ਚੰਡੀਗਡ਼੍ਹ, (ਭੁੱਲਰ)- ਪੰਜਾਬ ਸਰਕਾਰ ਨੇ 6ਵੇਂ ਤਨਖਾਹ ਕਮਿਸ਼ਨ ਦੀ ਮਿਆਦ ਇਕ ਵਾਰ ਮੁਡ਼ 6 ਮਹੀਨੇ ਹੋਰ ਵਧਾ ਦਿੱਤੀ ਹੈ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਇਸ ਸਬੰਧੀ ਜਾਰੀ ਪੱਤਰ ਅਨੁਸਾਰ ਹੁਣ ਤਨਖਾਹ ਕਮਿਸ਼ਨ ਆਪਣੀ ਰਿਪੋਰਟ ਜੂਨ ਮਹੀਨੇ ਪੇਸ਼ ਕਰੇਗਾ। ਜ਼ਿਕਰਯੋਗ ਹੈ ਕਿ ਰਾਜ ਦੇ ਮੁਲਾਜ਼ਮ ਸੰਗਠਨ ਤਨਖਾਹ ਕਮਿਸ਼ਨ ਦੀ ਰਿਪੋਰਟ ਛੇਤੀ ਪੇਸ਼ ਕਰਨ ਲਈ ਲੰਬੇ ਸਮੇਂ ਤੋਂ ਮੁਹਿੰਮ ਚਲਾ ਰਹੇ ਹਨ। ਅੰਦੋਲਨਾਂ ਦੇ ਮੱਦੇਨਜ਼ਰ ਹੀ ਸਰਕਾਰ ਵਲੋਂ ਗਠਿਤ ਮੁਲਾਜ਼ਮਾਂ ਸਬੰਧੀ ਕੈਬਨਿਟ ਸਬ ਕਮੇਟੀ ਵਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ 31 ਦਸੰਬਰ, 2019 ਤੱਕ ਪੇਸ਼ ਕਰਨ ਦਾ ਵਾਅਦਾ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਕਮਿਸ਼ਨ ਮੁਲਾਜ਼ਮਾਂ ਦੇ ਵੱਖ-ਵੱਖ ਵਰਗਾਂ ਤੋਂ ਤਨਖਾਹ ਤੇ ਹੋਰ ਸਹੂਲਤਾਂ ਸਬੰਧੀ ਉਨ੍ਹਾਂ ਦੇ ਸੁਝਾਅ ਲੈਣ ਦਾ ਕੰਮ ਪਿਛਲੇ ਸਾਲ ਹੀ ਪੂਰਾ ਕਰ ਚੁੱਕਾ ਹੈ ਪਰ ਰਾਜ ਦੀ ਵਿੱਤੀ ਹਾਲਤ ਦੇ ਮੱਦੇਨਜ਼ਰ ਰਿਪੋਰਟ ’ਚ ਦੇਰੀ ਹੋ ਰਹੀ ਹੈ। ਇਸ ਤਰ੍ਹਾਂ ਹੁਣ ਇਕ ਵਾਰ ਫਿਰ ਮੁਲਾਜ਼ਮਾਂ ਨੂੰ ਇਸੇ ਰਿਪੋਰਟ ਦੀ 6 ਮਹੀਨੇ ਹੋਰ ਉਡੀਕ ਕਰਨੀ ਪਏਗੀ।
ਸਿੱਖ ਨਾਬਾਲਗ ਲੜਕੀ ਨਾਲ ਛੇੜਛਾੜ ਦਾ ਦੋਸ਼ੀ DIG ਸਸਪੈਂਡ
NEXT STORY