ਝਬਾਲ/ਬੀੜ ਸਾਹਿਬ (ਲਾਲੂਘੁੰਮਣ,ਬਖਤਾਵਰ, ਭਾਟੀਆ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੇਡ ਵਿਭਾਗ ਦੇ ਸਾਬਕਾ ਡਾਇਰੈਕਟਰ ਬਲਵਿੰਦਰ ਸਿੰਘ ਨੂੰ ਗੁਰਦੁਆਰਾ ਬੀੜ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਬਲਵਿੰਦਰ ਸਿੰਘ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਬੀੜ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਹੋਏ ਸਨ। ਗੁਰਦੁਆਰਾ ਦਫ਼ਤਰ ਕੰਪਲੈਕਸ ਵਿਖੇ ਪੁੱਜਣ 'ਤੇ ਬਲਵਿੰਦਰ ਸਿੰਘ 'ਤੇ ਉਨ੍ਹਾਂ ਦੀ ਪਤਨੀ ਨੂੰ ਐਡੀਸ਼ਨਲ ਮੈਨੇਜਰ ਸਤਨਾਮ ਸਿੰਘ ਝਬਾਲ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਕਾਰਸੇਵਾ ਬੀੜ ਸਾਹਿਬ ਵਾਲੇ ਬਾਬਾ ਸੋਹਨ ਸਿੰਘ ਜੀ, ਆਕਾਂਊਟ ਬ੍ਰਾਂਚ ਬਲਕਾਰ ਸਿੰਘ ਛਾਪਾ, ਗੁਰਜੀਤ ਸਿੰਘ ਪੰਜਵੜ, ਇੰਚਾਰਜ ਨਿਰਮਲ ਸਿੰਘ, ਕੈਪਟਨ ਸਿੰਘ, ਕਸ਼ਮੀਰ ਸਿੰਘ ਭੁੱਚਰ, ਬਲਜੀਤ ਸਿੰਘ, ਜਰਨੈਲ ਸਿੰਘ ਸਾਬਕਾ ਸਰਪੰਚ ਪੰਡੋਰੀ, ਜਸਪਾਲ ਸਿੰਘ ਇੰਚਾਰਜ ਸੰਤਪੁਰੀ, ਬਾਬਾ ਬਲਜੀਤ ਸਿੰਘ ਪਟਵਾਰੀ, ਜਥੇਦਾਰ ਨਿਸ਼ਾਨ ਸਿੰਘ ਦੋਦੇ, ਮਨੋਹਰ ਸਿੰਘ ਠੱਠਾ ਆਦਿ ਹਾਜ਼ਰ ਸਨ।
ਮੁਫ਼ਤ ਡਾਕਟਰੀ ਸਹਾਇਤਾ ਕੈਂਪ ਸਬੰਧੀ ਤਿਆਰੀਆਂ ਮੁਕੰਮਲ-ਮੈਨੇਜਰ ਢੱਡੇ
NEXT STORY