ਜਲੰਧਰ (ਚੋਪੜਾ)–ਪੰਜਾਬ, ਹਿਮਾਚਲ, ਚੰਡੀਗੜ੍ਹ ਵਿਚ ਪਿਛਲੇ ਦਿਨਾਂ ਤੋਂ ਹੋ ਰਹੀ ਮੋਹਲੇਧਾਰ ਬਾਰਿਸ਼ ਕਾਰਨ ਸਤਲੁਜ ਵਿਚ ਵਧਿਆ ਪਾਣੀ ਦਾ ਪੱਧਰ ਹਰੇਕ ਪਾਸੇ ਤਬਾਹੀ ਮਚਾ ਰਿਹਾ ਹੈ, ਜਿਸ ਕਾਰਨ ਫਿਲੌਰ, ਸ਼ਾਹਕੋਟ, ਲੋਹੀਆਂ ਬਲਾਕ ਦੇ ਕਈ ਪਿੰਡਾਂ ਵਿਚ ਪਾਣੀ ਭਰਨ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ ਪਰ ਧੁੱਸੀ ਬੰਨ੍ਹ ਦੇ 2 ਥਾਵਾਂ ਤੋਂ ਟੁੱਟ ਜਾਣ ਕਾਰਨ ਹੇਠਲੇ ਖੇਤਰ ਦੇ ਕਈ ਪਿੰਡਾਂ ਵਿਚ ਹਾਲਾਤ ਬਦਤਰ ਹੋ ਗਏ ਹਨ। ਲੋਕਾਂ ਦੇ ਘਰ-ਖੇਤ ਪਾਣੀ ਵਿਚ ਡੁੱਬੇ ਹੋਏ ਹਨ। ਲੋਕਾਂ ਨੂੰ ਬਿਜਲੀ, ਪਾਣੀ ਅਤੇ ਖਾਣ-ਪੀਣ ਦੇ ਸਾਮਾਨ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹਾਲਾਂਕਿ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ, ਸੰਸਦ ਮੈਂਬਰ ਸੁਸ਼ੀਲ ਰਿੰਕੂ, ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿਚ ਸੈਂਕੜੇ ਲੋਕ ਰਾਹਤ ਕਾਰਜਾਂ ਵਿਚ ਜੁਟੇ ਹੋਏ ਹਨ। ਪ੍ਰਸ਼ਾਸਨ ਨੇ ਪਾਣੀ ਵਿਚ ਫਸੇ ਲਗਭਗ 400 ਲੋਕਾਂ ਨੂੰ ਰੈਸਕਿਊ ਕਰਕੇ ਬਚਾਇਆ। ਇਸ ਦੇ ਬਾਵਜੂਦ ਹਾਲੇ ਵੀ ਸੈਂਕੜੇ ਲੋਕ ਆਪਣੇ ਘਰਾਂ ਨੂੰ ਛੱਡਣ ਲਈ ਤਿਆਰ ਨਹੀਂ ਹਨ ਅਤੇ ਉਹ ਘਰ ਦੀਆਂ ਛੱਤਾਂ ’ਤੇ ਰਹਿ ਕੇ ਪਾਣੀ ਦਾ ਪੱਧਰ ਘੱਟ ਹੋਣ ਦਾ ਇੰਤਜ਼ਾਰ ਕਰ ਰਹੇ ਹਨ।
