ਚੰਡੀਗੜ੍ਹ (ਸ਼ੀਨਾ) : ਮਾਨਸੂਨ ਦੇ ਮੌਸਮ ਦੌਰਾਨ ਪਾਣੀ ਅਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬੀਮਾਰੀਆਂ ਦੇ ਖ਼ਤਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਨਗਰ ਨਿਗਮ ਵੱਲੋਂ ਲੋਕਾਂ ਲਈ ਸਿਹਤ ਸਲਾਹ ਜਾਰੀ ਕੀਤੀ ਗਈ ਹੈ। ਨਗਰ ਨਿਗਮ ਨੇ ਨਾਗਰਿਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਅਪੀਲ ਕੀਤੀ ਗਈ ਹੈ। ਮਾਨਸੂਨ ਦੌਰਾਨ ਡੇਂਗੂ, ਮਲੇਰੀਆ ਅਤੇ ਹੋਰ ਪਾਣੀ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਨਗਰ ਨਿਗਮ ਨੇ ਕਿਹਾ ਕਿ ਨਾਲੀਆਂ ਅਤੇ ਜਲ ਨਿਕਾਸੀ ਵਾਲੇ ਰਸਤਿਆਂ ਦੀ ਨਿਯਮਤ ਸਫਾਈ ਕਰਵਾਈ ਜਾਵੇ ਅਤੇ ਕੂੜਾ ਸਿਰਫ਼ ਨਿਰਧਾਰਤ ਥਾਵਾਂ ’ਤੇ ਹੀ ਸੁੱਟਿਆ ਜਾਵੇ। ਕੂਲਰਾਂ, ਗਮਲਿਆਂ, ਟਾਇਰਾਂ, ਡੱਬਿਆਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਨੂੰ ਨਿਯਮਤ ਤੌਰ ’ਤੇ ਖ਼ਾਲੀ ਕਰਕੇ ਸਾਫ਼ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸ਼ਿਮਲਾ ਜਾਣ ਵਾਲਿਆਂ ਲਈ ਵੱਡਾ ਅਲਰਟ, 11 ਸਤੰਬਰ ਤੱਕ ਟਰੇਨਾਂ ਰੱਦ, ਰਿਫੰਡ ਨੂੰ ਲੈ ਕੇ ਰੇਲਵੇ ਨੇ...
ਪੀਣ ਵਾਲੇ ਪਾਣੀ ਸਬੰਧੀ ਲੋਕਾਂ ਨੂੰ ਸਾਫ਼ ਅਤੇ ਢੱਕੇ ਹੋਏ ਬਰਤਨਾਂ ਵਿੱਚ ਪਾਣੀ ਰੱਖਣ ਅਤੇ ਲੋੜ ਪੈਣ ’ਤੇ ਪਾਣੀ ਨੂੰ ਉਬਾਲ ਕੇ ਜਾਂ ਕਲੋਰੀਨ ਦੀਆਂ ਗੋਲੀਆਂ ਦੀ ਵਰਤੋਂ ਕਰਕੇ ਪੀਣ ਲਈ ਕਿਹਾ ਗਿਆ ਹੈ। ਫਲਾਂ ਅਤੇ ਸਬਜ਼ੀਆਂ ਨੂੰ ਚੰਗੀ ਤਰ੍ਹਾਂ ਧੋ ਕੇ ਖਾਣ ਅਤੇ ਬਾਸੀ ਜਾਂ ਖੁੱਲ੍ਹਾ ਭੋਜਨ ਖਾਣ ਤੋਂ ਪਰਹੇਜ਼ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਮੱਛਰਾਂ ਤੋਂ ਬਚਾਅ ਲਈ ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ ਅਤੇ ਹੋਰ ਥਾਵਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਬਾਹਰ ਜਾਂਦੇ ਸਮੇਂ ਮੱਛਰ ਭਜਾਉਣ ਵਾਲੀ ਕ੍ਰੀਮ ਦੀ ਵਰਤੋਂ ਕਰਨ ਅਤੇ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਮੌਜੂਦਾ ਮਾਨਸੂਨੀ ਹਾਲਾਤਾਂ ਵਿੱਚ ਖੜ੍ਹਾ ਪਾਣੀ ਮੱਛਰਾਂ ਦੀ ਪੈਦਾਵਾਰ ਲਈ ਅਨੁਕੂਲ ਮਾਹੌਲ ਬਣਾਉਂਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ
ਨਗਰ ਨਿਗਮ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੱਪਾਂ ਤੋਂ ਵੀ ਸਾਵਧਾਨ ਰਹਿਣ, ਘਾਹ ਜਾਂ ਝਾੜੀਆਂ ਵਾਲੀਆਂ ਥਾਵਾਂ ’ਤੇ ਨੰਗੇ ਪੈਰ ਨਾ ਜਾਣ ਅਤੇ ਘਰ ਦੇ ਆਲੇ-ਦੁਆਲੇ ਕੂੜਾ ਜਾਂ ਲੱਕੜੀ ਇਕੱਠੀ ਨਾ ਹੋਣ ਦੇਣ। ਸੱਪ ਦੇ ਡੰਗਣ ਦੀ ਸੂਰਤ ਵਿੱਚ ਤੁਰੰਤ ਨੇੜਲੇ ਹਸਪਤਾਲ ਪਹੁੰਚਣ ਦੀ ਸਲਾਹ ਦਿੱਤੀ ਗਈ ਹੈ। ਨਗਰ ਨਿਗਮ ਨੇ ਕਿਹਾ ਕਿ ਲੋਕਾਂ ਦੀ ਸਾਂਝੀ ਜ਼ਿੰਮੇਵਾਰੀ ਅਤੇ ਸਫ਼ਾਈ ਪ੍ਰਤੀ ਜਾਗਰੂਕਤਾ ਨਾਲ ਮਾਨਸੂਨ ਦੌਰਾਨ ਡੇਂਗੂ, ਮਲੇਰੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਦੇ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ
NEXT STORY