ਫਾਜ਼ਿਲਕਾ (ਸੁਨੀਲ) : ਪੰਜਾਬ ਭਰ ਵਿਚ ਜਿੱਥੇ ਡੇਂਗੂ ਦੇ ਕੇਸ ਦੇਖਣ ਨੂੰ ਮਿਲ ਰਹੇ ਹਨ, ਉਥੇ ਹੀ ਫਾਜ਼ਿਲਕਾ ਜ਼ਿਲ੍ਹੇ ਵਿਚ ਡੇਂਗੂ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਹਾਲਾਂਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਡੇਂਗੂ ਦੇ ਮਾਮਲੇ ਵੱਧ ਰਹੇ ਹਨ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿਚ 26 ਡੇਂਗੂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਲੈ ਕੇ ਵੱਡੀ ਖ਼ਬਰ, ਕੱਲ੍ਹ ਤੋਂ ਨਹੀਂ ਕੱਟੀ ਜਾਵੇਗੀ ਇਕ ਵੀ ਪਰਚੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਰਿਕ ਨੇ ਦੱਸਿਆ ਕਿ ਡੇਂਗੂ ਨੂੰ ਲੈ ਕੇ ਹੁਣ ਤੱਕ 122 ਦੇ ਕਰੀਬ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਹੁਣ ਤਕ 7500 ਘਰਾਂ ਦੀ ਜਾਂਚ ਕਰ ਚੁੱਕੀਆਂ ਹਨ। ਇਨ੍ਹਾਂ ਵਿਚੋਂ ਕਰੀਬ 32 ਥਾਵਾਂ 'ਤੇ ਡੇਂਗੂ ਦਾ ਲਾਰਵਾ ਪਾਇਆ ਗਿਆ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ ਅਤੇ ਚਲਾਨ ਵੀ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ
ਡਾ. ਐਰਿਕ ਨੇ ਦੱਸਿਆ ਕਿ ਹੁਣ ਤੱਕ ਫਾਜ਼ਿਲਕਾ ਜ਼ਿਲ੍ਹੇ ਵਿਚ ਡੇਂਗੂ ਦੇ ਕਰੀਬ 26 ਕੇਸ ਸਾਹਮਣੇ ਆ ਚੁੱਕੇ ਹਨ, ਜੋ ਕਿ ਅਜੇ ਵੀ ਸਰਗਰਮ ਹਨ, ਉਨ੍ਹਾਂ ਵੱਲੋਂ ਇਲਾਕੇ ਦੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਸਿਹਤ ਵਿਭਾਗ ਵੱਲੋਂ ਘਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਉੱਥੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਸਰਕਾਰੀ ਹਸਪਤਾਲ ਵਿਚ ਵੀ ਠੋਸ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਭਰੇ ਬਾਜ਼ਾਰ 'ਚ ਔਰਤਾਂ ਨੇ ਕਰ 'ਤਾ ਵੱਡਾ ਕਾਂਡ, ਹਰਕਤ ਜਾਣ ਹੋਵੋਗੇ ਹੈਰਾਨ
NEXT STORY