੁਸਾਰ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਖਬਰ ਲਿਖੇ ਜਾਣ ਤੱਕ ਪਿੰਡ ਵਾਸੀਆਂ ਦਾ ਧਰਨਾ ਜਾਰੀ ਸੀ।
ਨਸ਼ੀਲੀਆਂ ਸ਼ੀਸ਼ੀਆਂ ਤੇ ਟੀਕਿਆਂ ਸਮੇਤ ਪੁਲਸ ਅੜਿੱਕੇ
NEXT STORY