ਲੁਧਿਆਣਾ(ਸ. ਹ.)– ਦੇਸ਼ ਵਿਦੇਸ਼ ਵਿਚ ਉਦਯੋਗਪਤੀਆਂ ਨੂੰ ਪੰਜਾਬ ਵਿਚ ਨਿਵੇਸ਼ ਲਈ ਸੁਖਦ ਮਾਹੌਲ ਮੁਹੱਈਆ ਕਰਵਾਉਣ ਅਤੇ ਸੂਬੇ ਵਿਚ ਵਪਾਰ ਨੂੰ ਨਵੀਂ ਦਿਸ਼ਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੇ ਐਲਾਨ ਕੀਤੇ ਹਨ। ਲੁਧਿਆਣਾ ’ਚ ਕਰਵਾਏ ਗਏ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ-2021 ਵਿਚ ਮੁੱਖ ਮੰਤਰੀ ਨੇ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਵੈਟ ਦੇ 40,000 ਕੇਸਾਂ ਨੂੰ ਰੱਦ ਕਰਨ ਅਤੇ ਟੈਕਸ ਵਿਚ ਰਾਹਤ ਦੇਣ ਕੇ ਯਕੀਨੀ ਤੌਰ ’ਤੇ ਬੜਾ ਅਨਮੋਲ ਤੋਹਫਾ ਦਿੱਤਾ ਹੈ।
ਪਚੰਨੀ ਨੇ ਪੰਜਾਬ ਦੇ ਵਪਾਰ ਤੇ ਉਦਯੋਗ ਨੂੰ ਰਾਹਤ ਦਿੰਦੇ ਹੋਏ ਵਪਾਰੀਆਂ ਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-15, 2015-16 ਤੇ 2016-17 ਨਾਲ ਸਬੰਧਤ ਵੈਟ ਦੇ ਕੁਲ 48,000 ਕੇਸਾਂ ਵਿਚੋਂ 40,000 ਬਕਾਇਆ ਕੇਸਾਂ ਨੂੰ ਸਿਰੇ ਤੋਂ ਰੱਦ ਕਰਨ ਦਾ ਐਲਾਨ ਕੀਤਾ ਹੈ।
ਸੰਮੇਲਨ ਦੌਰਾਨ ਮੁੱਖ ਮੰਤੀਰ ਨੇ ਕਿਹਾ ਕਿ ਸਬੰਧਤ ਵਪਾਰੀਆਂ/ਉਦਯੋਗਪਤੀਆਂ ਨੂੰ ਕੁਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ 30 ਫੀਸਦੀ ਜਮ੍ਹਾ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ ਅਤੇ ਇੰਝ ਵਪਾਰੀਆਂ/ਉਦਯੋਗਪਤੀਆਂ ਨੂੰ ਹੋਣ ਵਾਲੀਆਂ ਬਹੁਤ ਸਾਰੀਆਂ ਮੁਸ਼ਕਲਾਂ ਤੋਂ ਬਚਾਇਆ ਜਾਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ 20 ਫੀਸਦੀ ਜਮ੍ਹਾ ਕਰਵਾਉਣਾ ਪਵੇਗਾ ਅਤੇ ਬਾਕੀ 80 ਫੀਸਦੀ ਅਗਲੇ ਸਾਲ ਤਕ ਜਮ੍ਹਾ ਕਰਵਾਉਣਾ ਪਵੇਗਾ। ਚੰਨੀ ਨੇ ਸਪਸ਼ਟ ਤੌਰ ’ਤੇ ਕਿਹਾ ਕਿ ਇਹ ਉਦਯੋਗ ਪੱਖੀ ਪਹਿਲਕਦਮੀ ਵੱਡੇ ਪੱਧਰ ’ਤੇ ਨਿਵੇਸ਼ ਕਰਨ ਲਈ ਉਨ੍ਹਾਂ ਦਾ ਮਨੋਬਲ ਵਧਾਏਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗ ਨੂੰ ਸਫਲਤਾ ਦੀਆਂ ਨਵੀਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਅਸਲ ਮਦਦਗਾਰ ਤੇ ਸਹਿਯੋਗੀ ਵਜੋ ਕੰਮ ਕਰੇਗੀ।
'ਸੜਕ ਹਾਦਸੇ ਦਾ ਸ਼ਿਕਾਰ ਪਿੰਡ ਆਸਾ ਬੁੱਟਰ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰ ਦੇਵੇ ਮੁਆਵਜ਼ਾ ਤੇ ਸਰਕਾਰੀ ਨੌਕਰੀ'
NEXT STORY