ਚੰਡੀਗੜ੍ਹ/ਮਾਨਸਾ : ਮੂਸੇਵਾਲਾ ਕਤਲ ਕਾਂਡ ਦੇ ਸਾਰੇ ਸ਼ਾਰਪ ਸ਼ੂਟਰ ਬੇਨਕਾਬ ਹੋ ਗਏ ਹਨ। ਪੰਜਾਬ ਪੁਲਸ ਨੇ ਇਨ੍ਹਾਂ ਕਾਤਲਾਂ ਦੀ ਪਛਾਣ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਕਾਤਲਾਂ ਵਿਚ ਤਿੰਨ ਪੰਜਾਬ, 2 ਹਰਿਆਣਾ, 2 ਮਹਾਰਾਸ਼ਟਰ ਦੇ ਹਨ। ਇਨ੍ਹਾਂ ਸਾਰੇ ਸ਼ੂਟਰਾਂ ਦਾ ਕਨੈਕਸਨ ਲਾਰੈਂਸ ਬਿਸ਼ਨੋਈ ਨਾਲ ਦੱਸਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਮੂਸੇਵਾਲਾ ਦੇ ਸਰੀਰ ’ਤੇ ਲਗਭਗ ਦੋ ਦਰਜਨ ਗੋਲ਼ੀਆਂ ਮਾਰੀਆਂ ਗਈਆਂ ਸਨ। ਪੋਸਟਮਾਰਟਮ ਰਿਪੋਰਟ ਮੁਤਾਬਕ ਜ਼ਿਆਦਾ ਖੂਨ ਨਿਕਲਣ ਮੂਸੇਵਾਲਾ ਦੀ ਮੌਤ ਹੋ ਗਈ ਸੀ। ਇਸ ਹਮਲੇ ਵਿਚ ਮੂਸੇਵਾਲਾ ਦੇ ਸਰੀਰ ਦੇ ਹੋਰ ਕਈ ਅੰਗ ਵੀ ਨੁਕਸਾਨੇ ਗਏ ਸਨ ਅਤੇ ਉਸ ਦੇ ਸਿਰ ਦੀ ਹੱਡੀ ਵਿਚੋਂ ਵੀ ਇਕ ਗੋਲ਼ੀ ਮਿਲੀ ਸੀ। ਇਹ ਗੋਲ਼ੀਆਂ ਇਨ੍ਹਾਂ ਕਾਤਲਾਂ ਵਲੋਂ ਹੀ ਚਲਾਈਆਂ ਗਈਆਂ ਸਨ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਹਮਲਾਵਰਾਂ ਸਬੰਧੀ ਨਵੀਂ ਫੁਟੇਜ ਮਿਲਣ ਤੋਂ ਬਾਅਦ ਫੁਟਪ੍ਰਿੰਟ ਲੱਭ ਰਹੀ ਐੱਸ. ਆਈ. ਟੀ.
ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਸ਼ੂਟਰਾਂ ਦੀ ਪਛਾਣ ਹੋਣ ਤੋਂ ਬਾਅਦ 4 ਸੂਬਿਆਂ ਦੀ ਪੁਲਸ ਇਨ੍ਹਾਂ ਦੇ ਪਿੱਛੇ ਪੈ ਗਈ ਹੈ। ਇਸ ਵਿਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਪੁਲਸ ਸ਼ਾਮਲ ਹੈ। ਇਨ੍ਹਾਂ ਤੋਂ ਇਲਾਵਾ ਕਾਤਲਾਂ ਨੂੰ ਹਥਿਆਰ ਅਤੇ ਗੱਡੀਆਂ ਮੁਹੱਈਆ ਕਰਵਾਉਣ ਵਾਲੇ, ਕਤਲ ਤੋਂ ਪਹਿਲਾਂ ਰੁਕਣ ਲਈ ਠਿਕਾਣਾ ਮੁਹੱਈਆ ਕਰਵਾਉਣ, ਰੇਕੀ ਕਰਨ ਵਾਲਿਆਂ ’ਤੇ ਵੀ ਪੁਲਸ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਵੱਡਾ ਖੁਲਾਸਾ, ਪੁਲਸ ਨੂੰ ਹਮਲੇ ਦੀ ਕੁੱਝ ਸੈਕੰਡ ਦੀ ਵੀਡੀਓ ਕਲਿੱਪ ਮਿਲੀ
ਇਨ੍ਹਾਂ ਸ਼ਾਰਪ ਸ਼ੂਟਰਾਂ ਦੇ ਨਾਂ ਆਏ ਸਾਹਮਣੇ
ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸੁਭਾਸ਼ ਬੋਂਦਾ, ਸੰਤੋਸ਼ ਯਾਦਵ, ਸੌਰਭ, ਮਨਜੀਤ ਸਿੰਘ, ਪ੍ਰਿਯਵਰਤ ਫੌਜੀ, ਹਰਕਮਲ, ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਇਨ੍ਹਾਂ ਵਿਚੋਂ ਤਿੰਨ ਸ਼ਾਰਪ ਸੂਟਰ ਹਰਕਮਲ, ਰੂਪਾ ਅਤੇ ਮਨਪਰੀਤ ਪੰਜਾਬ ਦੇ ਰਹਿਣ ਵਾਲੇ ਹਨ। ਪੁਲਸ ਮੁਤਾਬਕ ਮੂਸੇਵਾਲਾ ਦੇ ਕਤਲ ਤੋਂ 3 ਦਿਨ ਪਹਿਲਾਂ ਇਹ ਸਾਰੇ ਕੋਟਕਪੂਰਾ ਹਾਈਵੇ ’ਤੇ ਇਕੱਠੇ ਹੋਏ ਸਨ। ਇਸ ਤੋਂ ਬਾਅਦ ਇਹ ਕਿੱਥੇ ਰੁਕੇ ਇਸ ਬਾਰੇ ਫਿਲਹਾਲ ਪੁਲਸ ਜਾਂਚ ਕਰ ਰਹੀ ਹੈ। ਇਸ ਪਿੱਛੇ ਦੋ ਲੋਕਾਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਸ ਨੇ 10 ਸ਼ਾਰਪ ਸ਼ੂਟਰਾਂ ਦੀ ਸੂਚੀ ਤਿਆਰ ਕੀਤੀ ਹੈ। ਇਨ੍ਹਾਂ ਵਿਚ ਸ਼ਨਾਖਤ ਵਾਲੇ 8 ਸ਼ਾਰਪ ਸ਼ੂਟਰਾਂ ਤੋਂ ਇਲਾਵਾ ਦੋ ਹੋਰ ਗੈਂਗਸਟਰ ਸਾਮਲ ਹਨ ਪਰ ਇਨ੍ਹਾਂ ਦੀ ਪਛਾਣ ਨੂੰ ਗੁਪਤ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਗੈਂਗਸਟਰਾਂ ਦਾ ‘ਕਾਲ’ ਹਨ ਬਰਾੜ ਅਤੇ ਚੌਹਾਨ, ਜਾਣੇ ਜਾਂਦੇ ਹਨ ਐਨਕਾਊਂਟਰ ਸਪੈਸ਼ਲਿਸਟ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਮੂਸੇਵਾਲਾ ਕਤਲ ਕਾਂਡ : ਮਨਪ੍ਰੀਤ ਮੰਨਾ, ਸਰਾਜ ਸੰਧੂ ਤੇ ਮਨਪ੍ਰੀਤ ਸਿੰਘ ਭਾਊ ਮੁੜ 3 ਦਿਨਾਂ ਰਿਮਾਂਡ ’ਤੇ
NEXT STORY