ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਵਾਸੀਆਂ ਨੂੰ ਇਹ ਖ਼ਬਰ ਪੜ੍ਹ ਕੇ ਵੱਡਾ ਝਟਕਾ ਲੱਗਣ ਵਾਲਾ ਹੈ ਕਿਉਂਕਿ ਸੂਬੇ 'ਚ ਮੁਫ਼ਤ ਬਿਜਲੀ ਦੀ ਸਕੀਮ ਬੰਦ ਹੋ ਸਕਦੀ ਹੈ। ਦਰਅਸਲ ਮੁਫ਼ਤ ਬਿਜਲੀ ਦੇਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਸਣੇ ਬਾਕੀ ਸੂਬਿਆਂ ਨੂੰ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਇਸ ਸਬੰਧੀ ਬਿਜਲੀ ਮੰਤਰੀ ਆਰ. ਕੇ. ਸਿੰਘ ਨੇ ਪੰਜਾਬ ਅਤੇ ਉਨ੍ਹਾਂ ਸੂਬਿਆਂ ਨੂੰ ਚਿਤਾਵਨੀ ਦਿੱਤੀ ਹੈ, ਜਿਹੜੇ ਸੂਬੇ ਮੁਫ਼ਤ ਬਿਜਲੀ ਦੇਣ ਲਈ ਕਰਜ਼ਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ ਲੁਭਾਊ ਯੋਜਨਾਵਾਂ ਉਦੋਂ ਹੀ ਚੰਗੀਆਂ ਹੁੰਦੀਆਂ ਹਨ, ਜਦੋਂ ਸੂਬੇ ਕੋਲ ਲੋੜੀਂਦਾ ਪੈਸਾ ਹੋਵੇ।
ਇਹ ਵੀ ਪੜ੍ਹੋ : ਲੁਧਿਆਣਾ ਤੋਂ ਜਲੰਧਰ ਜਾਣ ਵਾਲੇ Highway 'ਤੇ ਲੱਗਾ ਭਾਰੀ ਜਾਮ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ (ਤਸਵੀਰਾਂ)
ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸੇ ਵੀ ਹੋਰ ਚੀਜ਼ ਦੀ ਤਰ੍ਹਾਂ ਬਿਜਲੀ ਉਤਪਾਦਨ ਦੀ ਲਾਗਤ ਹੁੰਦੀ ਹੈ ਅਤੇ ਜੇਕਰ ਕੋਈ ਸੂਬਾ ਖ਼ਪਤਕਾਰਾਂ ਦੇ ਇਕ ਵਰਗ ਨੂੰ ਇਹ ਮੁਫ਼ਤ ਮੁਹੱਈਆ ਕਰਦਾ ਹੈ ਤਾਂ ਉਸ ਨੂੰ ਇਹ ਵੀ ਵਿਚਾਰ ਕਰਨਾ ਚਾਹੀਦਾ ਹੈ ਕਿ ਬਿਜਲੀ ਪੈਦਾ ਕਰਨ ਵਾਲੇ ਪਲਾਂਟ ਨੂੰ ਵੀ ਭੁਗਤਾਨ ਕਰਨਾ ਪਵੇਗਾ। ਕੇਂਦਰੀ ਮੰਤਰੀ ਨੇ ਇਕ ਇੰਟਰਵਿਊ 'ਚ ਕਿਹਾ ਕਿ ਉਹ ਸੂਬਿਆਂ ਨੂੰ ਦੱਸਦੇ ਹਨ ਕਿ ਬਿਜਲੀ ਮੁਫ਼ਤ ਨਹੀਂ ਹੈ। ਜੇਕਰ ਕੋਈ ਸੂਬਾ ਕਿਸੇ ਵੀ ਵਰਗ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣਾ ਚਾਹੁੰਦਾ ਹੈ ਤਾਂ ਉਹ ਅਜਿਹਾ ਕਰ ਸਕਦਾ ਹੈ ਪਰ ਉਸ ਨੂੰ ਇਸ ਦਾ ਭੁਗਤਾਨ ਕਰਨਾ ਪਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਸੂਬਿਆਂ 'ਤੇ ਪਹਿਲਾਂ ਹੀ ਬਹੁਤ ਜ਼ਿਆਦਾ ਕਰਜ਼ਾ ਹੈ।
ਇਹ ਵੀ ਪੜ੍ਹੋ : ਗੈਂਗਸਟਰ ਨੇ ਸਾਥੀਆਂ ਸਣੇ ਕੀਤਾ ਗੁੰਡਾਗਰਦੀ ਦਾ ਨੰਗਾ ਨਾਚ, CCTV 'ਚ ਕੈਦ ਹੋਈ ਸਾਰੀ ਵਾਰਦਾਤ
ਉਹ ਵੀ ਅਜਿਹੇ ਲੋਕ ਲੁਭਾਊ ਕਦਮਾਂ ਦਾ ਸਹਾਰਾ ਲੈ ਰਹੇ ਹਨ ਅਤੇ ਉਨ੍ਹਾਂ ਨੂੰ ਬਿਜਲੀ ਪਲਾਂਟਾਂ ਦੀ ਅਦਾਇਗੀ ਲਈ ਹੋਰ ਕਰਜ਼ੇ ਲੈਣੇ ਪੈ ਰਹੇ ਹਨ। ਇਸ ਕਾਰਨ ਉਹ ਕਰਜ਼ੇ ਦੇ ਜਾਲ 'ਚ ਫਸ ਗਏ ਹਨ। ਕੇਂਦਰੀ ਮੰਤਰੀ ਨੇ ਪੰਜਾਬ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਨੇ 2 ਸਾਲਾਂ 'ਚ 47 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ, ਜਿਸ ਨਾਲ ਸੂਬੇ 'ਤੇ ਕਰਜ਼ੇ ਦਾ ਬੋਝ ਹੋਰ ਵੱਧ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਲਾਤ ਨੂੰ ਨਾ ਸੰਭਾਲਿਆ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਸੜਕਾਂ ਹਸਪਤਾਲ ਅਤੇ ਸਕੂਲ ਬਣਾਉਣ ਲਈ ਪੈਸੇ ਨਹੀਂ ਬਚਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਕਾ ਦੇਖ ਘਰਵਾਲੀ ਨੂੰ ਛੱਡ ਕੇ ਭੱਜ ਗਿਆ ਡਰਾਈਵਰ, ਪੁਲਸ ਨੇ ਔਰਤ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
NEXT STORY