ਚੰਡੀਗੜ੍ਹ,(ਅਸ਼ਵਨੀ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਛੇਤੀ ਤੋਂ ਛੇਤੀ ਆਕਸੀਜਨ ਕੰਸਨਟ੍ਰੇਟਰ ਅਤੇ ਵੈਕਸੀਨ ਦਰਾਮਦ ਕਰਨ ਦੀ ਅਪੀਲ ਕੀਤੀ ਹੈ। ਬਾਦਲ ਨੇ ਕਿਹਾ ਕਿ ਦੇਸ਼ ਵਿਚ ਅੱਜ ਜੋ ਹਾਲਾਤ ਹਨ, ਉਸ ਨੂੰ ਵੇਖਦਿਆਂ ਸਹਿਜੇ ਹੀ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਅਗਲੇ 2 ਮਹੀਨੇ ਤੱਕ ਵੀ ਪੂਰੀ ਆਕਸੀਜਨ ਦੀ ਸਪਲਾਈ ਸੰਭਵ ਨਹੀਂ ਹੋ ਸਕੇਗੀ। ਅਜਿਹੇ ਵਿਚ ਪੰਜਾਬ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਦਰਾਮਦ ਦੀ ਪਹਿਲ ਕਰਨੀ ਚਾਹੀਦੀ ਹੈ। ਕੇਂਦਰ ਸਰਕਾਰ ਨੇ ਦਰਾਮਦ ਦੀ ਮਨਜ਼ੂਰੀ ਦੇ ਦਿੱਤੀ ਹੈ। ਅਜਿਹੇ ਵਿਚ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਛੇਤੀ ਤੋਂ ਛੇਤੀ ਘੱਟ ਤੋਂ ਘੱਟ 5000 ਆਕਸੀਜਨ ਕੰਸਨਟ੍ਰੇਟਰ ਅਤੇ ਕਰੀਬ 50 ਲੱਖ ਵੈਕਸੀਨ ਦਰਾਮਦ ਕਰੇ।
ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੂਬੇ ਵਿਚ ਚਾਰ ਕੋਵਿਡ ਸੈਂਟਰ ਖੋਲ੍ਹਣ ਦੀ ਪੂਰੀ ਤਿਆਰੀ ਕਰ ਲਈ ਹੈ। ਬਾਦਲ ਨੇ ਕਿਹਾ ਕਿ ਪੰਜਾਬ ਵਿਚ ਕੋਵਿਡ ਦੇ ਚਲਦੇ ਪ੍ਰਾਈਵੇਟ ਹਸਪਤਾਲਾਂ ਨੇ ਲੁੱਟ ਮਚਾਈ ਹੋਈ ਹੈ। ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਪ੍ਰਾਈਵੇਟ ਹਸਪਤਾਲਾਂ ਵਿਚ ਢਾਈ ਲੱਖ ਰੁਪਏ ਤੋਂ 5 ਲੱਖ ਰੁਪਏ ਤੱਕ ਵਸੂਲੇ ਜਾ ਰਹੇ ਹਨ। ਬਾਦਲ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਨੂੰ ਕੋਵਿਡ ਇਲਾਜ ਪੂਰੀ ਤਰ੍ਹਾਂ ਮੁਫ਼ਤ ਕਰ ਦੇਣਾ ਚਾਹੀਦਾ ਹੈ।
ਹੁਣ ਕੋਰੋਨਾ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਨੂੰ ਵਰਗਲਾਉਣ ਲੱਗਾ SFJ
NEXT STORY