ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਤੋਂ ਦਿਲ ਨੂੰ ਛੋਹਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿਥੇ ਇਕ ਪੁੱਤਰ ਵੱਲੋਂ ਪਿਤਾ ਦਾ ਸੁਫ਼ਨਾ ਪੂਰਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪਿਤਾ ਦਾ ਸੁਫ਼ਨਾ ਪੂਰਾ ਕਰਨ ਪੁੱਤਰ ਜਪਾਨ ਤੋਂ ਹੈਲੀਕਾਪਟਰ ਰਾਹੀਂ ਸਿੱਧਾ ਖੇਤਾਂ 'ਚ ਪਹੁੰਚਿਆ। ਹੈਲੀਕਾਪਟਰ 'ਚ ਨੌਜਵਾਨ ਨੂੰ ਦੇਖ ਹਰ ਕੋਈ ਹੈਰਾਨ ਰਹਿ ਗਿਆ ਅਤੇ ਖੇਤਾਂ 'ਚ ਲੋਕਾਂ ਦਾ ਤੱਤਾ ਲੱਗ ਗਿਆ।
ਇਹ ਵੀ ਪੜ੍ਹੋ- ਪ੍ਰਕਾਸ਼ ਪੁਰਬ ਮੌਕੇ CM ਮਾਨ ਦਾ ਸੰਗਤਾਂ ਨੂੰ ਵੱਡਾ ਤੋਹਫ਼ਾ, ਅੱਜ ਤੋਂ ਇਨ੍ਹਾਂ ਤੀਰਥ ਸਥਾਨਾਂ ਲਈ ਰਵਾਨਾ ਹੋਵੇਗੀ ਟ੍ਰੇਨ
ਦੱਸ ਦੇਈਏ ਇਹ ਨੌਜਵਾਨ ਗੁਰਦਾਸਪੁਰ ਦੇ ਪਿੰਡ ਮੰਡ ਦਾ ਰਹਿਣ ਵਾਲਾ ਹੈ। ਗੁਰਭੇਜ ਸਿੰਘ ਜਪਾਨ ਵਿਚ ਸਖ਼ਤ ਮਿਹਨਤ ਕਰ ਇਕ ਸਫ਼ਲ ਕਾਰੋਬਾਰੀ ਵਜੋਂ ਉਬਾਰਿਆ ਹੈ। ਗੁਰਭੇਜ ਦਾ ਕਹਿਣਾ ਹੈ ਕਿ ਬਚਪਨ ਵਿਚ ਜਦ ਉਹ ਆਪਣੇ ਪਿਤਾ ਨਾਲ ਖੇਤਾਂ ਵਿਚ ਖੜ੍ਹਾ ਸੀ ਤਾਂ ਉਸਦੇ ਪਿਤਾ ਨੇ ਕਿਹਾ ਸੀ ਕਿ ਕਦੇ ਉਸਦੇ ਬੱਚੇ ਦੇ ਜ਼ਹਾਜ ਵਿਚ ਚੜਾਂਗੇ। ਬਸ ਇਸ ਇਸ ਗੱਲ ਨੂੰ ਪੱਲੇ ਬੰਨ੍ਹ ਕੇ ਗੁਰਭੇਜ ਨੇ ਜਪਾਨ ਜਾ ਕੇ ਸਖ਼ਤ ਮਿਹਨਤ ਕੀਤੀ ਅਤੇ ਇਸ ਵਾਰ ਜਦ ਉਹ ਜਪਾਨ ਤੋਂ ਦਿੱਲੀ ਆਇਆ ਤਾਂ ਇਸ ਤੋਂ ਬਾਅਦ ਪਿੰਡ 'ਚ ਉਹ ਹੈਲੀਕਾਪਟਰ ਰਾਹੀਂ ਆਪਣੇ ਖੇਤਾਂ ਵਿਚ ਉਤਰਿਆ । ਇਸ ਨੌਜਵਾਨ ਦੀ ਚਰਚਾ ਪੂਰੇ ਇਲਾਕੇ 'ਚ ਫੈਲੀ ਹੋਈ ਹੈ।
ਇਹ ਵੀ ਪੜ੍ਹੋ- ਬਾਬਾ ਨਾਨਕ ਜੀ ਦੇ ਗੁਰਪੁਰਬ 'ਤੇ ਲੱਖਾਂ ਦੀ ਗਿਣਤੀ 'ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੀਆਂ, ਤਸਵੀਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਾਵਾਂ ਨਾਲ ਅਮਰੀਕਾ ਭੇਜੇ ਪੁੱਤ ਨੂੰ ਲਾਸ਼ ਬਣ ਪਰਤੇ ਵੇਖ ਭੁੱਬਾਂ ਮਾਰ ਰੋਈ ਮਾਂ, ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ
NEXT STORY