ਬਟਾਲਾ (ਗੁਰਪ੍ਰੀਤ) : ਬਟਾਲਾ ’ਚ ਪੰਜਾਬੀ ਗਾਇਕ ਰਣਜੀਤ ਬਾਵਾ ਨਾਲ ਸਬੰਧਿਤ ਚੱਲ ਰਹੀ ਇਨਕਮ ਟੈਕਸ ਵਿਭਾਗ ਦੀ ਰੇਡ ਦੇਰ ਰਾਤ ਖ਼ਤਮ ਹੋਈ। ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਸ਼ਾਮ ਨੂੰ ਪਿੰਡ ਵਡਾਲਾ ਗ੍ਰੰਥੀਆਂ ਲਈ ਰਵਾਨਾ ਹੋਈਆਂ ਸਨ। ਇਥੇ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦਾ ਘਰ ਹੈ। ਮੈਨੇਜਰ ਦੇ ਘਰ ਤੋਂ ਦੇਰ ਰਾਤ ਤਕਰੀਬਨ 11:30 ਵਜੇ ਰੇਡ ਕਰਨ ਵਾਲੇ ਅਧਿਕਾਰੀਆਂ ਨੇ ਕਈ ਦਸਤਾਵੇਜ਼ਾਂ ਦੇ ਭਰੇ ਬੈਗ ਤੇ ਲੈ ਕੇ ਰਵਾਨਾ ਹੋ ਗਏ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਹੋਇਆ ਬੰਦ
ਇਸ ਦੌਰਾਨ ਕਿਸੇ ਵੀ ਅਧਿਕਾਰੀ ਤੇ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਵੱਲੋਂ ਕੋਈ ਜਾਣਕਾਰੀ ਜਾਂ ਖ਼ੁਲਾਸਾ ਨਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵੱਲੋਂ ਇਕੋ ਸਮੇਂ ਰਣਜੀਤ ਬਾਵਾ ਦੇ 4 ਵੱਖ-ਵੱਖ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ।
ਰੋਜ਼ੀ-ਰੋਟੀ ਲਈ ਵਿਦੇਸ਼ ਗਏ ਪੰਜਾਬੀ ਦੀ ਮੌਤ, ਪਰਿਵਾਰ ਨੂੰ ਮ੍ਰਿਤਕ ਦੇਹ ਲਈ 22 ਦਿਨ ਕਰਨਾ ਪਿਆ ਇੰਤਜ਼ਾਰ
NEXT STORY