ਬਟਾਲਾ : ਬਟਾਲਾ-ਕਾਦੀਆਂ ਰੋਡ 'ਤੇ ਅੱਜ ਦੁਪਹਿਰ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਨਿੱਜੀ ਕੰਪਨੀ (ਰਾਜਧਾਨੀ ਨਾਂ) ਦੀ ਬੱਸ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ, ਇਸ ਦੌਰਾਨ ਇਹ ਬੱਸ ਜਿਵੇਂ ਹੀ ਪਿੰਡ ਸ਼ਾਹਬਾਦ ਤੋਂ ਲੰਘਣ ਲੱਗੀ ਤਾਂ ਬਾਈਕ ਸਵਾਰ ਨੂੰ ਬਚਾਉਂਦੇ ਹੋਏ ਉਥੇ ਬਣੇ ਇਕ ਬੱਸ ਅੱਡੇ ਦੀ ਇਮਾਰਤ ਵਿਚ ਜਾ ਵੱਜੀ। ਜਿਸ ਦੀਆਂ ਸੀ. ਸੀ. ਟੀ. ਵੀ. ਵੀਡੀਓ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ
ਸੀ. ਸੀ. ਟੀ. ਵੀ. ਵੀਡੀਓ 'ਚ ਦੇਖ ਸਕਦੇ ਹੋ ਕਿ ਇਹ ਬੱਸ ਹਾਦਸਾ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੌਰਾਨ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਮਾਰਤ ਦਾ ਲੈਂਟਰ ਹੀ ਬੱਸ ਵਿਚ ਜਾ ਵੜਿਆ, ਜਿਸ ਕਾਰਨ ਇਸ ਦਰਦਨਾਕ ਹਾਸਦੇ ’ਚ ਇਕ 13 ਸਾਲਾ ਬੱਚੇ ਅਭੀਜੋਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਸੰਗਤਪੁਰਾ, ਇਕ ਵਿਅਕਤੀ ਮਨਜੀਤ ਸਿੰਘ ਵਾਸੀ ਹੁਸੈਨਪੁਰਾ ਅਤੇ ਇਕ ਔਰਤ ਬਲਵਿੰਦਰ ਕੌਰ ਪਤਨੀ ਸਤਨਾਮ ਸਿੰਘ ਵਾਸੀ ਨੰਗਲ ਝੋਰ ਦੀ ਮੌਤ ਹੋ ਗਈ, ਜਦਕਿ 2 ਦਰਜਨ ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਪੰਜਾਬ ਦੇ ਗੁਰੂਘਰ 'ਚ ਵੱਡਾ ਹਾਦਸਾ, ਸਰੋਵਰ 'ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ
ਇਸ ਦੌਰਾਨ ਸਥਾਨਕ ਲੋਕਾਂ ਵੱਲੋਂ ਜ਼ਖਮੀ ਲੋਕਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਅੱਧਾ ਦਰਜਨ ਲੋਕਾਂ ਦੀ ਹਾਲਤ ਜ਼ਿਆਦਾ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਇਹ ਖੌਫ਼ਨਾਕ ਮੰਜ਼ਰ ਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਗਿਆ ਅਤੇ ਪੂਰੇ ਸ਼ਹਿਰ 'ਚ ਸੋਗ ਪਰਸ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
NEXT STORY