ਲੁਧਿਆਣਾ, (ਵਿੱਕੀ)– ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਸਾਕਾ ਨਨਕਾਣਾ ਸਾਹਿਬ’ ਨੂੰ ਸਮਰਪਿਤ ਸ਼ਤਾਬਦੀ ਸਮਾਰੋਹ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਇੰਜੀ. ਕਾਲਜ ਕੈਂਪਸ ਵਿਚ ਕੀਤੀ ਗਈ।
ਨਨਾਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੀਆਂ ਸਾਰੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕਵਿਤਾ, ਕਵਿਸ਼ਰੀ, ਵਾਰਾਂ ਅਤੇ ਭਾਸ਼ਣ ਦੀ ਪੇਸ਼ਕਾਰੀ ਦਿੱਤੀ ਗਈ, ਜੋ ਕਿ ਸਾਕਾ ਨਨਕਾਣਾ ਸਾਹਿਬ ਨੂੰ ਸਮਰਪਿਤ ਸੀ। ਟਰੱਸਟ ਦੇ ਡਾਇਰੈਕਟਰ ਇੰਦਰਪਾਲ ਸਿੰਘ ਨੇ ਸਵਾਗਤੀ ਭਾਸ਼ਣ ’ਚ ਕਾਕਾ ਨਨਕਾਣਾ ਸਾਹਿਬ ਦੇ ਇਤਿਹਾਸ ਅਤੇ ਟਰੱਸਟ ਦੀ ਸਥਾਪਤੀ ਅਤੇ ਪ੍ਰਾਪਤੀਆਂ ਦੇ ਸਬੰਧ ਵਿਚ ਵਿਸ਼ੇਸ ਜਾਣਕਾਰੀ ਦਿੱਤੀ।
ਇਸ ਮੌਕੇ ’ਤੇ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਸਿੱਖਿਆ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾ ਸੱਚਾਈ ਦੇ ਮਾਰਗ ’ਤੇ ਚਲਦੇ ਹੋਏ ਜ਼ੁਲਮ ਖਿਲਾਫ ਲੜਾਈ ਲੜੀ ਹੈ ਅਤੇ ਹਮੇਸ਼ਾ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਯਾਦ ਰੱਖਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਮਹੇਸ਼ਇੰਦਰ ਸਿੰਘ ਗਰੇਵਾਲ, ਯੋਗੇਸ਼ਵਰ ਸਿੰਘ ਮਾਂਗਟ ਅਤੇ ਹੋਰ ਟਰੱਸਟੀ ਸਾਹਿਬ ਨੇ ਵੀ ਬੱਚਿਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਸਹਿਜਪਾਲ ਸਿੰਘ ਪ੍ਰਿੰਸੀਪਲ, ਗੁਰੂ ਨਾਨਕ ਦੇਵ ਇੰਜੀਨੀਅਰ ਕਾਲਜ, ਪ੍ਰਿੰ. ਸੁਰਿੰਦਰ ਸਿੰਘ ਉੱਭੀ, ਗੁਰੂ ਨਾਨਕ ਦੇਵ ਪੋਲੀਟੈਕਨਿਕ ਕਾਲਜ, ਪ੍ਰਿੰ. ਹਰਮੀਤ ਕੌਰ, ਨਨਕਾਣਾ ਸਾਹਿਬ ਪਬਲਿਕ ਸਕੂਲ ਅਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੀਆਂ ਸੰਸਥਾਵਾਂ ਦੇ ਪ੍ਰਮੁੱਖ ਮੌਜੂਦ ਰਹੇ।
ਦਹੇਜ ਦੀ ਮੰਗ ਤੋਂ ਤੰਗ ਆ ਕੇ ਪਤਨੀ ਨੇ ਪੀਤੀ ਸਪਰੇਅ , ਮੌਤ
NEXT STORY