ਚੰਡੀਗਡ਼੍ਹ, (ਸੰਦੀਪ)- ਮੋਹਾਲੀ ਨਿਵਾਸੀ ਇਕ ਵਿਅਕਤੀ ਤੋਂ 1 ਹਜ਼ਾਰ ਰੁਪਏ ਲੁੱਟਣ ਵਾਲੇ ਮੁਲਜ਼ਮ ਨੂੰ ਆਈ. ਟੀ. ਪਾਰਕ ਥਾਣਾ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ, ਜਿਸ ਦੀ ਪਛਾਣ ਮੌਲੀਜਾਗਰਾਂ ਨਿਵਾਸੀ ਡਾਲਚੰਦ ਵਜੋਂ ਹੋਈ ਹੈ। ਪੁਲਸ ਨੇ ਉਸ ਕੋਲੋਂ ਲੁੱਟੀ ਗਈ ਨਕਦੀ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਨੂੰ ਐਤਵਾਰ ਨੂੰ ਜ਼ਿਲਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਕਾਨੂੰਨੀ ਹਿਰਾਸਤ ਵਿਚ ਭੇਜ ਦਿੱਤਾ ਗਿਆ।
ਆਈ. ਟੀ. ਪਾਰਕ ਥਾਣਾ ਇੰਚਾਰਜ ਰਾਜੀਵ ਕੁਮਾਰ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ ਦੀ ਸ਼ਾਮ 6:30 ਵਜੇ ਮੋਹਾਲੀ ਨਿਵਾਸੀ ਰਾਕੇਸ਼ ਕੁਮਾਰ ਨੇ ਪੁਲਸ ਨੂੰ ਸੂਚਨਾ ਦਿੱਤੀ ਸੀ ਕਿ ਇਕ ਨੌਜਵਾਨ ਨੇ ਉਸ ਤੋਂ ਪਰਸ ਖੋਹ ਲਿਆ। ਪਰਸ ਵਿਚ 1 ਹਜ਼ਾਰ ਰੁਪਏ ਤੇ ਜ਼ਰੂਰੀ ਕਾਗਜ਼ਾਤ ਸਨ। ਸ਼ਿਕਾਇਤ ਤੋਂ ਬਾਅਦ ਪੁਲਸ ਨੇ ਇਕ ਟੀਮ ਗਠਿਤ ਕੀਤੀ। ਸ਼ਨੀਵਾਰ ਰਾਤ ਪੁਲਸ ਨੂੰ ਸੂਚਨਾ ਮਿਲੀ ਕਿ ਝਪਟਮਾਰ ਮਨੀਮਾਜਰਾ ਦੇ ਸ਼ਾਸ਼ਤਰੀ ਨਗਰ ਦੇ ਜੰਗਲ ਵਿਚ ਘੁੰਮ ਰਿਹਾ ਹੈ। ਪੁਲਸ ਟੀਮ ਨੇ ਜੰਗਲ ਵਿਚ ਸਰਚ ਕੀਤਾ ਤਾਂ ਪੁਲਸ ਟੀਮ ਨੂੰ ਦੇਖ ਕੇ ਮੁਲਜ਼ਮ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਪਰ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਰਾਕੇਸ਼ ਤੋਂ ਲੁੱਟਿਆ ਗਿਆ ਪਰਸ ਤੇ 1 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕਰ ਲਈ ਗਈ।
24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ
NEXT STORY