ਹੁਸ਼ਿਆਰਪੁਰ, (ਅਮਰਿੰਦਰ)- ਅਗਸਤ 2017 ਨੂੰ ਸ਼ਾਮ ਸਮੇਂ ਹਾਜੀਪੁਰ ’ਚੋਂ ਦਵਾਈ ਲੈ ਕੇ ਵਾਪਸ ਆ ਰਹੀ ਲਡ਼ਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ੀ ਦੀਪਕ ਉਰਫ਼ ਦੀਪੂ ਪੁੱਤਰ ਵਿਜੇ ਕੁਮਾਰ ਵਾਸੀ ਜੁਗਿਆਲ ਰੋਡ ਹਾਜੀਪੁਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਜ਼ਿਲਾ ਤੇ ਐਡੀਸ਼ਨਲ ਸੈਸ਼ਨ ਜੱਜ ਪ੍ਰਿਆ ਸੂਦ ਦੀ ਅਦਾਲਤ ਨੇ 7 ਸਾਲ ਦੀ ਕੈਦ ਦੇ ਨਾਲ-ਨਾਲ 1 ਲੱਖ ਰੁਪਏ ਨਕਦ ਜੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ’ਤੇ ਦੋਸ਼ੀ ਨੂੰ 6 ਮਹੀਨੇ ਦੀ ਕੈਦ ਹੋਰ ਕੱਟਣੀ ਪਵੇਗੀ।
ਕੀ ਹੈ ਮਾਮਲਾ : ਜ਼ਿਕਰਯੋਗ ਹੈ ਕਿ ਹਾਜੀਪੁਰ ਦੀ ਰਹਿਣ ਵਾਲੀ ਪੀਡ਼ਤਾ ਨੇ ਹਾਜੀਪੁਰ ਪੁਲਸ ਨੂੰ ਦਿੱਤੇ ਬਿਆਨਾਂ ’ਚ ਕਿਹਾ ਸੀ ਕਿ 6 ਅਗਸਤ 2017 ਨੂੰ ਉਹ ਘਰੋਂ ਦਵਾਈ ਖਰੀਦਣ ਬਾਜ਼ਾਰ ਗਈ ਸੀ। ਸ਼ਾਮ ਸਮੇਂ ਜਦੋਂ ਉਹ ਘਰ ਵਾਪਸ ਆ ਰਹੀ ਸੀ ਤਾਂ ਪੋਸਟ ਆਫਿਸ ਚੌਕ ਨਜ਼ਦੀਕ ਦੋਸ਼ੀ ਦੀਪਕ ਕੁਮਾਰ ਉਰਫ਼ ਦੀਪੂ ਨੇ ਉਸ ਨੂੰ ਧੂਹ ਕੇ ਗੈਸ ਏਜੰਸੀ ਨੇੜੇ ਝਾਡ਼ੀਆਂ ਪਿੱਛੇ ਲਿਜਾ ਕੇ ਜਬਰ-ਜ਼ਨਾਹ ਕੀਤਾ। ਉਸ ਦੇ ਰੌਲਾ ਪਾਉਣ ’ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਹਾਜੀਪੁਰ ’ਚ ਤਾਇਨਾਤ ਏ. ਐੱਸ. ਆਈ. ਵੰਦਨਾ ਠਾਕੁਰ ਨੇ 7 ਅਗਸਤ 2017 ਨੂੰ ਪੀਡ਼ਤਾ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀ ਦੀਪਕ ਕੁਮਾਰ ਖਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕਰ ਲਿਆ ਸੀ।
ਲਾਭਪਾਤਰੀਆਂ ਨੇ ਡਿਪੂ ਹੋਲਡਰ ਵਿਰੁੱਧ ਕੱਢੀ ਭੜਾਸ
NEXT STORY