ਜਲੰਧਰ/ਨਵੀਂ ਦਿੱਲੀ (ਧਵਨ)-ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਬੀਤੀ ਸ਼ਾਮ ਸੂਬੇ ’ਚ ਸੜਕ ਮਾਰਗ ਨੈੱਟਵਰਕ ਦੇ ਮੁੱਢਲੇ ਢਾਂਚੇ ਨੂੰ ਹੋਰ ਸੁਧਾਰਨ ਲਈ ਸੂਬੇ ’ਚ ਪੈਂਦੇ ਰਾਸ਼ਟਰੀ ਰਾਜਮਾਰਗ ਪ੍ਰਾਜੈਕਟਾਂ ਸਬੰਧੀ ਨਵੀਂ ਦਿੱਲੀ ’ਚ ਹੋਈ ਉੱਚ-ਪੱਧਰੀ ਸਮੀਖਿਆ ਬੈਠਕ ’ਚ ਸ਼ਾਮਲ ਹੋਏ। ਰਾਜਮਾਰਗ ਅਤੇ ਆਵਾਜਾਈ ਸਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਅਗਵਾਈ ’ਚ ਹੋਈ ਮੀਟਿੰਗ ’ਚ ਕੇਂਦਰੀ ਰਾਜ ਮੰਤਰੀ ਅਜੇ ਟਮਟਾ, ਹਰਸ਼ ਮਲਹੋਤਰਾ, ਕੇਂਦਰ ਅਤੇ ਸੂਬੇ ਦੇ ਪ੍ਰਸ਼ਾਸਕੀ ਸਕੱਤਰ, ਸੜਕ ਆਵਾਜਾਈ ਸਬੰਧੀ ਕੇਂਦਰੀ ਮੰਤਰਾਲਾ, ਐੱਨ. ਐੱਚ. ਏ. ਆਈ., ਪੰਜਾਬ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ, ਠੇਕੇਦਾਰ ਅਤੇ ਕੰਸਲਟੈਂਟ ਆਦਿ ਮੌਜੂਦ ਸਨ।
ਸਮੀਖਿਆ ਦੌਰਾਨ ਇਹ ਦੱਸਿਆ ਗਿਆ ਕਿ ਪੰਜਾਬ ’ਚ ਮੌਜੂਦਾ ਸਮੇਂ 1438 ਕਿ. ਮੀ. ਰਾਸ਼ਟਰੀ ਰਾਜਮਾਰਗਾਂ ਦੇ ਕੰਮ ਲਗਭਗ 45,000 ਕਰੋੜ ਰੁਪਏ ਦੇ ਨਾਲ ਕੀਤੇ ਜਾ ਰਹੇ ਹਨ। ਮੀਟਿੰਗ ’ਚ ਇਨ੍ਹਾਂ ਕਾਰਜਾਂ ਨੂੰ ਪੂਰਾ ਕਰਨ ਲਈ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਜਲਦੀ ਤੋਂ ਜਲਦੀ ਮੁਹੱਈਆ ਕਰਵਾਉਣ, ਮੁਆਵਜਾ ਰਾਸ਼ੀ ਦੀ ਵੰਡ ਪ੍ਰਕਿਰਿਆ ਹੋਰ ਤੇਜ਼ ਕਰਨ, ਵਣ ਵਿਭਾਗ ਦੀ ਐਕਵਾਇਰ ਕੀਤੀ ਜ਼ਮੀਨ ਦੇ ਬਦਲੇ ’ਚ ਦੇਣ ਲਈ ਗੈਰ-ਵਣ ਜ਼ਮੀਨ ਦਾ ਲੈਂਡ ਬੈਂਕ ਤਿਆਰ ਕਰਨ ਅਤੇ ਥਰਮਲ ਪਾਵਰ ਪਲਾਂਟਾਂ ਤੋਂ ਸਵਾਹ ਦੀ ਪ੍ਰਾਪਤੀ ਆਦਿ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖ਼ਤਰਾ, ਜਾਰੀ ਹੋਇਆ ਅਲਰਟ ਤੇ ਬਣਾ ਦਿੱਤੇ ਗਏ ਕੰਟਰੋਲ ਰੂਮ, ਅਧਿਕਾਰੀਆਂ ਨੂੰ ਮਿਲੇ ਸਖ਼ਤ ਹੁਕਮ
ਇਸ ਦੌਰਾਨ ਕੁਝ ਪ੍ਰਾਜੈਕਟਾਂ ਲਈ ਜ਼ਮੀਨ ਪ੍ਰਾਪਤ ਨਾ ਹੋਣ ਕਾਰਨ ਹੋ ਰਹੀ ਦੇਰੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਦੇ ਹੋਏ ਇਨ੍ਹਾਂ ਨੂੰ ਜਲਦੀ ਹੱਲ ਕਰਨ ਦੀ ਲੋੜ ’ਤੇ ਹੋਰ ਜ਼ੋਰ ਦਿੱਤਾ ਗਿਆ। ਕੇਂਦਰੀ ਮੰਤਰੀ ਵੱਲੋਂ ਪੰਜਾਬ ਸਰਕਾਰ ਨਾਲ ਸਬੰਧਤ ਸਾਂਝੇ ਕੀਤੇ ਗਏ ਮੁੱਦਿਆਂ ਬਾਰੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਸਾਰੇ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ ਤਾਂ ਕਿ ਸੂਬੇ ’ਚ ਲੋਕਾਂ ਦੀ ਸਹੂਲਤ ਲਈ ਆਵਾਜਾਈ ਨੂੰ ਹੋਰ ਆਰਾਮਦਾਇਕ ਬਣਾਇਆ ਜਾ ਸਕੇ। ਇਸ ਦੇ ਇਲਾਵਾ ਪੰਜਾਬ ’ਚ ਰਾਜ ਮਾਰਗਾਂ ਨੂੰ ਹੋਰ ਵਧੀਆ ਢੰਗ ਨਾਲ ਜੋੜਨ ਤੇ ਸੜਕ ਸੁਰੱਖਿਆ ਨੂੰ ਸੁਧਾਰਨ ਲਈ ਖਾਨ-ਕੋਟ ’ਚ ਵ੍ਹੀਕਲਰ ਅੰਡਰ ਪਾਸ (ਵੀ. ਯੂ. ਪੀ.) ਆਦਿ ਪ੍ਰਾਜੈਕਟ ਕੇਂਦਰੀ ਮੰਤਰੀ ਦੇ ਧਿਆਨ ’ਚ ਲਿਆਂਦੇ ਗਏ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਾਜਪਾ ਨੇ ਪੰਜਾਬ ਦੇ ਸਾਬਕਾ ਮੰਤਰੀ ਖ਼ਿਲਾਫ਼ ਪਾਰਟੀ ਹਾਈਕਮਾਨ ਨੂੰ ਭੇਜੀ ਸ਼ਿਕਾਇਤ, ਜਾਣੋ ਪੂਰਾ ਮਾਮਲਾ
NEXT STORY