ਧਨੌਲਾ (ਰਵਿੰਦਰ) — ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਬਣਾ ਕੇ ਉਨ੍ਹਾਂ ਨੂੰ ਲਾਗੂ ਕੀਤਾ ਗਿਆ ਪਰ ਕੈਪਟਨ ਸਰਕਾਰ ਦੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਕਿਸਾਨ ਖੁਦਕੁਸ਼ੀਆਂ 'ਚ ਅਥਾਹ ਵਾਧਾ ਹੋਇਆ ਹੈ, ਜੋ ਕਿ ਬਹੁਤ ਚਿੰਤਾ ਵਾਲੀ ਗੱਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਧਨੌਲਾ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ। ਬਾਦਲ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਦੌਰਾਨ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਹਾਲ ਹੀ 'ਚ ਕਿਸਾਨਾਂ ਦਾ ਥੋੜ੍ਹਾ ਜਿਹਾ ਕਰਜ਼ਾ ਮੁਆਫ ਕਰ ਕੇ ਉਨ੍ਹਾਂ ਨਾਲ ਕੋਝਾ ਮਜ਼ਾਕ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਲਈ ਬਣਾਈਆਂ ਲੋਕ ਮਾਰੂ ਨੀਤੀਆਂ ਤੋਂ ਅੱਕ ਕੇ ਲਕੋ ਮੁੜ ਅਕਾਲੀ-ਭਾਜਪਾ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ। ਸਰਕਾਰ ਦਾ ਕੋਈ ਵੀ ਮੰਤਰੀ ਤੇ ਹਲਕਾ ਵਿਧਾਇਕ ਆਪਣੇ ਹਲਕੇ 'ਚ ਨਹੀਂ ਆਉਂਦਾ, ਜਿਸ ਕਰਕੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਤੇ ਲੋਕਾਂ ਦੇ ਕੋਈ ਕੰਮ ਨਹੀਂ ਹੋ ਰਹੇ। ਬਾਦਲ ਨੇ ਦਾਅਵਾ ਕੀਤਾ ਕਿ ਸਾਡੀ ਸਰਕਾਰ ਸਮੇਂ ਸਾਰੇ ਮੰਤਰੀਆਂ ਤੇ ਵਿਧਾਇਕਾਂ ਨੂੰ ਹਦਾਇਤਾਂ ਕੀਤੀਆਂ ਹੋਈਆਂ ਸਨ ਕਿ ਉਹ ਆਪੋ ਆਪਣੇ-ਹਲਕੇ 'ਚ ਰਹਿ ਕੇ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣ ਕੇ ਉਨ੍ਹਾਂ ਦਾ ਫੌਰੀ ਤੌਰ 'ਤੇ ਹੱਲ ਕੀਤਾ ਜਾਵੇ, ਜਿਸ ਤੋਂ ਲੋਕ ਬਹੁਤ ਖੁਸ਼ ਸਨ।
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ ਚਾਰ ਜੀਅ ਜ਼ਖਮੀ
NEXT STORY