ਜਲੰਧਰ/ਬਿਆਸ (ਗੁਲਸ਼ਨ, ਰਾਕੇਸ਼)- ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ 9 ਮਈ ਤੋਂ 11 ਮਈ 2025 ਤੱਕ ਬਿਆਸ ਵਿੱਚ ਹੋਣ ਵਾਲਾ ਦੂਜਾ ਭੰਡਾਰਾ ਰੱਦ ਕਰ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਸਵਾਲ-ਜਵਾਬ ਦਾ ਸੈਸ਼ਨ 9 ਮਈ ਨੂੰ ਅਤੇ ਮੁੱਖ ਸਤਿਸੰਗ 11 ਮਈ ਨੂੰ ਹੋਣਾ ਸੀ।
ਇਹ ਵੀ ਪੜ੍ਹੋ: ਫਰੀਦਕੋਟ 'ਚ ਬਣਾ ਦਿੱਤੇ ਕੰਟਰੋਲ ਰੂਮ, ਨੰਬਰ ਜਾਰੀ ਕਰਕੇ DC ਨੇ ਕੀਤੀ ਲੋਕਾਂ ਨੂੰ ਅਪੀਲ
ਭਾਰਤ-ਪਾਕਿਸਤਾਨ ਦਰਮਿਆਨ ਬਣੀ ਤਣਾਅਪੂਰਨ ਸਥਿਤੀ ਨੂੰ ਲੈ ਕੇ ਡੇਰਾ ਬਿਆਸ ਦੇ ਵਿੱਚ ਹੰਗਾਮੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡੇਰਾ ਬਿਆਸ ਨੇ ਵੱਡਾ ਫ਼ੈਸਲਾ ਲਿਆ ਹੈ। ਡੇਰਾ ਬਿਆਸ ਵਿੱਚ ਹੋਣ ਵਾਲੇ 11 ਮਈ ਦੇ ਭੰਡਾਰੇ ਨੂੰ ਰੱਦ ਕੀਤਾ ਗਿਆ ਹੈ। ਅਧਿਕਾਰਤ ਜਾਣਕਾਰੀ ਅਨੁਸਾਰ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਜਾਣਕਾਰੀ ਨੂੰ ਤੁਰੰਤ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਕੋਈ ਵੀ ਸ਼ਰਧਾਲੂ ਬਿਆਸ ਵੱਲ ਯਾਤਰਾ ਨਾ ਕਰੇ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਲਈ ਬਿਆਸ ਆਉਣ ਵਾਲੇ ਸਾਰੇ ਸੇਵਾਦਾਰਾਂ ਨੂੰ ਤੁਰੰਤ ਆਪਣੇ-ਆਪਣੇ ਸਥਾਨਾਂ 'ਤੇ ਰੁਕਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸੰਗਤ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸਥਿਤੀ ਦੇ ਮੱਦੇਨਜ਼ਰ ਸੰਜਮ ਬਣਾਈ ਰੱਖਣ ਅਤੇ ਅਧਿਕਾਰਤ ਨਿਰਦੇਸ਼ਾਂ ਦੀ ਪਾਲਣਾ ਕਰਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ! ਹੁਣ ਵਕਫ਼ ਬੋਰਡ ਦੇ ਇਨ੍ਹਾਂ ਕਰਮਚਾਰੀਆਂ ਦੇ ਕਰ 'ਤੇ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕਾਂ ਨੇ ਰਾਸ਼ਨ ਤੇ ਹੋਰ ਚੀਜ਼ਾਂ ਖਰੀਦਣੀਆਂ ਕੀਤੀਆਂ ਸ਼ੁਰੂ, ਪੈਟਰੋਲ ਪੰਪਾਂ ’ਤੇ ਪੈਟਰੋਲ ਤੇ ਡੀਜ਼ਲ ਖ਼ਤਮ
NEXT STORY