ਚੰਡੀਗੜ੍ਹ/ਮੋਹਾਲੀ - ਸੰਯੁਕਤ ਕਿਸਾਨ ਮੋਰਚਾ ਵਲੋਂ ਸੂਬਿਆਂ ਦੀਆਂ ਰਾਜਧਾਨੀਆਂ ਵਿਚ ਦਿੱਤੇ ਜਾ ਰਹੇ ਤਿੰਨ ਰੋਜ਼ਾ ਧਰਨਿਆਂ ਦੇ ਤੀਜੇ ਦਿਨ ਅੱਜ ਕਿਸਾਨ ਮਰਦ ਅਤੇ ਔਰਤਾਂ ਦਾ ਵੱਡਾ ਭਰਵਾਂ ਇਕੱਠ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਕਰਨ ਲਈ ਇਕੱਠਾ ਹੋਇਆ। ਕਿਸਾਨਾਂ ਨੇ ਮੀਟਿੰਗ 'ਚ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਅਤੇ ਆਪਣੀ ਮੰਗਾਂ ਲਈ ਜਾਣੂ ਕਰਵਾਇਆ। ਮੀਟਿੰਗ 'ਚ ਰਾਜਪਾਲ ਐੱਮ.ਐੱਸ.ਪੀ. ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ਲਈ ਕਿਸਾਨਾਂ ਨੂੰ ਭਰੋਸਾ ਦਿੱਤਾ ਅਤੇ ਕਿਸਾਨਾਂ ਵੱਲੋਂ ਧਰਨਾ ਸਮਾਪਤ ਕੀਤਾ ਗਿਆ।
ਇਸ ਤੋਂ ਪਹਿਲਾਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਜਿਸ 'ਚ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ 'ਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ ਅਤੇ ਬਾਅਦ 'ਚ ਹੀ ਕਈ ਐਲਾਨ ਵੀ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ- ਗੁਰੂ ਨਾਨਕ ਗੁਰਪੁਰਬ ਮੌਕੇ ਬਠਿੰਡਾ ਦੇ ਸ਼ਮਸ਼ਾਨਘਾਟ 'ਚ ਲੱਗਦੀ ਹੈ ਬੱਚਿਆਂ ਦੀ ਜਮਾਤ, ਵਜ੍ਹਾ ਹੈ ਖ਼ਾਸ
ਕਿਸਾਨਾਂ ਨੇ ਰੱਖੀਆਂ ਇਹ ਮੰਗਾਂ
ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਐੱਮਐੱਸਪੀ ਕਾਨੂੰਨ ਲਾਗੂ ਕੀਤਾ ਜਾਣਾ ਚਾਹੀਦਾ ਹੈ
ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕੇਸ ਰੱਦ ਕੀਤੇ ਜਾਣ।
60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਨੂੰ ਪੈਨਸ਼ਨ ਦਿੱਤੀ ਜਾਵੇ।
10 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਿਸਾਨ ਪੈਨਸ਼ਨ ਸ਼ੁਰੂ ਕੀਤੀ ਜਾਵੇ ।
ਲਖੀਮਪੁਰ ਖੀਰੀ ਮਾਮਲੇ 'ਚ ਕੇਂਦਰੀ ਮੰਤਰੀ ਖਿਲਾਫ਼ ਕਾਰਵਾਈ ਕੀਤੀ ਜਾਵੇ।
ਕਿਸਾਨਾਂ ਅਤੇ ਮਜ਼ਦੂਰਾਂ ਦੇ ਸਾਰੇ ਕਰਜ਼ੇ ਰੱਦ ਕੀਤੇ ਜਾਣ ।
ਬਿਜਲੀ ਬਿੱਲ 2022 ਵਾਪਸ ਲਿਆ ਜਾਵੇ ।
ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਯੋਜਨਾ ਲਾਗੂ ਕੀਤੀ ਜਾਵੇ।
ਇਹ ਵੀ ਪੜ੍ਹੋ- ਪ੍ਰਕਾਸ਼ ਪੁਰਬ ਮੌਕੇ CM ਮਾਨ ਦਾ ਸੰਗਤਾਂ ਨੂੰ ਵੱਡਾ ਤੋਹਫ਼ਾ, ਅੱਜ ਤੋਂ ਇਨ੍ਹਾਂ ਤੀਰਥ ਸਥਾਨਾਂ ਲਈ ਰਵਾਨਾ ਹੋਵੇਗੀ ਟ੍ਰੇਨ
ਜ਼ਿਕਰਯੋਗ ਹੈ ਕਿ ਮੋਰਚਾ ਆਗੂਆਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਪੰਜਾਬ ਵਿਚ ਹੜ੍ਹਾਂ ਨਾਲ ਅਤੇ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਰੱਦ ਕੀਤਾ ਜਾਵੇ, ਝੋਨੇ ਤੋਂ ਖਹਿੜਾ ਛਡਵਾਉਣ ਲਈ ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫਸਲਾਂ ਦੀ ਐੱਮ.ਐੱਸ.ਪੀ. ਤੇ ਖਰੀਦ ਦੀ ਗਰੰਟੀ ਕੀਤੀ ਜਾਵੇ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ, ਗੰਨਾ ਕਿਸਾਨਾਂ ਦਾ ਰਹਿੰਦਾ ਬਕਾਇਆ ਸਮੇਤ ਵਿਆਜ ਜਾਰੀ ਕੀਤਾ ਜਾਵੇ, ਆਬਾਦਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹਣੀਆਂ ਬੰਦ ਕਰ ਕੇ ਉਨ੍ਹਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣ, ਚਿਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ, ਪਰਾਲੀ ਸਾੜਨ ਕਰ ਕੇ ਕਿਸਾਨਾਂ ਖਿਲਾਫ਼ ਦਰਜ ਕੀਤੇ ਕੇਸ, ਰੈਡ ਐਂਟਰੀਆਂ ਅਤੇ ਹੋਰ ਸਾਰੀਆਂ ਕਾਰਵਾਈਆਂ ਰੱਦ ਕੀਤੀਆਂ ਜਾਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ।
ਇਹ ਵੀ ਪੜ੍ਹੋ- ਵਿਦੇਸ਼ੋਂ ਆਏ ਪੁੱਤ ਨੇ ਪਿਓ ਦਾ ਸੁਫ਼ਨਾ ਕੀਤਾ ਪੂਰਾ, ਸਿੱਧਾ ਖੇਤਾਂ 'ਚ ਉਤਾਰਿਆ ਹੈਲੀਕਾਪਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਬਕਾ ਇੰਸਪੈਕਟਰ ਦੀ ਖੂਨ ਨਾਲ ਲਥਪਥ ਮਿਲੀ ਲਾਸ਼, ਸਿਰ ’ਚ ਵੱਜੀ ਗੋਲ਼ੀ
NEXT STORY