ਗੁਰਦਾਸਪੁਰ, (ਵਿਨੋਦ, ਦੀਪਕ)- ਸਿਟੀ ਪੁਲਸ ਗੁਰਦਾਸਪੁਰ ਨੇ ਦੁਕਾਨ 'ਚੋਂ ਨਕਦੀ ਚੋਰੀ ਕਰਨ ਵਾਲੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਚੋਰੀ ਕੀਤੇ 4 ਹਜ਼ਾਰ ਰੁਪਏ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ।ਸਿਟੀ ਪੁਲਸ ਸਟੇਸ਼ਨ ਇੰਚਾਰਜ ਸ਼ਾਮ ਲਾਲ ਨੇ ਦੱਸਿਆ ਕਿ ਬੀਤੇ ਦਿਨੀਂ ਮੁਹੱਲਾ ਰੋੜੀ ਨਿਵਾਸੀ ਜੋਗਿੰਦਰ ਪਾਲ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਕਰਿਆਨੇ ਦੀ ਦੁਕਾਨ 'ਤੇ ਪਿਛਲੇ 10 ਸਾਲਾਂ ਤੋਂ ਇਕ ਨੌਕਰ ਅਰਜਨ ਸਿੰਘ ਪੁੱਤਰ ਧਰਮ ਪਾਲ ਨਿਵਾਸੀ ਹੱਲਾ ਚਾਹੀਆ ਨੌਕਰੀ ਕਰਦਾ ਸੀ, ਉਹ 4000 ਰੁਪਏ ਚੋਰੀ ਕਰ ਕੇ ਫਰਾਰ ਹੋ ਗਿਆ ਹੈ। ਪੁਲਸ ਨੇ ਅਰਜਨ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ ਚੋਰੀ ਦੇ 4000 ਰੁਪਏ ਬਰਾਮਦ ਕਰ ਲਏ ਹਨ। ਦੋਸ਼ੀ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੋਬਾਇਲ ਖੋਹਣ ਵਾਲਾ ਗ੍ਰਿਫ਼ਤਾਰ
ਸਿਟੀ ਪੁਲਸ ਸਟੇਸ਼ਨ ਇੰਚਾਰਜ ਸ਼ਾਮ ਲਾਲ ਨੇ ਦੱਸਿਆ ਕਿ ਬੀਤੇ ਦਿਨੀਂ ਇਕ ਨੌਜਵਾਨ ਵਿਵੇਕ ਮਹਾਜਨ ਨਿਵਾਸੀ ਗੁਰਦਾਸਪੁਰ ਤੋਂ ਇਕ ਲੁਟੇਰਾ ਲਿਟਲ ਫਲਾਵਰ ਸਕੂਲ ਕੋਲੋਂ ਮੋਬਾਇਲ ਖੋਹ ਕੇ ਲੈ ਗਿਆ ਸੀ। ਇਸ ਸਬੰਧੀ ਕੇਸ ਦਰਜ ਕਰ ਕੇ ਦੋਸ਼ੀ ਦੀ ਤਲਾਸ਼ ਸ਼ੁਰੂ ਕੀਤੀ ਗਈ ਸੀ।ਅੱਜ ਇਕ ਸੂਚਨਾ ਦੇ ਆਧਾਰ 'ਤੇ ਦੋਸ਼ੀ ਨੂੰ ਨਾਕੇ ਤੋਂ ਗ੍ਰਿਫ਼ਤਾਰ ਕਰ ਕੇ ਚੋਰੀ ਦਾ ਮੋਬਾਇਲ ਬਰਾਮਦ ਕੀਤਾ। ਪੁੱਛਗਿੱਛ ਤੋਂ ਬਾਅਦ ਉਸ ਦੀ ਨਿਸ਼ਾਨਦੇਹੀ 'ਤੇ ਚੋਰੀ ਦੇ ਦੋ ਮੋਬਾਇਲ ਹੋਰ ਬਰਾਮਦ ਕੀਤੇ ਗਏ। ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਦਾਜ ਵਿਚ ਮੋਟਰਸਾਈਕਲ ਦੀ ਮੰਗ ਕਰਨ ਵਾਲੇ ਪਤੀ ਵਿਰੁੱਧ ਕੇਸ ਦਰਜ
NEXT STORY