ਬਟਾਲਾ(ਬੇਰੀ)- ਬਟਾਲਾ ਦੇ ਨਜ਼ਦੀਕੀ ਪਿੰਡ ਹਰਦੋ ਝੰਡੇ 'ਚ ਫਿਰੌਤੀ ਦੀ ਕਥਿਤ ਮੰਗ ਨੂੰ ਲੈ ਕੇ ਦੇਰ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦੋ ਅਣਪਛਾਤੇ ਵਿਅਕਤੀਆਂ ਨੇ ਘਰ ਦੇ ਮੇਨ ਗੇਟ 'ਤੇ ਕਰੀਬ ਪੰਜ ਰਾਊਂਡ ਫਾਇਰ ਕੀਤੇ ਅਤੇ ਇਸ ਦੀ ਵੀਡੀਓ ਬਣਾ ਕੇ ਪਰਿਵਾਰ ਦੇ ਮੁੰਡੇ ਨੂੰ ਭੇਜ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਪੀੜਤ ਪਰਿਵਾਰ ਦੇ ਮੁਖੀ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੀਡੀਓ ਦੇ ਨਾਲ ਕਥਿਤ ਤੌਰ 'ਤੇ ਧਮਕੀ ਦਿੱਤੀ ਗਈ ਕਿ ਜੇ ਪੈਸੇ ਨਾ ਦਿੱਤੇ ਗਏ ਤਾਂ ਉਸ ਦੇ ਪਿਤਾ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਧਮਕੀ ਵਿੱਚ ਇਹ ਵੀ ਕਿਹਾ ਗਿਆ ਕਿ ਜੇਕਰ ਉਹ ਘਰ 'ਤੇ ਗੋਲੀਆਂ ਚਲਾ ਸਕਦੇ ਹਨ ਤਾਂ ਉਹ ਪਰਿਵਾਰ ਨੂੰ ਵੀ ਨੁਕਸਾਨ ਪਹੁੰਚਾ ਸਕਦੇ ਹਨ। ਘਟਨਾ ਤੋਂ ਬਾਅਦ ਪਰਿਵਾਰ ਵੱਲੋਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ । ਸੂਚਨਾ ਮਿਲਦੇ ਹੀ ਥਾਣਾ ਸਦਰ ਬਟਾਲਾ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ
ਐੱਸ. ਐੱਚ. ਓ. ਸਦਰ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪਿੰਡ ਹਰਦੋ ਝੰਡੇ 'ਚ ਲਖਬੀਰ ਸਿੰਘ ਦੇ ਘਰ 'ਤੇ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਉੱਧਰ ਲਖਬੀਰ ਸਿੰਘ ਨੇ ਬਟਾਲਾ ਪੁਲਸ ਕੋਲ ਆਪਣੇ ਅਤੇ ਆਪਣੇ ਪਰਿਵਾਰ ਦੇ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਗੁਹਾਰ ਲਗਾਈ ਹੈ। ਉਨ੍ਹਾਂ ਕਿਹਾ ਕਿ ਧਮਕੀ ਤੋਂ ਬਾਅਦ ਪਰਿਵਾਰ ਡਰ ਅਤੇ ਸਹਿਮ ਦੇ ਮਾਹੌਲ ਵਿੱਚ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
NEXT STORY