ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 13.16 ਕਰੋੜ ਰੁਪਏ ਦੀ ਰਾਸ਼ੀ ਰਲੀਜ਼ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐੱਸ.ਬੀ.ਐਸ ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਸਾਲ 2023-24 ਅਤੇ ਸਾਲ 2024-25 ਦੀਆਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਦਰਖਾਸਤਾ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ ਸਨ, ਦੇ ਲਾਭਪਾਤਰੀਆਂ ਨੂੰ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ 2581 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਸਿੱਖਿਆ ਮੰਤਰੀ ਨੇ ਕੀਤਾ ਵੱਡਾ ਐਲਾਨ
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਧ ਰਹੀ ਗਰਮੀ ਦਰਮਿਆਨ ਮੌਸਮ ਵਿਭਾਗ ਨਵੀਂ ਅਪਡੇਟ, ਕੀਤੀ ਇਹ ਵੱਡੀ ਭਵਿੱਖਬਾਣੀ
ਪੰਜਾਬ ਸਰਕਾਰ ਨੇ ਵੰਡੀਆਂ ਨੌਕਰੀਆਂ
NEXT STORY