ਬਠਿੰਡਾ (ਵਿਜੇ ਵਰਮਾ) : ਜ਼ਿਲ੍ਹੇ ’ਚ ਏਡੀਜ਼ ਮੱਛਰ ਦੇ ਕੱਟਣ ਨਾਲ ਡੇਂਗੂ ਦੇ ਕੇਸਾਂ ’ਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਿਰਫ ਅਕਤੂਬਰ ਮਹੀਨੇ ਦੇ ਪਹਿਲੇ 24 ਦਿਨਾਂ ’ਚ ਹੀ 84 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਡੇਂਗੂ ਮਰੀਜ਼ਾਂ ਦੀ ਗਿਣਤੀ 146 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 9 ਮਰੀਜ਼ ਹਾਲੇ ਵੀ ਐਕਟਿਵ ਹਨ। ਮਰੀਜ਼ਾਂ ਦੀ ਵੱਧਦੀ ਗਿਣਤੀ ਕਾਰਨ ਸਿਹਤ ਵਿਭਾਗ ਚੌਕਸ ਹੋ ਗਿਆ ਹੈ ਅਤੇ ਜਨਤਕ ਜਾਗਰੂਕਤਾ ਦੇ ਨਾਲ-ਨਾਲ ਰੋਕਥਾਮ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਸਿਵਲ ਸਰਜਨ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਹਸਪਤਾਲ ਅਤੇ ਸੀ. ਐੱਚ. ਸੀ. ’ਚ ਡੇਂਗੂ ਵਾਰਡ ਚਾਲੂ ਕਰ ਦਿੱਤੇ ਗਏ ਹਨ। ਜ਼ਿਲ੍ਹਾ ਹਸਪਤਾਲ ’ਚ ਅੱਠ-ਅੱਠ ਬੈੱਡਾਂ ਅਤੇ ਸੀ. ਐੱਚ. ਸੀ. ਵਿਚ ਚਾਰ-ਚਾਰ ਬੈੱਡਾਂ ਵਾਲੇ ਵਾਰਡ ਬਣਾਏ ਗਏ ਹਨ।
ਇਹ ਵੀ ਪੜ੍ਹੋ : ਦਵਾਈਆਂ ਖਾਣ ਵਾਲੇ ਸਾਵਧਾਨ! ਪੰਜਾਬ 'ਚ 11 Medicines ਨੂੰ ਲੈ ਕੇ ਹੋ ਗਿਆ ਵੱਡਾ ਖ਼ੁਲਾਸਾ (ਵੀਡੀਓ)
ਡੇਂਗੂ ਮਰੀਜ਼ਾਂ ਦੀ ਦੇਖਭਾਲ ਲਈ ਵਾਧੂ ਪੈਰਾ ਮੈਡੀਕਲ ਸਟਾਫ਼ ਵੀ ਤਾਇਨਾਤ ਕੀਤਾ ਗਿਆ ਹੈ। ਸਾਰੇ ਸਰਕਾਰੀ ਹਸਪਤਾਲਾਂ ’ਚ ਡੇਂਗੂ ਅਤੇ ਮਲੇਰੀਆ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਹਰ ਸ਼ੁੱਕਰਵਾਰ ‘ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿਚ ਡੇਂਗੂ ਅਤੇ ਮਲੇਰੀਆ ਦਾ ਸਰਵੇ ਅਤੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸ ਦੌਰਾਨ ਕਈ ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲ ਰਿਹਾ ਹੈ, ਜਿਸ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਦਸੰਬਰ ਮਹੀਨੇ ਚੱਲੇਗੀ ਸੀਤ ਲਹਿਰ, ਸੰਘਣੀ ਧੁੰਦ ਬਾਰੇ ਮੌਸਮ ਵਿਭਾਗ ਕੀਤੀ ਭਵਿੱਖਬਾਣੀ
ਪਾਣੀ ਖੜ੍ਹੇ ਹੋਣ ਵਾਲੀਆਂ ਥਾਵਾਂ ’ਤੇ ਐਂਟੀ ਲਾਰਵਾ ਦਵਾਈ ਅਤੇ ਫੌਗਿੰਗ ਕੀਤੀ ਜਾ ਰਹੀ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਕਰਿਤੀ ਨੇ ਕਿਹਾ ਕਿ ਲੋਕ ਘਰਾਂ ’ਚ ਪਾਣੀ ਖੜ੍ਹਾ ਨਾ ਰਹਿਣ ਦੇਣ। ਹਫ਼ਤੇ ਵਿਚ ਇਕ ਵਾਰ ਸਾਰੇ ਪਾਣੀ ਵਾਲੇ ਬਰਤਨ, ਕੂਲਰ, ਟੈਂਕੀ, ਟਾਇਰ, ਗਮਲੇ ਆਦਿ ਖਾਲੀ ਕਰ ਕੇ ਸੁੱਕੇ ਰੱਖਣੇ ਲਾਜ਼ਮੀ ਹਨ। ਸਰਕਾਰੀ ਦਫ਼ਤਰਾਂ ਵਿਚ ਵੀ ਹਰ ਸ਼ੁੱਕਰਵਾਰ ਡਰਾਈ ਡੇਅ ਮਨਾਇਆ ਜਾਵੇ ਅਤੇ ਕੂਲਰਾਂ, ਫਰਿੱਜ ਦੀ ਟਰੇਅ ਅਤੇ ਪੰਛੀਆਂ ਲਈ ਪਾਣੀ ਦੇ ਬਰਤਨ ਆਦਿ ਦੀ ਸਫਾਈ ਕੀਤੀ ਜਾਵੇ। ਹੈਲਥ ਇੰਸਪੈਕਟਰ ਹਰਜੀਤ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਨੂੰ ਬੁਖ਼ਾਰ, ਸਿਰ ਦਰਦ, ਅੱਖਾਂ ਪਿੱਛੇ ਦਰਦ ਜਾਂ ਜੋੜਾਂ ਵਿਚ ਦਰਦ ਹੋਵੇ ਤਾਂ ਖ਼ੁਦ ਦਵਾਈ ਨਾ ਲਏ। ਨੇੜਲੇ ਸਿਹਤ ਕੇਂਦਰ ਜਾਂ ਹਸਪਤਾਲ ਵਿਚ ਡਾਕਟਰ ਤੋਂ ਚੈੱਕਅਪ ਕਰਵਾਉਣਾ ਚਾਹੀਦਾ ਹੈ। ਸਿਹਤ ਵਿਭਾਗ ਵੱਲੋਂ ਸਮਾਜ ਸੇਵੀ ਸੰਸਥਾਵਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਡੇਂਗੂ ਦੀ ਰੋਕਥਾਮ ਲਈ ਸਰਕਾਰ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਮਟਨ ਚਿਕਨ ਤੋਂ ਮਹਿੰਗੀਆਂ ਹੋਈਆਂ ਸਬਜ਼ੀਆਂ, ਵਿਗੜਿਆ ਰਸੋਈ ਦਾ ਬਜਟ, 120 ਰੁਪਏ ਕਿਲੋ ਹੋਈ...
NEXT STORY