ਜ਼ੀਰਾ, (ਗੁਰਮੇਲ)- ਪਿੰਡ ਲੌਂਗੋਦੇਵਾ ਵਿਖੇ ਗੁਰਦੁਆਰਾ ਸਾਹਿਬ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਟ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਵਾਸੀ ਸੁਖਚੈਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਈ ਕੂਲਰ ਲੱਗਾ ਹੋਇਆ ਸੀ ਅਤੇ ਬਿਜਲੀ ਸ਼ਾਰਟ-ਸਰਕਟ ਹੋਣ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਸਰੂਪ ਅਗਨ ਭੇਟ ਹੋ ਗਏ ਅਤੇ ਪਾਲਕੀ ਸਾਹਿਬ ਬੁਰੀ ਤਰ੍ਹਾਂ ਅੱਗ ਦੀ ਲਪੇਟ 'ਚ ਆ ਗਈ ਅਤੇ 9 ਸਰੂਪ ਵਾਲ-ਵਾਲ ਬਚ ਗਏ। ਪਤਾ ਲੱਗਣ 'ਤੇ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਇਸ ਦੁਖਦਾਈ ਘਟਨਾ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਤੇ ਸੱਤਪਾਲ ਸਿੰਘ ਤਲਵੰਡੀ ਤੋਂ ਇਲਾਵਾ ਗੁਰਦੁਆਰਾ ਬਜੀਦਪੁਰ ਸਾਹਿਬ ਦੇ ਮੈਨੇਜਰ ਕੁਲਵੰਤ ਸਿੰਘ ਨੇ ਚਿੰਤਾ ਪ੍ਰਗਟ ਕੀਤੀ ਅਤੇ ਵਾਪਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਸ ਸਬੰਧੀ ਜ਼ੀਰਾ ਹਲਕੇ ਦੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨੇ ਦੁੱਖ ਜ਼ਾਹਿਰ ਕਰਦਿਆਂ ਦੱਸਿਆ ਕਿ ਲੋਕਲ ਕਮੇਟੀ ਦੇ ਘਟੀਆ ਪ੍ਰਬੰਧਾਂ ਕਾਰਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜੋ ਚਿੰਤਾ ਦਾ ਵਿਸ਼ਾ ਹਨ।
ਅਕਾਲੀਆਂ ਨੇ ਜੋ ਕਾਰਨਾਮੇ ਕੀਤੇ ਹਨ ਉਨ੍ਹਾਂ 'ਤੇ ਸ਼ਿਕੰਜਾ ਦੇਰ-ਸਵੇਰ ਤਾਂ ਕੱਸਣਾ ਹੀ ਹੈ : ਜਾਖੜ
NEXT STORY