ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਟਰੈਕਟਰਾਂ ਨਾਲ ਕੀਤੇ ਜਾਣ ਵਾਲੇ ਖ਼ਤਰਨਾਕ ਜਾਨਲੇਵਾ ਸਟੰਟਾਂ/ਪ੍ਰਦਰਸ਼ਨਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸੰਬੰਧੀ ਸੋਸ਼ਲ ਮੀਡੀਆ ’ਤੇ ਮੁੱਖ ਮੰਤਰੀ ਨੇ ਆਖਿਆ ਕਿ ਪਿਆਰੇ ਪੰਜਾਬੀਓ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ, ਇਸ ਨੂੰ ਮੌਤ ਦਾ ਦੂਤ ਨਾ ਬਣਾਓ। ਲਿਹਾਜ਼ਾ ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਖ਼ਤਰਨਾਕ ਪ੍ਰਦਰਸ਼ਨ ਕਰਨ ’ਤੇ ਪੰਜਾਬ ’ਚ ਪਾਬੰਦੀ ਲਗਾਈ ਜਾ ਰਹੀ ਹੈ। ਬਾਕੀ ਵੇਰਵੇ ਜਲਦੀ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਵਿਚ ਆਧਾਰ ਕਾਰਡ ਦਿਖਾ ਕੇ ਸਸਤਾ ਮਿਲੇਗਾ ਪਿਆਜ਼, ਇਸ ਮੰਡੀ ’ਚ ਸ਼ੁਰੂ ਹੋਈ ਵਿਕਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹੀ ਔਰਤ ਦੀ ਜ਼ਿੰਦਗੀ 'ਚ ਆਇਆ ਤੂਫ਼ਾਨ, 10 ਸਾਲ ਬਾਅਦ ਪ੍ਰੇਮੀ ਨੇ ਕਰ 'ਤਾ ਘਟੀਆ ਕਾਰਾ
NEXT STORY