ਚੰਡੀਗੜ੍ਹ, (ਰਮਨਜੀਤ)- ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ 1 ਅਪ੍ਰੈਲ, 2017 ਤੋਂ ਹੁਣ ਤੱਕ 16.29 ਲੱਖ ਨੌਕਰੀਆਂ ਪ੍ਰਦਾਨ ਕੀਤੀਆਂ, ਜਿਸ ਵਿਚ ਸਰਕਾਰੀ ਵਿਭਾਗਾਂ ਵਿਚ 58,508 ਅਤੇ ਪ੍ਰਾਈਵੇਟ ਖੇਤਰ ਵਿਚ 5.69 ਲੱਖ ਨੌਕਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ 9.97 ਲੱਖ ਨੌਜਵਾਨਾਂ ਨੂੰ ਸਵੈ ਰੁਜਗਾਰ ਅਤੇ 4,299 ਨੂੰ ਫੌਜ ਅਤੇ ਪੁਲਸ ਫੋਰਸ ਵਿਚ ਰੁਜ਼ਗਾਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਸੂਬੇ ਦੀ ਮੰਤਰੀ ਮੰਡਲ ਨੇ 61,336 ਅਸਾਮੀਆਂ ਨੂੰ ਮਨਜ਼ੂਰੀ ਦੇਣ ਦੇ ਨਾਲ-ਨਾਲ 1 ਲੱਖ ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿਚ ਨੌਕਰੀਆਂ ਪ੍ਰਦਾਨ ਕਰਨ ਲਈ 14 ਅਕਤੂਬਰ, 2020 ਨੂੰ ਇਕ ਰੁਜ਼ਗਾਰ ਯੋਜਨਾ ਨੂੰ ਪ੍ਰਵਾਨਗੀ ਦਿੱਤੀ। ਇਸ ਤੋਂ ਇਲਾਵਾ, 1 ਅਪ੍ਰੈਲ, 2020 ਤੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਲੋਂ 7,889 ਨਿਯੁਕਤੀਆਂ ਦੇ ਨਾਲ ਲਗਭਗ 31,813 ਅਸਾਮੀਆਂ ਸਬੰਧੀ ਇਸ਼ਤਿਹਾਰ ਦਿੱਤਾ ਜਾ ਚੁੱਕਾ ਹੈ ਜਾਂ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਨੇ ਕਿਹਾ ਕਿ ਜੂਨ/ਜੁਲਾਈ, 2021 ਵਿਚ ਕਰਵਾਏ ਜਾ ਰਹੇ 7ਵੇਂ ਸੂਬਾ ਪੱਧਰੀ ਮੈਗਾ ਰੁਜ਼ਗਾਰ ਮੇਲੇ ਲਈ ਪ੍ਰਾਈਵੇਟ ਖੇਤਰ ਨਾਲ ਸਬੰਧਤ 2.67 ਲੱਖ ਅਸਾਮੀਆਂ ਤਿਆਰ ਕੀਤੀਆਂ ਗਈਆਂ ਹਨ ਬਸ਼ਰਤੇ ਕੋਵਿਡ ਦੀ ਸਥਿਤੀ ਵਿਚ ਸੁਧਾਰ ਹੋ ਜਾਵੇ। ਉਨ੍ਹਾਂ ਦੱਸਿਆ ਕਿ ਨੌਕਰੀ ਦੀ ਭਾਲ ਕਰਨ ਵਾਲਿਆਂ ਅਤੇ ਰੁਜ਼ਗਾਰਦਾਤਾਵਾਂ ਦਰਮਿਆਨ ਗੱਲਬਾਤ ਅਤੇ ਰਜਿਸਟ੍ਰੇਸ਼ਨ ਲਈ ਇਕ ਡਿਜੀਟਲ ਪਲੇਟਫਾਰਮ www.pgrkam.com (ਪੰਜਾਬ ਘਰ-ਘਰ ਰੁਜਗਾਰ ਅਤੇ ਕਾਰੋਬਾਰ ਮਿਸ਼ਨ) ਜਨਵਰੀ, 2020 ਤੋਂ ਸੂਬਾ ਪੱਧਰ ’ਤੇ ਕਾਰਜਸ਼ੀਲ ਹੈ। ਮੌਜੂਦਾ ਸਮੇਂ 11.82 ਲੱਖ ਨੌਕਰੀ ਦੀ ਭਾਲ ਕਰਨ ਵਾਲੇ ਅਤੇ 9,600 ਰੁਜ਼ਗਾਰਦਾਤੇ ਇਸ ਪੋਰਟਲ ਦੀ ਵਰਤੋਂ ਕਰ ਰਹੇ ਹਨ।
ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 8,874 ਨਵੇਂ ਮਾਮਲੇ, 154 ਦੀ ਹੋਈ ਮੌਤ
NEXT STORY