ਦੀਨਾਨਗਰ,(ਹਰਜਿੰਦਰ ਸਿੰਘ ਗੋਰਾਇਆ)-ਬੀਤੀ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਮੋਟਰਸਾਈਕਲ 'ਤੇ ਸਵਾਰ ਇੱਕ ਮਹਿਲਾ ਸਮੇਤ ਦੋ ਨੌਜਵਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ, ਜਿਸ ਦੌਰਾਨ ਮਹਿਲਾ ਨੂੰ ਹਸਪਤਾਲ ਇਲਾਜ ਲਈ ਲਿਜਾਂਦੇ ਸਮੇਂ ਮੌਕੇ ਮੌਤ ਹੋ ਗਈ ਸੀ ਅਤੇ ਅੱਜ ਉਸ ਦੇ ਮੁੰਡੇ ਦੀ ਵੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਜਗੀਰ ਚੰਦ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਜਸ਼ਨਪ੍ਰੀਤ ਸਿੰਘ ਪੁੱਤਰ ਅਮੀਰ ਸਿੰਘ ਵਾਸੀ ਪੁਰਾਣਾ ਤਾਰਾਗੜ ਦੋਵੇਂ ਭਰਾ ਆਪਣੀ ਮਾਤਾ ਨੂੰ ਲੈ ਕੇ ਨੇੜਲੇ ਪਿੰਡ ਕਠਿਆਲੀ ਵਿਖੇ ਮਾਸੀ ਕੋਲ ਆ ਰਹੇ ਸੀ, ਜਦ ਪਿੰਡ ਨੀਵਾ ਧਕਾਲਾ ਕੋਲ ਪਹੁੰਚੇ ਤਾਂ ਬਹਿਰਾਮਪੁਰ ਵਾਲੀ ਸਾਈਡ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਦੌਰਾਨ ਤਿੰਨੋਂ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ
ਜਦੋਂ ਲੋਕਾਂ ਵੱਲੋਂ ਇਲਾਜ ਇਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਉਨ੍ਹਾਂ ਦੀ ਮਾਂ ਰਜਵੰਤ ਕੌਰ (35) ਦੀ ਮੌਤ ਹੋ ਗਈ ਅਤੇ ਅੱਜ ਉਸ ਦੇ ਪੁੱਤਰ ਲਵਪ੍ਰੀਤ ਸਿੰਘ (17) ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਉਧਰ ਦੂਜੇ ਪਾਸੇ ਪੁਲਸ ਵੱਲੋਂ ਜਾਂਚ ਪੜਤਾਲ ਕਰਨ ਉਪਰੰਤ ਮੁੰਦਾਈ ਦੇ ਬਿਆਨਾਂ 'ਤੇ ਰੰਜਿਤ ਪੁੱਤਰ ਅਸ਼ੋਕ ਕੁਮਾਰ ਵਾਸੀ ਦੋਦਵਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਗੁਰੂਘਰ 'ਚ ਵੱਡਾ ਹਾਦਸਾ, ਸਰੋਵਰ 'ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਭਗਵੰਤ ਮਾਨ ਨੂੰ ਮਿਲਣ ਫੋਰਟਿਸ ਹਸਪਤਾਲ 'ਚ ਪਹੁੰਚੇ ਹਰਪਾਲ ਚੀਮਾ ਤੇ ਕੁਲਤਾਰ ਸੰਧਵਾਂ
NEXT STORY