ਅੰਮ੍ਰਿਤਸਰ, (ਸੰਜੀਵ)- ਸੁਲਤਾਨਵਿੰਡ ਰੋਡ 'ਤੇ ਸਥਿਤ ਆਜ਼ਾਦ ਨਗਰ ਦੀ ਰਹਿਣ ਵਾਲੀ ਹਰਪਿੰਦਰ ਕੌਰ ਨੇ ਅੱਜ ਪੱਖੇ ਨਾਲ ਫਾਹਾ ਲਾ ਕੇ ਆਪਣੀ ਜੀਵਨ-ਲੀਲਾ ਖਤਮ ਕਰ ਲਈ। ਹਰਪਿੰਦਰ ਕੌਰ ਆਪਣੀ ਸੱਸ ਜਸਬੀਰ ਕੌਰ ਦੇ ਤਾਅਨਿਆਂ ਤੋਂ ਪ੍ਰੇਸ਼ਾਨ ਸੀ, ਜਿਸ ਨੇ ਮਾਨਸਿਕ ਤਣਾਅ 'ਚ ਆ ਕੇ ਆਤਮਹੱਤਿਆ ਕਰ ਲਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਬੀ-ਡਵੀਜ਼ਨ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਲਈ ਭੇਜ ਦਿੱਤਾ। ਮ੍ਰਿਤਕਾ ਦੇ ਭਰਾ ਅਮਨਦੀਪ ਸਿੰਘ ਦੀ ਸ਼ਿਕਾਇਤ 'ਤੇ ਜਸਬੀਰ ਕੌਰ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।
ਅਮਨਦੀਪ ਸਿੰਘ ਨੇ ਦੱਸਿਆ ਕਿ 12 ਸਾਲ ਪਹਿਲਾਂ ਉਸ ਦੀ ਭੈਣ ਹਰਪਿੰਦਰ ਕੌਰ ਦਾ ਵਿਆਹ ਆਜ਼ਾਦ ਨਗਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨਾਲ ਹੋਇਆ ਸੀ। ਵਿਆਹ ਉਪਰੰਤ ਹੀ ਜਸਬੀਰ ਕੌਰ ਉਸ ਦੀ ਭੈਣ ਨੂੰ ਦਾਜ ਲਈ ਪ੍ਰੇਸ਼ਾਨ ਕਰ ਰਹੀ ਸੀ। ਕਈ ਵਾਰ ਲੜਾਈ ਹੋਣ 'ਤੇ ਬਚਾਅ ਵੀ ਕੀਤਾ ਗਿਆ ਸੀ, ਅੱਜ ਵੀ ਉਸ ਦੀ ਆਪਣੀ ਸੱਸ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਅਤੇ ਸੂਚਨਾ ਮਿਲੀ ਕਿ ਉਸ ਦੀ ਭੈਣ ਦੀ ਹਾਲਤ ਠੀਕ ਨਹੀਂ ਹੈ, ਜਦੋਂ ਉਹ ਉਸ ਦੇ ਘਰ ਪਹੁੰਚਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।
ਥਾਣਾ ਬੀ-ਡਵੀਜ਼ਨ ਦੇ ਇੰਚਾਰਜ ਇੰਸਪੈਕਟਰ ਮੰਗਲ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕਾ ਦੇ ਭਰਾ ਅਮਨਦੀਪ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੋਸ਼ੀ ਮਹਿਲਾ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਪਰ ਪੁਲਸ ਛਾਪੇ ਮਾਰ ਰਹੀ ਹੈ।
ਵਿਆਹ ਦਾ ਝਾਂਸਾ ਦੇ ਕੇ ਕੀਤਾ ਜਬਰ-ਜ਼ਨਾਹ, ਪੁਲਸ ਨੇ ਬਣਾਇਆ ਦਾਜ ਦਾ ਕੇਸ
NEXT STORY