ਜਲੰਧਰ (ਮਹੇਸ਼) : ਥਾਣਾ ਰਾਮਾ ਮੰਡੀ ਅਧੀਨ ਪੈਂਦੇ ਬਲਦੇਵ ਨਗਰ ਇਲਾਕੇ ’ਚ ਬਾਈਕ ਸਵਾਰ 2 ਲੁਟੇਰੇ ਇਕ ਔਰਤ ਦਾ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ, ਜਿਨ੍ਹਾਂ ਨੂੰ ਕੁਝ ਹੀ ਦੂਰੀ ’ਤੇ ਮੌਜੂਦ ਲੋਕਾਂ ਨੇ ਫੜ ਲਿਆ ਤੇ ਬਿਜਲੀ ਦੇ ਖੰਭੇ ਨਾਲ ਬੰਨ੍ਹ ਪਹਿਲਾਂ ਤਾਂ ਖੁਦ ਉਨ੍ਹਾਂ ਦੀ ਛਿੱਤਰ ਪਰੇਡ ਕੀਤੀ ਅਤੇ ਬਾਅਦ ’ਚ ਉਨ੍ਹਾਂ ਨੂੰ ਸਬੰਧਤ ਥਾਣੇ ਦੀ ਪੁਲਸ ਹਵਾਲੇ ਕਰ ਦਿੱਤਾ।
ਜਾਣਕਾਰੀ ਮੁਤਾਬਕ, ਇਕ ਨੌਜਵਾਨ ਨੇ ਆਪਣਾ ਨਾਂ ਮਲਖਾਨ ਵਾਸੀ (ਯੂ. ਪੀ.) ਦੱਸਿਆ, ਜਦਕਿ ਉਸ ਦਾ ਦੂਜਾ ਸਾਥੀ ਆਪਣੇ ਬਾਰੇ ਕੁਝ ਨਹੀਂ ਦੱਸ ਰਿਹਾ ਸੀ। ਦੋਵਾਂ ਨੂੰ ਪੁਲਸ ਨੇ ਹਿਰਾਸਤ ’ਚ ਲੈ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਲੋਕਾਂ ਨੇ ਦੱਸਿਆ ਕਿ ਰਾਮਾ ਮੰਡੀ ਥਾਣੇ ਦੀ ਹਦੂਦ ਅੰਦਰ ਅਜਿਹੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੋ ਗਈ ਵੱਡੀ ਵਾਰਦਾਤ, ਲੁਟੇਰਿਆਂ ਨੇ ਅੱਧੀ ਰਾਤੀਂ ਦੁਕਾਨਦਾਰ 'ਤੇ ਕਰ'ਤੀ ਫਾਇਰਿੰਗ
NEXT STORY