ਇਹ ਵੀ ਪੜ੍ਹੋ- ਹੜ੍ਹਾਂ ਦੇ ਹਾਲਾਤ 'ਚ ਲੋਕਾਂ ਦੇ ਬਚਾਅ ਕਾਰਜਾਂ ਲਈ ਡੀ. ਸੀ. ਕਪੂਰਥਲਾ ਵੱਲੋਂ ਉੱਚ ਅਧਿਕਾਰੀਆਂ ਦੇ ਨੰਬਰ ਜਾਰੀ
ਪ੍ਰਸ਼ਾਸਨ, ਸੰਸਦ ਮੈਂਬਰ ਅਤੇ ਮੰਤਰੀ ਧੁੱਸੀ ਬੰਨ੍ਹ ਦੇ ਟੁੱਟੇ ਹਿੱਸੇ ਨੂੰ ਜੋੜਨ ਲਈ ਦਿਨ-ਰਾਤ ਇਕ ਕਰ ਰਹੇ ਹਨ ਅਤੇ ਜਾਲ ਬਣਾ ਕੇ ਉਸ ਵਿਚ ਮਿੱਟੀ ਦੀਆਂ ਬੋਰੀਆਂ ਪਾ ਕੇ ਟੁੱਟੇ ਬੰਨ੍ਹ ਵਿਚ ਪਾਇਆ ਜਾ ਰਿਹਾ ਹੈ ਪਰ 20 ਫੁੱਟ ਡੂੰਘੇ ਅਤੇ 70 ਫੁੱਟ ਚੌੜੇ ਟੁੱਟੇ ਬੰਨ੍ਹ ਨੂੰ ਜੋੜਨ ਲਈ ਪਾਣੀ ਦੇ ਵਹਾਅ ਨੂੰ ਰੋਕਣ ਲਈ ਉਨ੍ਹਾਂ ਨੂੰ ਕਾਫ਼ੀ ਜੱਦੋ-ਜਹਿਦ ਕਰਨੀ ਪੈ ਰਹੀ ਹੈ। ਇਸੇ ਤਰ੍ਹਾਂ ਗਿੱਦੜਪਿੰਡੀ ਕੋਲ ਪਾਣੀ ਦਾ ਵਹਾਅ ਪੁਲੀ ਦੇ ਹੇਠੋਂ ਹੋ ਕੇ ਪਿੰਡਾਂ ਵਿਚ ਵੜ ਰਿਹਾ ਹੈ। ਪ੍ਰਸ਼ਾਸਨ ਅਤੇ ਰਾਹਤ ਕਰਮਚਾਰੀ ਪੁਲੀ ਨੂੰ ਬਚਾਉਣ ਦੇ ਯਤਨਾਂ ਵਿਚ ਜੁਟੇ ਹੋਏ ਹਨ ਕਿਉਂਕਿ ਜੇਕਰ ਪੁਲੀ ਨੁਕਸਾਨੀ ਗਈ ਤਾਂ ਕਿਤੇ ਜ਼ਿਆਦਾ ਨੁਕਸਾਨ ਹੋਣ ਦੀ ਸੰਭਾਵਨਾ ਹੈ।
ਅੱਜ ਪ੍ਰਭਾਵਿਤ ਪਿੰਡਾਂ ਦੇ ਲੋਕ ਭਾਖੜਾ ਬੰਨ੍ਹ ਦੇ ਦਰਵਾਜ਼ੇ ਖੋਲ੍ਹਣ ਦੀ ਆਹਟ ਤੋਂ ਕਾਫ਼ੀ ਚਿੰਤਤ ਰਹੇ। ਲੋਕ ਪ੍ਰਮਾਤਮਾ ਨੂੰ ਪ੍ਰਾਰਥਨਾ ਕਰਦੇ ਰਹੇ ਕਿ ਅਗਲੇ ਦਿਨਾਂ ਵਿਚ ਬਰਸਾਤ ਨਾ ਆਵੇ। ਲੋਕਾਂ ਦਾ ਕਹਿਣਾ ਹੈ ਕਿ ਵੈਸੇ ਤਾਂ ਪ੍ਰਸ਼ਾਸਨ ਅਤੇ ‘ਆਪ’ ਨੇਤਾਵਾਂ ਵੱਲੋਂ ਰਾਹਤ ਕੰਮਾਂ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਪਰ ਬਹੁਤ ਸਾਰੇ ਲੋਕ ਹਨ, ਜੋ ਰਾਹਤ ਪ੍ਰਬੰਧਾਂ ਤੋਂ ਵਾਂਝੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਾਣੀ ਵਿਚ ਰਹਿ ਰਹੇ ਅਤੇ ਸੁਰੱਖਿਅਤ ਸਥਾਨਾਂ ’ਤੇ ਰੈਸਕਿਊ ਕਰ ਕੇ ਪਹੁੰਚਾਏ ਗਏ ਛੋਟੇ-ਛੋਟੇ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਹਾਲਤ ਖਰਾਬ ਹੋ ਰਹੀ ਹੈ। ਇਸ ਤੋਂ ਇਲਾਵਾ ਪਸ਼ੂਧਨ ਨੂੰ ਵੀ ਕਾਫੀ ਨੁਕਸਾਨ ਪਹੁੰਚ ਰਿਹਾ ਹੈ।
ਇਹ ਵੀ ਪੜ੍ਹੋ- ਸਤਲੁਜ ਦਰਿਆ ਦਾ ਕਹਿਰ: ਮੰਡਾਲਾ ਤੋਂ ਟੁੱਟੇ ਬੰਨ੍ਹ ਕਰਕੇ ਸੁਲਤਾਨਪੁਰ ਲੋਧੀ ਦੇ 30 ਪਿੰਡ ਡੁੱਬੇ, ਪਾਣੀ 'ਚ ਰੁੜ੍ਹਿਆ ਨੌਜਵਾਨ
ਪਾਣੀ ਦਾ ਪੱਧਰ ਕੁਝ ਘੱਟ ਆਉਣ ਕਾਰਨ ਮਿਲੀ ਰਾਹਤ
ਪਹਾੜੀ ਇਲਾਕਿਆਂ ਅਤੇ ਪੰਜਾਬ ਵਿਚ ਹੋਈ ਬਾਰਿਸ਼ ਕਾਰਨ ਦਰਜਨਾਂ ਪਿੰਡ ਪਾਣੀ ਵਿਚ ਡੁੱਬ ਚੁੱਕੇ ਹਨ ਪਰ ਦੋ ਦਿਨਾਂ ਤੋਂ ਬਾਰਿਸ਼ ਨਾ ਹੋਣ ਕਾਰਨ ਰਾਹਤ ਕਾਰਜ ਕਾਫੀ ਤੇਜ਼ੀ ਨਾਲ ਚੱਲ ਰਹੇ ਹਨ। ਪਾਣੀ ਦਾ ਪੱਧਰ ਵੀ ਹੌਲੀ-ਹੌਲੀ ਘੱਟ ਹੋ ਰਿਹਾ ਹੈ । ਜੇਕਰ ਅਗਲੇ ਕੁਝ ਦਿਨ ਡੈਮ ਦੇ ਦਰਵਾਜ਼ੇ ਨਾ ਖੁੱਲ੍ਹੇ ਅਤੇ ਬਾਰਿਸ਼ ਨਾ ਹੋਈ ਤਾਂ ਸਥਿਤੀ ਕਾਫੀ ਹਦ ਤਕ ਕੰਟਰੋਲ ਵਿਚ ਆ ਸਕਦੀ ਹੈ।
ਇਹ ਵੀ ਪੜ੍ਹੋ- ਚਾਈਲਡ ਪੋਰਨੋਗ੍ਰਾਫੀ ਦੇ ਮੱਕੜ ਜਾਲ 'ਚ ਫਸਿਆ ਜਲੰਧਰ, ਇੰਸਟਾਗ੍ਰਾਮ 'ਤੇ ਹੋਈ ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਅੱਜ ਅਦਾਲਤ 'ਚ ਪੇਸ਼ ਹੋ ਸਕਦੇ ਨੇ ਓ. ਪੀ. ਸੋਨੀ, ਨਿੱਜੀ ਹਸਪਤਾਲ ਵਿਚ ਹਨ ਦਾਖ਼ਲ
NEXT STORY