ਚੰਡੀਗੜ੍ਹ : ਪੰਜਾਬ ਦੇ ਸਕੂਲਾਂ 'ਚ ਪ੍ਰੀਖਿਆਵਾਂ ਖ਼ਤਮ ਹੋ ਚੁੱਕੀਆਂ ਹਨ ਅਤੇ ਅੱਜ 19 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਸਕੂਲਾਂ 'ਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (PTM) ਕਰਵਾਈ ਜਾ ਰਹੀ ਹੈ। ਪੀ. ਟੀ. ਐੱਮ. ਸਵੇਰੇ 9 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ ਦੁਪਹਿਰ 2 ਵਜੇ ਤੱਕ ਚੱਲੇਗੀ।
ਇਹ ਵੀ ਪੜ੍ਹੋ : ਪੰਜਾਬ 'ਚ 12 ਦਿਨਾਂ ਅੰਦਰ ਦੂਜੇ ਕਾਂਗਰਸੀ MP ਨੇ ਛੱਡੀ ਪਾਰਟੀ, ਹੁਣ ਮਨੀਸ਼ ਤਿਵਾੜੀ ’ਤੇ ਟਿਕੀਆਂ ਨਜ਼ਰਾਂ
ਸਾਰੇ ਸਕੂਲਾਂ 'ਚ ਇਸ ਸਬੰਧੀ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਇਸ ਦੌਰਾਨ ਵਿਦਿਆਰਥੀਆਂ ਦੇ ਨਤੀਜਿਆਂ ਤੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਜਾਣੂੰ ਕਰਵਾਇਆ ਜਾਵੇਗਾ। ਉਮੀਦ ਹੈ ਕਿ ਮੀਟਿੰਗ ਵਿੱਚ 18 ਲੱਖ ਤੋਂ ਵੱਧ ਪਰਿਵਾਰਕ ਮੈਂਬਰ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੱਕ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਬੰਦ, ਜਾਰੀ ਹੋ ਗਏ ਸਖ਼ਤ ਹੁਕਮ
ਇਸ ਦੌਰਾਨ ਬੱਚਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਈ ਰਣਨੀਤੀ ਬਣਾਈ ਜਾਵੇਗੀ। ਦੱਸਣਯੋਗ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 26 ਫਰਵਰੀ ਤੋਂ 15 ਮਾਰਚ ਤੱਕ ਗੈਰ-ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਫਰਵਰੀ ਮਹੀਨੇ ਵਿੱਚ ਲਈਆਂ ਗਈਆਂ ਸਨ। ਸਕੂਲਾਂ ਵਿੱਚ 20 ਮਾਰਚ ਤੱਕ ਨਤੀਜੇ ਤਿਆਰ ਕਰ ਲਏ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਗਲੇ 2 ਮਹੀਨਿਆਂ 'ਚ ਹੋਰ ਵਧੇਗੀ ਸਿਆਸੀ ਭੰਨ-ਤੋੜ! ਕਈ ਲੀਡਰ CM ਮਾਨ ਦੇ ਸੰਪਰਕ 'ਚ
NEXT STORY