ਮੋਹਾਲੀ (ਨਿਆਮੀਆਂ)-ਅਕਾਲ ਤਖਤ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਵਲੋਂ ਜੌਹਰ ਸਿੰਘ ਨੂੰ ਧੂਹ ਕੇ ਬਾਹਰ ਕੱਢਣਾ ਬਿਲਕੁਲ ਹੀ ਗਲਤ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਹੱਦ ਹੀ ਹੋ ਗਈ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੇ ਸੇਵਾ ਕਰਨ ਤੋਂ ਵੀ ਜੌਹਰ ਸਿੰਘ ਨੂੰ ਰੋਕ ਦਿੱਤਾ ਗਿਆ ਹੈ। ਇਸ ਨਾਲ ਸਿੱਖ ਕੌਮ ਦੀ ਬਦਨਾਮੀ ਹੁੰਦੀ ਹੈ ।
ਇਹ ਵਿਚਾਰ ਅੱਜ ਇਥੇ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲਾ ਜਨਰਲ ਸਕੱਤਰ ਜਥੇਦਾਰ ਹਰਮੇਸ਼ ਸਿੰਘ ਬੜੌਦੀ ਨੇ ਪ੍ਰਗਟਾਏ । ਉਨ੍ਹਾਂ ਇਹ ਵੀ ਕਿਹਾ ਕਿ ਜੌਹਰ ਸਿੰਘ ਤਾਂ ਅਕਾਲ ਤਖਤ ਸਾਹਿਬ ਵਿਖੇ ਭੁੱਲ ਬਖਸ਼ਾਉਣ ਲਈ ਹੀ ਜਥੇਦਾਰ ਧਿਆਨ ਮੰਡ, ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਤੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਅੱਗੇ ਪੇਸ਼ ਹੋਣ ਲਈ ਆਇਆ ਸੀ ਪਰ ਹੈਰਾਨੀ ਤਾਂ ਸਿਰਫ ਇਸਦੀ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟਾਸਕ ਫੋਰਸ ਦੇ ਮੁਲਾਜ਼ਮ ਤਲਵਾਰਾਂ ਚਲਾਉਣ ਲੱਗ ਪਏ ਸਨ ਤੇ ਉਨ੍ਹਾਂ ਨੇ ਧੂਹ ਕੇ ਜੌਹਰ ਸਿੰਘ ਨੂੰ ਬਾਹਰ ਕੱਢ ਦਿੱਤਾ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਵਲੋਂ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਨੂੰ ਭੰਗ ਕਰ ਦਿੱਤਾ ਗਿਆ ਹੈ। ਸਰਬੱਤ ਖਾਲਸਾ ਵਾਲੇ ਜਥੇਦਾਰ ਸਾਹਿਬ ਬੀਬੀ ਜਗੀਰ ਕੌਰ ਨੂੰ ਅਕਾਲ ਤਖਤ ਸਾਹਿਬ ਵਿਖੇ ਭੁੱਲ ਬਖਸ਼ਾਉਣ ਲਈ ਤਲਬ ਕਰ ਚੁੱਕੇ ਹਨ । ਬੀਬੀ ਦੀ ਸ਼ਿਕਾਇਤ ਇਕ ਵਿਧਾਇਕ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਟਾਸਕ ਫੋਰਸ ਦੇ ਮੁਲਾਜ਼ਮ ਤਲਵਾਰਾਂ ਛੱਡ ਕੇ ਹਰਮਿੰਦਰ ਸਾਹਿਬ ਦੀ ਪਵਿੱਤਰਤਾ ਤੇ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਪਹਿਰਾ ਦੇਣ।
ਅਹਿਸਾਨ-ਉਲ-ਹੱਕ ਦੇ ਮਾਮਲੇ 'ਚ ਟੇਕ ਚੰਦ 2 ਦਿਨ ਦੇ ਪੁਲਸ ਰਿਮਾਂਡ 'ਤੇ
NEXT STORY