ਹੁਸ਼ਿਆਰਪੁਰ, (ਘੁੰਮਣ)- ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ, ਚੰਡੀਗਡ਼੍ਹ ਦੇ ਸੱਦੇ ’ਤੇ ਜੂਨ ਮਹੀਨੇ ਦੀ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਨਿਗਰਾਨ ਇੰਜੀਨੀਅਰ ਟਿਊਬਵੈੱਲ ਸਰਕਲ ਦੇ ਜ਼ਿਲਾ ਪ੍ਰੀਸ਼ਦ ਸਥਿਤ ਦਫ਼ਤਰ ਅੱਗੇ ਰੋਹ ਭਰਪੂਰ ਰੈਲੀ ਕੀਤੀ ਗਈ। ਰੈਲੀ ਦੌਰਾਨ ਮੁਲਾਜ਼ਮਾਂ ਵੱਲੋਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦਾ ਖੂਬ ਪਿੱਟ-ਸਿਆਪਾ ਕੀਤਾ ਗਿਆ।
ਰੈਲੀ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਦੇ ਸੂਬਾ ਸਕੱਤਰ ਸਤੀਸ਼ ਰਾਣਾ ਨੇ ਕਿਹਾ ਕਿ ਅੱਜ 23 ਦਿਨ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਨੂੰ ਜੂਨ ਮਹੀਨੇ ਦੀ ਤਨਖਾਹ ਨਸੀਬ ਨਹੀਂ ਹੋਈ, ਜਿਸ ਕਰ ਕੇ ਉਨ੍ਹਾਂ ਦੇ ਘਰਾਂ ਦੇ ਰੋਜ਼ਾਨਾ ਖਰਚੇ, ਮਕਾਨਾਂ ਦਾ ਕਿਰਾਇਆ, ਦੁੱਧ ਦੇ ਪੈਸੇ ਅਤੇ ਬੱਚਿਆਂ ਦੀਆਂ ਫੀਸਾਂ ਦੇਣ ਤੋਂ ਮੁਲਾਜ਼ਮ ਅਸਮਰੱਥ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਅਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ 30 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ’ਚ ਅਤੇ 11 ਅਗਸਤ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿਚ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ਅਤੇ ਤਨਖਾਹ ਦੀ ਪ੍ਰਾਪਤੀ ਤੱਕ ਇਹ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਹਰੀ ਕ੍ਰਿਸ਼ਨ, ਬਲਦੇਵ ਸਿੰਘ, ਪ੍ਰੇੇਮ ਚੰਦ, ਰਾਮ ਸਿੰਘ, ਗੁਰਪ੍ਰੀਤ ਸਿੰਘ, ਕੁਲ ਬਹਾਦਰ, ਰਾਜ ਕੁਮਾਰ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਕਰਜ਼ੇ ਤੋਂ ਪ੍ਰੇਸ਼ਾਨ ਮਜ਼ਦੂਰ ਨੇ ਪੀਤੀ ਜ਼ਹਿਰੀਲੀ ਦਵਾਈ, ਮੌਤ
NEXT STORY