ਪੱਟੀ, (ਸੌਰਭ, ਸੋਢੀ,ਪਾਠਕ)- ਪੱਟੀ ਦੀ ਪੁਲਸ ਨੇ ਟਾਵਰਾਂ ਤੋਂ ਬੈਟਰੀਆਂ ਚੋਰੀ ਕਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ। ਐੱਸ. ਐੱਚ. ਓ. ਸਦਰ ਪੱਟੀ ਇੰਸਪੈਕਟਰ ਰਾਜੇਸ਼ ਕੱਕੜ ਨੇ ਦੱਸਿਆ ਕਿ 16 ਅਗਸਤ ਨੂੰ ਪਿੰਡ ਸੈਦਪੁਰ ਵਿਚ ਲੱਗੇ ਇੰਡਸ ਕੰਪਨੀ ਦੇ ਟਾਵਰਾਂ ਤੋਂ ਚੋਰਾਂ ਨੇ 12 ਬੈਟਰੀਆਂ ਚੋਰੀ ਕੀਤੀਆਂ ਸਨ। ਇਸ ਸਬੰਧੀ ਥਾਣਾ ਸਦਰ ਵਿਚ ਰਿਪੋਰਟ ਦਰਜ ਕਰਵਾਈ ਗਈ ਸੀ।
ਇਸੇ ਤਹਿਤ ਏ. ਐੱਸ. ਆਈ. ਚਰਨ ਸਿੰਘ ਨੇ ਇਸ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਪਿੰਡ ਸੈਦਪੁਰ ਦੀ ਰੋਹੀ ਤੋਂ ਕਾਬੂ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਅਤੇ ਦਿਲਬਾਗ ਸਿੰਘ ਵਾਸੀ ਪਿੰਡ ਠੱਠੀਆਂ ਮਹੰਤਾ ਵਜੋਂ ਹੋਈ ਹੈ, ਜਦਕਿ ਇਨ੍ਹਾਂ ਦਾ ਇਕ ਸਾਥੀ ਦਿਲਬਾਗ ਸਿੰਘ ਪੁੱਤਰ ਪ੍ਰਗਟ ਸਿੰਘ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ। ਉਕਤ ਦੋਵੇਂ ਦੋਸ਼ੀਆਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਰਿਮਾਂਡ ਲੈ ਲਿਆ ਹੈ। ਏ. ਐੱਸ. ਆਈ. ਚਰਨ ਸਿੰਘ ਨੇ ਦੱਸਿਆ ਕਿ ਜਲਦ ਹੀ ਫਰਾਰ ਹੋਏ ਦੋਸ਼ੀ ਨੂੰ ਵੀ ਕਾਬੂ ਕਰ ਲਿਆ ਜਾਵੇਗਾ।
ਅੰਮ੍ਰਿਤਸਰ ਮਿਊਜ਼ੀਅਮ 'ਚ ਆਰਟ ਗੈਲਰੀ ਤੇ ਫੂਡ ਸਟਰੀਟ ਸਥਾਪਿਤ ਕੀਤੀ ਜਾਵੇਗੀ : ਨਵਜੋਤ ਸਿੱਧੂ
NEXT STORY