ਅੰਮ੍ਰਿਤਸਰ, (ਦਲਜੀਤ)- ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੁੱਧ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਅੱਜ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਹੁਣ ਸੂਬਾ ਕਾਂਗਰਸ ਸਰਕਾਰ ਵੀ ਅਕਾਲੀ-ਭਾਜਪਾ ਸਰਕਾਰ ਦੇ ਨਕਸ਼ੇ ਕਦਮ 'ਤੇ ਚਲਦੇ ਹੋਏ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਆਪਣੇ ਚੋਣ ਮਨੋਰਥ ਪੱਤਰ ਵਿਚ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਤਿੰਨ ਸਾਲ ਤੋਂ ਬਾਅਦ ਰੈਗੂਲਰ ਕਰਨ ਦੀ ਜਗ੍ਹਾ ਦਸ ਸਾਲ ਦੀ ਸੇਵਾ ਦੀ ਸ਼ਰਤ ਰੱਖੀ ਜਾ ਰਹੀ ਹੈ। ਮੁਲਾਜ਼ਮਾਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਦਿੱਤੀਆਂ ਜਾ ਰਹੀਆਂ ਅਤੇ ਬਕਾਇਆਂ 'ਤੇ ਅਣ-ਐਲਾਨੀ ਪਾਬੰਦੀ ਲਗਾਈ ਹੋਈ ਹੈ । ਛੇਵੇਂ ਪੇ-ਕਮਿਸ਼ਨ ਸਬੰਧੀ ਵੀ ਸਰਕਾਰ ਨੇ ਅਜੇ ਚੁੱਪ ਧਾਰੀ ਹੋਈ ਹੈ। ਬੁਲਾਰਿਆਂ ਨੇ ਕਿਹਾ ਕਿ ਜੇਕਰ ਉਪਰੋਕਤ ਮੰਗਾਂ 'ਤੇ ਵਿਚਾਰ ਕੀਤਾ ਤਾਂ ਜਥੇਬੰਦੀ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਬਾਜਵਾ, ਨਰਿੰਦਰ ਸਿੰਘ, ਮੰਗਲ ਟਾਂਡਾ, ਕਰਮਜੀਤ ਕੇਪੀ, ਪ੍ਰੇਮ ਚੰਦ, ਗਰਦੀਪ ਸਿੰਘ, ਅਵਤਾਰ ਸਿੰਘ ਗੁਰਾਇਆ, ਸਵਿੰਦਰ ਭੱਟੀ, ਅੰਗਰੇਜ਼ ਸਿੰਘ, ਜਤਿੰਦਰ ਸਿੰਘ, ਸਰਬਜੀਤ ਸਿੰਘ, ਸਤਨਾਮ ਸਿੰਘ ਜੱਸੜ, ਹਰਵਿੰਦਰ ਸਿੰਘ ਸੁਲਤਾਨਵਿੰਡ, ਇੰਦਰਜੀਤ ਰਿਸ਼ੀ, ਚਰਨਜੀਤ ਸਿੰਘ, ਰਾਜਾ ਸਿੰਘ, ਰਵੀਇੰਦਰ ਪਾਲ ਸਿੰਘ ਅਤੇ ਯਾਦਵਿੰਦਰ ਸੰਧੂ ਰਵੀ ਕੁਮਾਰ ਨੇ ਸੰਬੋਧਨ ਕੀਤਾ।
ਵਾਹਨ ਦੀ ਫੇਟ ਵੱਜਣ ਨਾਲ ਨੌਜਵਾਨ ਦੀ ਮੌਤ
NEXT STORY