ਸੁਲਤਾਨਪੁਰ ਲੋਧੀ (ਧੀਰ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਵਿੱਤਰ ਵੇਈਂ ਦੇ ਕਿਨਾਰੇ ਨੂੰ ਪੱਕਾ ਕਰਨ ਦੇ ਕੰਮ ਦਾ ਰਸਮੀ ਸ਼ੁਰੂਆਤ ਕੀਤੀ ਹੈ। ਤਲਵੰਡੀ ਚੌਧਰੀਆਂ ਪੁਲ ਤੋਂ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਵੇਈਂ ਦਾ ਇਕ ਪਾਸਾ ਪੱਕਾ ਕਰਨ ਤੋਂ ਰਹਿੰਦਾ ਸੀ। ਇਸ ਪਾਸੇ ਕਈ ਲੋਕਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਜਾਇਜ਼ ਠਹਿਰਾਉਣ ਲਈ ਅਦਾਲਤਾਂ ਦਾ ਵੀ ਓਟ ਆਸਰਾ ਲਿਆ ਹੋਇਆ ਸੀ। ਗੁਰਦੁਆਰਾ ਬੇਰ ਸਾਹਿਬ ਤੋਂ ਲੈਕੇ ਗੁਰਦੁਆਰਾ ਸੰਤ ਘਾਟ ਤੱਕ ਦੋਵੇਂ ਪਾਸੇ ਪੱਥਰ ਲੱਗੇ ਹੋਏ ਹਨ ਪਰ ਇਸ ਥੋੜ੍ਹੇ ਜਿਹੇ ਟੋਟੇ ਵਿੱਚ ਪੱਥਰ ਨਹੀਂ ਸੀ ਲੱਗਾ ਹੋਇਆ।
ਇਹ ਵੀ ਪੜ੍ਹੋ: IPS ਅਫ਼ਸਰ ਧਨਪ੍ਰੀਤ ਕੌਰ ਨੂੰ ਹਾਈਕੋਰਟ ਨੇ ਲਗਾਇਆ 1 ਲੱਖ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ

ਸੰਤ ਸੀਚੇਵਾਲ ਨੇ ਜੈਕਾਰਿਆਂ ਦੀ ਗੂੰਜ ਵਿਚ ਵਿੱਚ ਵੇਈਂ ਦੇ ਇਸ ਪਾਸੇ ਨੂੰ ਪੱਕਾ ਕਰਕੇ ਰੇਲਿੰਗ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਡਰੇਨਜ ਵਿਭਾਗ ਦੇ ਅਧਿਕਾਰੀਆਂ ਨੇ ਜੇਸੀਬੀ ਮਸ਼ੀਨ ਨਾਲ ਟਾਈਲਾਂ ਲਗਾਉਣ ਤੋਂ ਪਹਿਲਾਂ ਕਿਨਾਰੇ ਦੀ ਸਫ਼ਾਈ ਕਰਵਾਈ। ਡਰੇਨਜ਼ ਵਿਭਾਗ ਦੇ ਐਕਸੀਅਨ ਸਰਤਾਜ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਪ੍ਰਾਜੈਕਟ ‘ਤੇ 2 ਕਰੋੜ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਸੰਤ ਸੀਚੇਵਾਲ ਵੱਲੋਂ ਸਾਲ 2003 ਦੌਰਾਨ ਵੇਈਂ ਦੇ ਕਿਨਾਰੇ ਪੱਥਰ ਲਾਇਆ ਗਿਆ ਸੀ। ਵੇਈਂ ਦੇ ਇਕ ਪਾਸੇ ਦਾ ਵੱਡਾ ਹਿੱਸਾ ਪੱਕਾ ਕਰਨ ਤੋਂ ਕਈ ਕਾਰਨਾਂ ਕਰਕੇ ਰਹਿ ਗਿਆ ਸੀ। ਹੁਣ ਇਸ ਨੂੰ ਦੋ ਹਿੱਸਿਆ ਵਿੱਚ ਵੰਡ ਕੇ ਟਾਈਲਾਂ ਲਾਈਆਂ ਜਾਣਗੀਆਂ ਅਤੇ ਨਾਲ ਹੀ ਲੋਹੇ ਦੀ ਰੇਲਿੰਗ ਲਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਪਹਿਲਾਂ 1500 ਫੁੱਟ ‘ਤੇ ਇਹ ਫਰਸ਼ੀ ਟਾਈਲਾਂ ਲਾਈਆਂ ਜਾਣਗੀਆਂ ਤੇ ਉਸ ਤੋਂ ਬਾਅਦ 900 ਫੁੱਟ ਟਾਈਲਾਂ ਲਾਈਆਂ ਜਾਣਗੀਆਂ।
ਇਹ ਵੀ ਪੜ੍ਹੋ: ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤਰ, ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਐਲਾਨਿਆ ਗਿਆ ਸੀ। ਇਸ ਪ੍ਰੋਜੈਕਟ ਵਿੱਚ ਪਵਿੱਤਰ ਵੇਈਂ ਦੀ ਸੁੰਦਰਤਾ ਲਈ 46 ਕਰੋੜ ਰੁਪੈ ਦੀ ਗਰਾਂਟ ਆਈ ਸੀ। ਇਸ ਮੌਕੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੀ ਹਾਜ਼ਰ ਸਨ ।
ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਬਾਬਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਉਦਘਾਟਨ ਤੋਂ ਪਹਿਲਾਂ ਅੱਜ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋ ਏ. ਡੀ.ਸੀ ਨਵਨੀਤ ਕੌਰ ਬੱਲ, ਐੱਸ. ਡੀ. ਐੱਮ. ਅਲਕਾ ਕਾਲੀਆ ਸਮੇਤ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਇਸ ਮੀਟਿੰਗ ਦੌਰਾਨ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਤਿਆਰੀਆਂ ਦੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਈ ਅਤੇ ਸ਼ਹਿਰ ਵਿਚਲੀਆਂ ਸੜਕਾਂ ਨੂੰ ਬਣਾਉਣ ਨੂੰ ਮੁੱਖ ਤਰਜ਼ੀਹ ਦੇਣ ਦਾ ਜ਼ੋਰ ਦਿੱਤਾ। ਉਨ੍ਹਾਂ ਮੌਕੇ 'ਤੇ ਸੁਲਤਾਨਪੁਰ ਲੋਧੀ ਨਵ ਨਿਯੁਕਤ ਡੀ. ਐੱਸ. ਪੀ. ਧਰੇਂਦਰ ਵਰਮਾ ਨੂੰ ਸ਼ਹਿਰ ਵਿੱਚ ਹੋ ਰਹੀਆਂ ਚੋਰੀ ਦੀ ਵਾਰਦਾਤਾਂ 'ਤੇ ਲਗਾਮ ਲਗਾਉਣ ਲਈ ਕਿਹਾ। ਇਸੇ ਤਰ੍ਹਾਂ ਸ਼ਹਿਰ ਦੀਆਂ ਅਤੇ ਪਵਿੱਤਰ ਵੇਂਈ 'ਤੇ ਸਟਰੀਟ ਲਾਇਟਾਂ ਚਲਾਉਣ 'ਤੇ ਜ਼ੋਰ ਦਿੱਤਾ ਗਿਆ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਅਮਰੀਕਾ ਜਾ ਰਹੇ ਪੰਜਾਬੀ ਸਣੇ 2 ਨੌਜਵਾਨਾਂ ਦਾ ਡੌਂਕਰਾਂ ਨੇ ਗੋਲ਼ੀਆਂ ਮਾਰ ਕੀਤਾ ਕਤਲ
ਸੰਤ ਸੀਚੇਵਾਲ ਨੇ ਕਿਹਾ ਕਿ ਹੁਣ ਜਦ ਗੁਰਪੁਰਬ ਮੌਕੇ ਆ ਰਹੀਆਂ ਸੰਗਤਾਂ ਲਈ ਸੁਲਤਾਨਪੁਰ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਸਵਾਗਤ ਲਈ ਆਪਣੇ ਘਰਾਂ ਦੇ ਦਰਵਾਜ਼ੇ ਤੱਕ ਖੋਲ੍ਹ ਦਿੱਤੇ ਹਨ ਪਰ ਸੁਲਤਾਨਪੁਰ ਲੋਧੀ ਦੇ ਪਬਲਿਕ ਪਖਾਨੇ ਦਾ ਬੰਦ ਰਹਿਣਾ ਬਹੁਤ ਨਿਰਾਸ਼ਾ ਵਾਲੀ ਗੱਲ ਹੈ। ਇਸ ਮੀਟਿੰਗ ਵਿੱਚ ਬੀ. ਡੀ. ਪੀ. ਓ. ਅਵਤਾਰ ਸਿੰਘ ਤੋਂ ਇਲਾਵਾ, ਡਰੇਨਜ਼, ਬਿਜਲੀ ਵਿਭਾਗ ਅਤੇ ਸੀਵਰੇਜ਼ ਬੋਰਡ ਦੇ ਅਧਿਕਾਰੀ ਵੀ ਮੌਕੇ 'ਤੇ ਮੌਜੂਦ ਰਹੇ।
ਇਹ ਵੀ ਪੜ੍ਹੋ: ਪੰਜਾਬ 'ਚ 4 ਨਵੰਬਰ ਨੂੰ ਸਰਕਾਰੀ ਛੁੱਟੀ ਦੀ ਉੱਠੀ ਮੰਗ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰੌਤੀ ਮੰਗਣ ਵਾਲਾ ਕੁਝ ਘੰਟਿਆਂ ਵਿਚ ਗ੍ਰਿਫ਼ਤਾਰ, ਪੁਲਸ ਨੇ ਕੀਤਾ ਵੱਡਾ ਖੁਲਾਸਾ
NEXT STORY