ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡ ਆਸਾ ਬੁੱਟਰ, ਗਿੱਦੜਬਾਹਾ ਦੇ 2 ਕਿਸਾਨਾਂ ਦੀ ਅੱਜ ਸੜਕ ਹਾਦਸੇ 'ਚ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਦੇਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਆਪਣੇ ਫੇਸਬੁੱਕ ਪੇਜ ਰਾਹੀ ਕੀਤਾ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਨੇ ‘ਪੰਜਾਬ ਲੋਕ ਕਾਂਗਰਸ’ ਦੇ ਐਲਾਨੇ 10 ਜ਼ਿਲ੍ਹਾ ਪ੍ਰਧਾਨ
ਉਨ੍ਹਾਂ ਆਪਣੇ ਫੇਸਬੁੱਕ ਪੇਜ 'ਤੇ ਇਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਟਿੱਕਰੀ ਬਾਰਡਰ ਤੋਂ ਵਾਪਸ ਆਉਂਦੀਆਂ ਆਸਾ ਬੁੱਟਰ, ਗਿੱਦੜਬਾਹਾ ਦੇ 2 ਕਿਸਾਨਾਂ ਦੀ ਸੜਕ ਹਾਦਸੇ 'ਚ ਹੋਈ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਪ੍ਰਦਾਨ ਕਰਨੀ ਚਾਹੀਦੀ ਹੈ, ਜਿਵੇਂ ਕਿ ਬਾਕੀਆਂ ਨੂੰ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ- BSF ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ ਪੰਜਾਬ ਨੇ ਕੀਤਾ SC ਦਾ ਰੁਖ਼, ਸਿੱਧੂ ਵੱਲੋਂ ਸਰਕਾਰ ਨੂੰ ਵਧਾਈ
ਜ਼ਿਕਰਯੋਗ ਹੈ ਕਿ ਪਿੰਡ ਆਸਾ ਬੁੱਟਰ ’ਚ ਕਿਸਾਨੀ ਸ਼ੰਘਰਸ ਦੀ ਜਿੱਤ ਦੀਆਂ ਖੁਸ਼ੀਆਂ ਨੂੰ ਉਸ ਸਮੇਂ ਗ੍ਰਹਿਣ ਲੱਗ ਗਿਆ, ਜਦੋਂ ਅੱਜ ਸਵੇਰੇ ਲਗਭਗ ਛੇ ਵਜੇ ਕਾਦੀਆਂ ਕਿਸਾਨ ਯੂਨੀਅਨ ਦੇ ਮੈਂਬਰ ਕਿਸਾਨੀ ਸ਼ੰਘਰਸ ਦੀ ਜਿੱਤ ਤੋਂ ਬਾਅਦ ਖੁਸ਼ੀ-ਖੁਸ਼ੀ ਆਪਣੇ ਪਿੰਡ ਵਾਪਸ ਆ ਰਹੇ ਸਨ ਤਾਂ ਹਿਸਾਰ ਤੋਂ ਸਿਰਸਾ ਰੋਡ ’ਤੇ ਵਾਪਰੇ ਹਾਦਸੇ ’ਚ ਦੋ ਕਿਸਾਨਾਂ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀ ਹੋ ਗਏ। ਅੰਦੋਲਨ ਖ਼ਤਮ ਹੋਣ ਤੋਂ ਬਾਅਦ ਜਦੋਂ ਉਹ ਆਪਣੇ ਟ੍ਰੈਕਟਰ-ਟਰਾਲੀਆਂ ਰਾਹੀਂ ਹਿਸਾਰ ਤੋਂ ਸਿਰਸਾ ਰੋਡ ਨੈਸ਼ਨਲ ਹਾਈਵੇ ਨੰਬਰ 9 ’ਤੇ ਪਿੰਡ ਵਾਪਸ ਪਰਤ ਰਹੇ ਸਨ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰਾਲੀ ਪਲਟ ਗਈ ਅਤੇ ਦੋ ਨੌਜਵਾਨ ਕਿਸਾਨ ਸੁਖਦੇਵ (35) ਪੁੱਤਰ ਜੀਤਾ ਸਿੰਘ ਅਤੇ ਅਜੇਪ੍ਰੀਤ ਸਿੰਘ (36) ਪੁੱਤਰ ਜੋਗਿੰਦਰ ਸਿੰਘ ਦੀ ਮੌਤ ਹੋ ਗਈ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
BSF ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ ਪੰਜਾਬ ਨੇ ਕੀਤਾ SC ਦਾ ਰੁਖ਼, ਸਿੱਧੂ ਨੇ ਸਰਕਾਰ ਨੂੰ ਦਿੱਤੀ ਵਧਾਈ
NEXT STORY